12-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-01-2026

ਪਿਓ-ਪੁੱਤ ਅਤੇ ਚਾਚੇ ਨਾਲ ਕੀਤੀ ਕੁੱਟਮਾਰ, ਮਾਮਲਾ ਦਰਜ

ਅਜੀਤ ਡੈਸਕ 01-01-2026
ਤਰਨ ਤਾਰਨ, 31 ਦਸੰਬਰ (ਹਰਿੰਦਰ ਸਿੰਘ)- ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਚੋਹਲਾ ਸਾਹਿਬ ਦੀ ਪੁਲਿਸ ਨੇ ਪਿਓ-ਪੁੱਤਰ ਅਤੇ ਚਾਚੇ ਨਾਲ ਕੁੱਟਮਾਰ ਕਰਨ ਦੇ ਦੋਸ਼ ਹੇਠ ਚਾਰ ਵਿਅਕਤੀਆਂ ਖਿਲਾਫ਼ ਮਾਮਲਾ ਦਰਜ ਕਰ ਲਿਆ ਹੈ | ਥਾਣਾ ਚੋਹਲਾ ਸਾਹਿਬ ਵਿਖੇ ਨਵਦੀਪ ਸਿੰਘ ਪੁੱਤਰ ਕਰਨੈਲ ਸਿੰਘ ਵਾਸੀ ਕਾਹਲਵਾਂ ਨੇ ਸ਼ਿਕਾਇਤ ਦਰਜ ਕਰਵਾਈ ਕਿ ਉਹ ਗ੍ਰੰਥੀ ਸਿੰਘ ਹੈ ਅਤੇ 19 ਦਸੰਬਰ ਨੂੰ ਉਹ ਆਪਣੇ ਪਿਤਾ ਅਤੇ ਆਪਣੇ ਚਾਚੇ ਰਸ਼ਪਾਲ ਸਿੰਘ ਪੁੱਤਰ ਦਲਬੀਰ ਸਿੰਘ ਰਸਤੇ ਵਿਚ ਆ ਰਹੇ ਸਨ ਤਾਂ ਆਪਣੇ ਘਰ ਤੋਂ ਥੋੜਾ ਪਿੱਛੇ ਸੀ ਤਾਂ ਗਲੀ ਵਿਚ ਹਥਿਆਰਾਂ ਨਾਲ ਲੈਸ ਹੋ ਕੇ ਖੜੇ ਦਿਲਬਾਗ ਸਿੰਘ ਪੁੱਤਰ ਦਲਬੀਰ ਸਿੰਘ, ਅਕਾਸ਼ਦੀਪ ਸਿੰਘ ਪੁੱਤਰ ਸੁਖਦੇਵ ਸਿੰਘ, ਅਕਾਸ਼ਦੀਪ ਸਿੰਘ ਪੁੱਤਰ ਦਿਲਬਾਗ ਸਿੰਘ, ਕੁਲਦੀਪ ਸਿੰਘ ਪੁੱਤਰ ਨਿਰਵੈਲ ਸਿੰਘ ਵਾਸੀਆਨ ਕਾਹਲਵਾਂ ਨੇ ਸਾਡੇ 'ਤੇ ਹਮਲਾ ਕਰ ਦਿੱਤਾ ਅਤੇ ਸਾਡੇ ਨਾਲ ਕੁੱਟਮਾਰ ਕੀਤੀ | ਮੇਰਾ ਪਿਤਾ ਕਰਨੈਲ ਸਿੰਘ ਮੈਨੂੰ ਛੁਡਵਾਉਣ ਲਈ ਅੱਗੇ ਹੋਇਆ ਤਾਂ ਦਿਲਬਾਗ ਸਿੰਘ ਨੇ ਡੰਡੇ ਦਾ ਵਾਰ ਮੇਰੇ ਪਿਤਾ 'ਤੇ ਕੀਤਾ, ਜੋ ਉਸ ਦੀ ਸੱਜੀ ਬਾਂਹ 'ਤੇ ਲੱਗਾ | ਮੈਂ ਰੌਲਾ ਪਾਇਆ ਤਾਂ ਉਕਤ ਵਿਅਕਤੀ ਹਥਿਆਰਾਂ ਸਮੇਤ ਮੌਕੇ ਤੋਂ ਫ਼ਰਾਰ ਹੋ ਗਏ | ਮੈਂ ਅਤੇ ਮੇਰਾ ਪਿਤਾ ਸਰਕਾਰੀ ਹਸਪਤਾਲ ਕੈਰੋਂ ਵਿਖੇ ਇਲਾਜ ਲਈ ਦਾਖਲ ਰਹੇ ਹਾਂ | ਜਾਂਚ ਅਧਿਕਾਰੀ ਏ.ਐੱਸ.ਆਈ. ਸੁਖਵੰਤ ਸਿੰਘ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਤੋਂ ਬਾਅਦ ਉਕਤ ਵਿਅਕਤੀਆਂ ਖ਼ਿਲਾਫ਼ ਵੱਖ-ਵੱਖ ਧਰਾਵਾਂ ਤਹਿਤ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |
ਪਿਛਲੀ ਖ਼ਬਰ ਵਿਅਕਤੀ ਨਾਲ ਆਨਲਾਈਨ ਮਾਰੀ 1 ਲੱਖ 61 ਹਜ਼ਾਰ 794 ਰੁਪਏ ਦੀ ਠੱਗੀ ਅਗਲੀ ਖ਼ਬਰ ਜ਼ਿਲ੍ਹਾ ਤਰਨ ਤਾਰਨ ਦੀਆਂ 5 ਗ੍ਰਾਮ ਪੰਚਾਇਤਾਂ ਦੀਆਂ ਚੋਣਾਂ ਦਾ ਐਲਾਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।