14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-01-2026

ਅਗਨੀਵੀਰ ਦੀ ਭਰਤੀ ਲਈ ਲਿਖਤੀ ਪ੍ਰੀਖਿਆ ਦੀ ਮੁਫ਼ਤ 'ਚ ਤਿਆਰੀ ਕਰਵਾਏਗਾ ਸੀ-ਪਾਈਟ ਕੈਂਪ ਪੱਟੀ <br/>

ਅਜੀਤ ਡੈਸਕ 01-01-2026
ਪੱਟੀ, 31 ਦਸੰਬਰ (ਕੁਲਵਿੰਦਰਪਾਲ ਸਿੰਘ ਕਾਲੇਕੇ, ਅਵਤਾਰ ਸਿੰਘ ਖਹਿਰਾ)- ਸੀ ਪਾਈਟ ਕੈਂਪ ਪੱਟੀ ਤਰਨਤਾਰਨ ਦੇ ਕੈਂਪ ਟ੍ਰੇਨਿੰਗ ਅਫ਼ਸਰ ਕੈਪਟਨ ਗੁਰਦਰਸ਼ਨ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਅਗਨੀਵੀਰ ਫ਼ੌਜ ਦੀ ਭਰਤੀ ਰੈਲੀ ਦਾ ਆਨਲਾਈਨ ਅਪਲਾਈ ਕਰਨ ਦਾ ਪੋਰਟਲ ਜਨਵਰੀ 2026 ਵਿਚ ਖੁੱਲ੍ਹਣ ਦੀ ਸੰਭਾਵਨਾ ਹੈ | ਇਸ ਕੰਪਿਊਟਰ ਬੇਸਿਸ ਲਿਖਤੀ ਪੇਪਰ ਦੀ ਤਿਆਰੀ ਸੀ-ਪਾਈਟ ਕੈਂਪ ਪੱਟੀ ਵਿਖੇ ਸ਼ੁਰੂ ਹੈ | ਉਨ੍ਹਾਂ ਦੱਸਿਆ ਕਿ ਇਹ ਪੇਪਰ ਪੰਜਾਬੀ ਵਿਚ ਵੀ ਹੋਣਾ ਹੈ | ਟ੍ਰੇਨਿੰਗ ਅਫ਼ਸਰ ਕੈਪਟਨ ਗੁਰਦਰਸ਼ਨ ਸਿੰਘ ਨੇ ਤਰਨ-ਤਾਰਨ ਜ਼ਿਲ੍ਹੇ ਦੇ ਨੌਜਵਾਨ ਜੋ ਅਗਨੀਵੀਰ ਫ਼ੌਜ ਵਿਚ ਭਰਤੀ ਹੋਣਾ ਚਾਹੁੰਦੇ ਹਨ, ਉਨ੍ਹਾਂ ਨੂੰ ਅਪੀਲ ਕੀਤੀ ਹੈ ਕਿ ਉਹ ਨੌਜਵਾਨ ਜਲਦੀ ਤੋਂ ਜਲਦੀ ਸੀ-ਪਾਈਟ ਕੈਂਪ ਪੱਟੀ ਵਿਖੇ ਲਿਖਤੀ ਪੇਪਰ ਦੀ ਤਿਆਰੀ ਕਰਨ ਲਈ ਪਹੁੰਚ ਕਰਨ | ਉਨ੍ਹਾਂ ਕਿਹਾ ਕਿ ਕੈਂਪ ਵਿਚ ਆਉਣ ਸਮੇਂ ਜੇਕਰ ਆਨਲਾਈਨ ਅਪਲਾਈ ਹੋ ਗਿਆ ਹੈ ਤਾਂ ਉਸ ਦੀ ਇਕ ਕਾਪੀ ਅਗਰ ਨਹੀਂ ਹੋਇਆ ਤਾਂ ਕੇਵਲ ਦਸਵੀਂ ਦਾ ਅਸਲ ਸਰਟੀਫਿਕੇਟ, ਦਸਵੀਂ ਦੇ ਸਰਟੀਫਿਕੇਟ ਦੀ ਫੋਟੋ ਸਟੇਟ ਕਾਪੀ, ਪੰਜਾਬ ਰੈਜੀਡੈਂਸ ਦੀ ਫੋਟੋ ਸਟੇਟ ਕਾਪੀ, ਜਾਤੀ ਦੇ ਸਰਟੀਫਿਕੇਟ ਦੀ ਫੋਟੋ ਸਟੇਟ ਕਾਪੀ, ਆਧਾਰ ਕਾਰਡ ਦੀ ਫੋਟੋ ਸਟੇਟ ਕਾਪੀ, ਬੈਂਕ ਖਾਤੇ ਦੀ ਫੋਟੋ ਸਟੇਟ ਕਾਪੀ ਅਤੇ ਖਾਤਾ ਚਾਲੂ ਹਾਲਤ ਵਿਚ ਹੋਵੇ ਅਤੇ ਦੋ ਪਾਸਪੋਰਟ ਸਾਈਜ਼ ਦੀ ਫੋਟੋਆਂ, ਇਕ ਕਾਪੀ, ਇਕ ਪੈੱਨ, ਖਾਣਾ ਖਾਣ ਲਈ ਬਰਤਨ, ਰਹਿਣ ਲਈ ਬਿਸਤਰਾ ਆਦਿ ਨਾਲ ਲੈ ਕੇ ਆਉਣ | ਉਨ੍ਹਾਂ ਦੱਸਿਆ ਕਿ ਕੈਂਪ ਵਿਚ ਆਉਣ ਦਾ ਸਮਾਂ ਸਵੇਰੇ 9 ਤੋਂ ਸਾਢੇ 11 ਵਜੇ ਤੱਕ ਹੋਵੇਗਾ | ਨੌਜਵਾਨ ਦੀ ਉਮਰ 17 ਸਾਲ ਤੋਂ 21 ਸਾਲ ਤੱਕ ਹੋਵੇ, ਛਾਤੀ ਬਿਨ੍ਹਾਂ ਫੁਲਾ ਕੇ 77 ਸੈਂਟੀਮੀਟਰ ਅਤੇ ਫੁਲਾ ਕੇ 82 ਸੈਂਟੀਮੀਟਰ ਅਤੇ ਕੱਦ 5 ਫੁੱਟ 7 ਇੰਚ (170 ਸੈਂਟੀਮੀਟਰ) ਹੋਵੇ | ਨੌਜਵਾਨ ਘੱਟੋ-ਘੱਟ 10 ਵੀਂ 45 ਫ਼ੀਸਦੀ ਅੰਕਾਂ ਨਾਲ ਪਾਸ ਹੋਵੇ ਜਾਂ 12 ਵੀਂ ਪਾਸ ਹੋਵੇ | ਉਨ੍ਹਾਂ ਕਿਹਾ ਕਿ ਕੈਂਪ ਵਿਚ ਰਹਿਣ ਸਮੇਂ ਖਾਣਾ ਅਤੇ ਰਿਹਾਇਸ਼ ਬਿਲਕੁੱਲ ਮੁਫ਼ਤ ਦਿੱਤੀ ਜਾਵੇਗੀ ਅਤੇ ਲਿਖਤੀ ਪੇਪਰ ਦੀ ਤਿਆਰੀ ਅਤੇ ਫ਼ਿਜੀਕਲ ਦੀ ਤਿਆਰੀ ਦੀ ਕੋਈ ਵੀ ਫ਼ੀਸ ਨਹੀਂ ਲਈ ਜਾਵੇਗੀ |

ਪਿਛਲੀ ਖ਼ਬਰ ਟੈਕਨੀਕਲ ਸਰਵਿਸਿਜ਼ ਯੂਨੀਅਨ ਦਾ ਸੂਬਾਈ ਡੈਲੀਗੇਟ ਇਜਲਾਸ 17 ਜਨਵਰੀ ਨੂੰ ਅਗਲੀ ਖ਼ਬਰ ਧੁੰਦ ਤੇ ਠੰਢ ਕਾਰਨ ਜਨ ਜੀਵਨ ਪ੍ਰਭਾਵਿਤ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।