10-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-01-2026

ਗੋਇੰਦਵਾਲ ਜੇਲ੍ਹ 'ਚੋਂ ਮੋਬਾਈਲ ਫੋਨ ਬਰਾਮਦ

ਅਜੀਤ ਡੈਸਕ 02-01-2026
ਤਰਨ ਤਾਰਨ, 1 ਜਨਵਰੀ (ਪਰਮਜੀਤ ਜੋਸ਼ੀ)-ਕੇਂਦਰੀ ਜੇਲ੍ਹ ਗੋਇੰਦਵਾਲ ਦੀ ਚੈਕਿੰਗ ਦੌਰਾਨ ਵੱਡੀ ਗਿਣਤੀ ਵਿਚ ਮੋਬਾਈਲ ਫੋਨ ਬਰਾਮਦ ਹੋਏ ਹਨ | ਜੇਲ੍ਹ ਪ੍ਰਸ਼ਾਸਨ ਦੀ ਸ਼ਿਕਾਇਤ 'ਤੇ ਥਾਣਾ ਗੋਇੰਦਵਾਲ ਦੀ ਪੁਲਿਸ ਨੇ 2 ਅਣਪਛਾਤੇ ਵਿਅਕਤੀਆਂ ਖਿਲਾਫ਼ ਮਾਮਲਾ ਦਰਜ ਕਰ ਲਿਆ ਹੈ | ਥਾਣਾ ਗੋਇੰਦਵਾਲ ਵਿਖੇ ਜੇਲ੍ਹ ਦੇ ਸਹਾਇਕ ਸੁਪਰਡੈਂਟ ਮਨਜੀਤ ਸਿੰਘ ਨੇ ਲਿਖਤੀ ਸ਼ਿਕਾਇਤ ਦਰਜ ਕਰਵਾਈ ਕਿ 28 ਦਸੰਬਰ ਨੂੰ ਜੇਲ੍ਹ ਦੀ ਚੈਕਿੰਗ ਦੌਰਾਨ ਜੇਲ੍ਹ ਦੇ ਬਾਥਰੂਮ ਵਿਚੋਂ 12 ਕੀਪੈਡ ਮੋਬਾਈਲ, 2 ਟੱਚ ਮੋਬਾਈਲ ਫੋਨ ਸਮੇਤ 5 ਸਿੰਮ, 1 ਡਾਟਾ ਕੇਬਲ, 2 ਅਡਪਟਰ ਬਰਾਮਦ ਹੋਏ ਹਨ | ਇਸੇ ਤਰ੍ਹਾਂ ਜੇਲ੍ਹ ਦੇ ਸਹਾਇਕ ਸੁਪਰਡੈਂਟ ਕੇਵਲ ਸਿੰਘ ਨੇ ਲਿਖਤੀ ਸ਼ਿਕਾਇਤ ਕੀਤੀ ਕਿ 13 ਦਸੰਬਰ ਨੂੰ ਜੇਲ੍ਹ ਦੀ ਚੈਕਿੰਗ ਦੌਰਾਨ 9 ਟੱਚ ਮੋਬਾਈਲ ਫੋਨ, 10 ਕੀਪੈਡ ਮੋਬਾਈਲ ਫੋਨ ਸਮੇਤ 8 ਸਿੰਮਾਂ ਲਵਾਰਿਸ ਹਾਲਤ ਵਿਚ ਬਰਾਮਦ ਹੋਈਆਂ ਹਨ | ਥਾਣਾ ਗੋਇੰਦਵਾਲ ਦੀ ਪੁਲਿਸ ਨੇ ਇਸ ਮਾਮਲੇ ਵਿਚ 2 ਅਣਪਛਾਤੇ ਵਿਅਕਤੀਆਂ ਖਿਲਾਫ਼ ਮਾਮਲਾ ਦਰਜ ਕਰਕੇ ਬਾਰੀਕੀ ਨਾਲ ਜਾਂਚ ਸ਼ੁਰੂ ਕਰ ਦਿੱਤੀ ਹੈ ਕਿ ਜੇਲ੍ਹ ਵਿਚ ਮੋਬਾਈਲ ਫੋਨ ਕਿਸ ਤਰ੍ਹਾਂ ਪਹੁੰਚੇ |
ਪਿਛਲੀ ਖ਼ਬਰ ਸੇਵਾਮੁਕਤ ਸੀ.ਏ.ਪੀ.ਐਫ. ਜਵਾਨਾਂ ਨੇ ਜਲੰਧਰ ਵਿਖੇ ਨਵਾਂ ਸਾਲ 2026 ਮਨਾਇਆ - ਪੀ.ਐਸ. ਸੰਧੂ <br/> ਅਗਲੀ ਖ਼ਬਰ ਛੇਵੀ ਤੋਂ ਬਾਰ੍ਹਵੀ ਜਮਾਤ ਦੇ ਹਮਜਮਾਤੀਆਂ ਨੇ ਮਨਾਇਆ ਨਵਾਂ ਸਾਲ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।