13-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-01-2026

ਸਾਬਕਾ ਵਿਧਾਇਕ ਸੰਤੋਖ ਸਿੰਘ ਭਲਾਈਪੁਰ ਦਾ ਪੰਜਾਬ ਪੱਧਰ ਦੀ ਸਿਆਸਤ ਵਿਚ ਕੱਦ ਉੱਚਾ ਹੋਇਆ-ਮੱਲ੍ਹਾ <br/>

ਅਜੀਤ ਡੈਸਕ 02-01-2026
ਖਡੂਰ ਸਾਹਿਬ, 1 ਜਨਵਰੀ (ਰਸ਼ਪਾਲ ਸਿੰਘ ਕੁਲਾਰ)- ਪੰਜਾਬ ਵਿਚ ਪਿਛਲੇ ਦਿਨੀਂ ਹੋਈਆਂ ਬਲਾਕ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਦੀਆਂ ਚੋਣਾਂ ਵਿਚ ਹਲਕਾ ਬਾਬਾ ਬਕਾਲਾ ਦੇ ਸਾਬਕਾ ਵਿਧਾਇਕ ਸੰਤੋਖ ਸਿੰਘ ਭਲਾਈਪੁਰ ਦਾ ਪੰਜਾਬ ਦੀ ਸਿਆਸਤ ਵਿਚ ਅਤੇ ਕਾਂਗਰਸ ਪਾਰਟੀ ਵਿਚ ਕੱਦ ਉੱਚਾ ਹੋਇਆ ਹੈ | ਇਨ੍ਹਾਂ ਸ਼ਬਦਾ ਦਾ ਪ੍ਰਗਟਾਵਾ ਜ਼ਿਲ੍ਹਾ ਪ੍ਰੀਸ਼ਦ ਜੋਨ ਭਲਾਈਪੁਰ ਡੋਗਰਾਂ ਤੋਂ ਵੱਡੀ ਲੀਡ ਨਾਲ ਜਿੱਤ ਪ੍ਰਾਪਤ ਕਰਨ ਵਾਲੇ ਬੀਬੀ ਅਮਰੀਕ ਕੌਰ ਮੱਲਾ ਦੇ ਪਤੀ ਹਰਿੰਦਰਪਾਲ ਸਿੰਘ ਮੱਲਾ ਮੀਤ ਪ੍ਰਧਾਨ ਪੰਜਾਬ ਕਾਂਗਰਸ ਕਿਸਾਨ ਵਿੰਗ ਪੰਜਾਬ ਨੇ ਕੀਤਾ | ਉਨ੍ਹਾਂ ਕਿਹਾ ਕਿ ਹਲਕਾ ਬਾਬਾ ਬਕਾਲਾ ਵਿਚ ਇਨ੍ਹਾਂ ਚੋਣਾਂ ਦੌਰਾਨ ਸਾਬਕਾ ਵਿਧਾਇਕ ਸੰਤੋਖ ਸਿੰਘ ਭਲਾਈਪੁਰ ਦੀ ਅਗਵਾਈ ਹੇਠ ਕਾਂਗਰਸ ਪਾਰਟੀ ਨੇ ਸ਼ਾਨਦਾਰ ਜਿੱਤ ਪ੍ਰਾਪਤ ਕੀਤੀ | ਜ਼ਿਲ੍ਹਾ ਪ੍ਰੀਸ਼ਦ ਜੋਨ ਭਲਾਈਪੁਰ ਡੋਗਰਾਂ ਤੋਂ ਕਾਂਗਰਸ ਪਾਰਟੀ ਦੀ ਉਮੀਦਵਾਰ ਨੇ 10217 ਵੋਟਾਂ ਪ੍ਰਾਪਤ ਕਰਕੇ ਆਮ ਆਦਮੀ ਪਾਰਟੀ ਦੀ ਉਮੀਦਵਾਰ ਨਾਲੋਂ 2441 ਦੀ ਵੱਡੀ ਨਾਲ ਸੀਟ ਜਿੱਤ ਕੇ ਕਾਂਗਰਸ ਪਾਰਟੀ ਨੇ ਇਕ ਨਵਾਂ ਇਤਿਹਾਸ ਰਚਿਆ ਹੈ, ਉਥੇ ਨਵੇਂ ਬਣੇ ਨਾਗੋਕੇ ਬਲਾਕ ਦੀਆਂ 15 ਬਲਾਕ ਸੰਮਤੀ ਦੀਆੰ ਸੀਟਾਂ ਵਿਚੋਂ 8 ਸੀਟਾਂ ਨਾਲ ਕਾਂਗਰਸ ਪਾਰਟੀ ਨੇ ਜਿੱਤ ਪ੍ਰਾਪਤ ਕੀਤੀ ਹੈ | ਇਸੇ ਤਰ੍ਹਾਂ ਬਲਾਕ ਸੰਮਤੀ ਰਈਆ ਵਿਚ ਸ਼ਾਨਦਾਰ ਜਿੱਤ ਪ੍ਰਾਪਤ ਕੀਤੀ ਹੈ | ਇਸੇ ਤਰ੍ਹਾੰ ਵਡਾਲਾ ਕਲਾਂ ਜੋਨ ਤੋਂ ਬੀਬੀ ਕੰਵਲਪ੍ਰੀਤ ਕੌਰ ਪਤਨੀ ਦਲਜੀਤ ਸਿੰਘ ਭੱਪੀ ਨੇ ਜ਼ਿਲ੍ਹਾ ਪ੍ਰੀਸ਼ਦ ਦੀ ਸੀਟ ਜਿੱਤੀ ਹੈ ਅਤੇ ਜ਼ਿਲ੍ਹਾ ਅੰਮਿ੍ਤਸਰ ਵਿਚ ਵੀ ਇਕ ਸੀਟ ਹੀ ਕਾਂਗਰਸ ਪਾਰਟੀ ਦੇ ਹਿੱਸੇ ਆਈ ਹੈ | ਉਨ੍ਹਾਂ ਕਿਹਾ ਕਿ ਹੁਣ ਚਰਚਾ ਚੱਲ ਪਈ ਹੈ ਕਿ ਸਾਬਕਾ ਵਿਧਾਇਕ ਸੰਤੋਖ ਸਿੰਘ ਭਲਾਈਪੁਰ 2027 ਵਿਚ ਵੱਡੀ ਲੀਡ ਨਾਲ ਜਿੱਤ ਪ੍ਰਾਪਤ ਕਰਨਗੇ ਅਤੇ ਆਉਣ ਵਾਲੀ ਸਰਕਾਰ ਕਾਂਗਰਸ ਪਾਰਟੀ ਦੀ ਹੋਵੇਗੀ |

ਪਿਛਲੀ ਖ਼ਬਰ ਗੁ: ਨੌਰੰਗਪੁਰ ਸਾਹਿਬ ਵਿਖੇ ਸ਼ਹੀਦਾਂ ਦੀ ਯਾਦ ਵਿਚ ਬੱਚਿਆਂ ਦੇ ਧਾਰਮਿਕ ਮੁਕਾਬਲੇ ਕਰਵਾਏ ਅਗਲੀ ਖ਼ਬਰ ਮਜ਼ਦੂਰ ਵਿਰੋਧੀ ਕਾਨੂੰਨ ਰੱਦ ਕਰਾਏ ਜਾਣ ਤੱਕ ਸੰਘਰਸ਼ ਜਾਰੀ ਰਹੇਗਾ-ਲਿਬਰੇਸ਼ਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।