ਤਰਨ ਤਾਰਨ, 21 ਜਨਵਰੀ (ਇਕਬਾਲ ਸਿੰਘ ਸੋਢੀ)-ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਸਦਰ ਤਰਨ ਤਾਰਨ ਅਤੇ ਥਾਣਾ ਵਲਟੋਹਾ ਦੀ ਪੁਲਿਸ ਨੇ ਨਾਕਾਬੰਦੀ ਦੌਰਾਨ ਚੋਰੀ ਦੇ ਮੋਟਰਸਾਈਕਲਾਂ ਸਮੇਤ ਤਿੰਨ ਵਿਅਕਤੀਆਂ ਨੂੰ ਕਾਬੂ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਹੈ | ਜਾਣਕਾਰੀ ਦਿੰਦੇ ਹੋਏ ਥਾਣਾ ਸਦਰ ਤਰਨ ਤਾਰਨ ਦੇ ਏ.ਐੱਸ.ਆਈ ਹੀਰਾ ਸਿੰਘ ਨੇ ਦੱਸਿਆ ਕਿ ਉਨ੍ਹਾਂ ਪੁਲਿਸ ਪਾਰਟੀ ਸਮੇਤ ਪੁੱਲ ਨਹਿਰ ਬਾਠ ਖੁਰਦ ਨਜ਼ਦੀਕ ਨਾਕਾਬੰਦੀ ਦੌਰਾਨ ਪਿ੍ੰਸਪਾਲ ਸਿੰਘ ਪੁੱਤਰ ਦਿਲਬਾਗ ਸਿੰਘ ਵਾਸੀ ਢੋਟਾ ਅਤੇ ਅੰਮਿ੍ਤਪਾਲ ਸਿੰਘ ਪੁੱਤਰ ਬਲਵਿੰਦਰ ਸਿੰਘ ਵਾਸੀ ਜੀਤਾਉਮਰਾ ਜੋ ਕਿ ਬਿਨਾਂ ਨੰਬਰ ਤੋਂ ਮੋਟਰਸਾਈਕਲ 'ਤੇ ਸਵਾਰ ਹੋ ਕੇ ਆ ਰਹੇ ਨੂੰ ਕਾਬੂ ਕਰਕੇ ਜਦੋਂ ਮੋਟਰਸਾਈਕਲ ਦੇ ਕਾਗਜਾਂ ਪੱਤਰ ਪੁੱਛੇ ਗਏ ਤਾਂ ਉਹ ਕੋਈ ਸਬੂਤ ਪੇਸ਼ ਨਹੀਂ ਕਰ ਸਕੇ ਅਤੇ ਮੋਟਰਸਾਈਕਲ ਚੋਰੀ ਦਾ ਨਿਕਲਿਆ | ਇਸੇ ਤਰ੍ਹਾਂ ਥਾਣਾ ਵਲਟੋਹਾ ਦੇ ਏ.ਐੱਸ.ਆਈ. ਬਖਸ਼ੀਸ ਸਿੰਘ ਨੇ ਪੁਲਿਸ ਪਾਰਟੀ ਸਮੇਤ ਰੋਡ ਕੋਟਲੀ ਵਿਸਾਵਾ ਸਿੰਘ ਵਲਟੋਹਾ ਨਜ਼ਦੀਕ ਨਾਕਾਬੰਦੀ ਦੌਰਾਨ ਇਕ ਬਿਨਾਂ ਨੰਬਰ ਤੋਂ ਮੋਟਰਸਾਈਕਲ 'ਤੇ ਸਵਾਰ ਹੋਕੇ ਆ ਰਹੇ ਗੁਰਸਾਹਿਬ ਸਿੰਘ ਪੁੱਤਰ ਕਾਰਜ ਸਿੰਘ ਵਾਸੀ ਕੋਟਲੀ ਵਿਸਾਵਾ ਸਿੰਘ ਨੂੰ ਕਾਬੂ ਕਰਕੇ ਉਸ ਪਾਸੋਂ ਚੋਰੀ ਦਾ ਮੋਟਰਸਾਈਕਲ ਬਰਾਮਦ ਕੀਤਾ ਹੈ | ਪੁਲਿਸ ਨੂੰ ਉਕਤ ਕਾਬੂ ਕੀਤੇ ਵਿਅਕਤੀਆਂ ਖਿਲਾਫ਼ ਮਾਮਲੇ ਦਰਜ ਕਰਨ ਤੋਂ ਬਾਅਦ ਉਨ੍ਹਾਂ ਨੂੰ ਅਦਾਲਤ ਵਿਚ ਪੇਸ਼ ਕੀਤਾ ਜਾ ਰਿਹਾ ਹੈ |