16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-01-2026

'ਪੰਜਾਬ ਸਰਕਾਰ ਵਲੋਂ ਗੈਂਗਸਟਰਾਂ 'ਤੇ ਵਾਰ' ਪੰਜਾਬ ਸਰਕਾਰ ਦਾ ਸ਼ਲਾਘਾਯੋਗ ਕਦਮ-ਚੇਅਰਮੈਨ ਗੁਰਦੇਵ ਸਿੰਘ ਲਾਖਣਾ, ਧੁੰਨਾ <br/>

ਅਜੀਤ ਡੈਸਕ 22-01-2026
ਤਰਨ ਤਾਰਨ, 21 ਜਨਵਰੀ (ਇਕਬਾਲ ਸਿੰਘ ਸੋਢੀ)-ਪੰਜਾਬ ਸਰਕਾਰ ਨੇ ਗੈਂਗਸਟਰਾਂ ਤੇ ਸਖਤ ਵਾਰ ਕਰਨ ਦਾ ਫੈਸਲਾ ਲਿਆ ਹੈ | ਇਸ ਸਬੰਧੀ ਗੱਲਬਾਤ ਕਰਦਿਆਂ ਚੇਅਰਮੈਨ ਗੁਰਦੇਵ ਸਿੰਘ ਲਾਖਣਾ ਅਤੇ ਡਾਇਰੈਕਟਰ ਹਰਪ੍ਰੀਤ ਸਿੰਘ ਧੁੰਨਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਦੇ ਲੋਕਾਂ ਨੂੰ ਨਿੱਤ ਆ ਰਹੀ ਧਮਕੀਆਂ ਅਤੇ ਕਈ ਥਾਵਾਂ 'ਤੇ ਚੱਲ ਰਹੀਆਂ ਨਾਜਾਇਜ਼ ਗੋਲੀਆਂ ਅੱਜ ਪੰਜਾਬ ਦੇ ਲੋਕਾਂ ਦਾ ਸਾਹ ਲੈਣਾ ਔਖਾ ਕੀਤਾ ਹੋਇਆ ਹੈ | ਉਨ੍ਹਾਂ ਕਿਹਾ ਕਿ ਇਸ ਨੂੰ ਮੁੱਖ ਰੱਖਦੇ ਹੋਏ ਪੰਜਾਬ ਸਰਕਾਰ ਨੇ ਸਖ਼ਤ ਫ਼ੈਸਲਾ ਲੈਂਦੇ ਹੋਏ ਪੰਜਾਬ ਦੇ ਡੀ.ਜੀ.ਪੀ. ਨੂੰ ਸਖ਼ਤ ਆਦੇਸ਼ ਜਾਰੀ ਕੀਤੇ ਹਨ, ਜਿਸ ਦੇ ਤਹਿਤ ਪੂਰੇ ਪੰਜਾਬ ਦੀ ਫੋਰਸ 2000 ਟੀਮਾਂ ਬਣਾ ਕੇ ਪੰਜਾਬ ਵਿਚ ਗੈਂਗਸਟਰਵਾਦ ਦਾ ਸਫਾਇਆ ਕਰਨ ਨੂੰ ਤਿਆਰ ਬਰ ਤਿਆਰ ਹਨ | ਉਨ੍ਹਾਂ ਕਿਹਾ ਕਿ ਕੋਈ ਵੀ ਕਰੇ ਅਪਰਾਧਿਕ ਗਤੀਵਿਧੀ ਵਿਚ ਸ਼ਾਮਿਲ ਹੋਣ ਵਾਲਾ ਸ਼ਖਸ ਉਹਨਾਂ ਨਾਲ ਸੰਬੰਧਿਤ ਗੁਰਗਿਆਂ ਦੀ ਹੁਣ ਖੈਰ ਨਹੀਂ | ਪੰਜਾਬ ਸਰਕਾਰ ਗੈਂਗਸਟਰਾਂ ਤੇ ਸਖ਼ਤ ਵਾਰ ਕਰਨ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ ਉਨ੍ਹਾਂ ਦੇ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀ ਪਹਿਲ ਹੈ ਕਿ ਪੰਜਾਬ ਦੇ ਲੋਕ ਸੁਰੱਖਿਅਤ ਮਾਹੌਲ ਵਿਚ ਰਹਿਣ ਅਤੇ ਆਪਣਾ ਕੰਮਕਾਜ ਕਰ ਸਕਣ | ਇਸ ਲਈ ਪੰਜਾਬ ਸਰਕਾਰ ਵੱਲੋਂ ਗੈਂਗਸਟਰਾਂ ਤੇ ਸਖ਼ਤ ਵਾਰ ਕੀਤਾ ਜਾ ਰਿਹਾ ਹੈ ਅਤੇ ਉਨ੍ਹਾਂ ਦੇ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ |

ਪਿਛਲੀ ਖ਼ਬਰ ਮਨਜੀਤ ਸਿੰਘ ਮੰਨਾ ਦੀ ਅਗਵਾਈ ਹੇਠ ਵਿਕਸਿਤ ਭਾਰਤ ਜੀ ਰਾਮ ਜੀ ਜਾਗਰੂਕਤਾ ਅਭਿਆਨ ਤਹਿਤ ਮੀਟਿੰਗ <br/> ਅਗਲੀ ਖ਼ਬਰ ਅਦਾਲਤ ਵਲੋਂ 4 ਦੋਸ਼ੀਆਂ ਨੂੰ 10-10 ਸਾਲ ਦੀ ਕੈਦ ਅਤੇ ਜ਼ੁਰਮਾਨਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।