16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-01-2026

ਆਮ ਆਦਮੀ ਪਾਰਟੀ ਨੇ ਪੰਜਾਬ ਨੂੰ ਕਰਜ਼ਾਈ ਬਣਾਇਆ, ਵਿਕਾਸ ਸਿਰਫ਼ ਅਕਾਲੀ ਦਲ ਨੇ ਕੀਤਾ-ਔਲਖ, ਲਾਹੌਰੀਆ

ਅਜੀਤ ਡੈਸਕ 22-01-2026
ਗੋਇੰਦਵਾਲ ਸਾਹਿਬ, 21 ਜਨਵਰੀ (ਸਕੱਤਰ ਸਿੰਘ ਅਟਵਾਲ)-ਵਿਧਾਨ ਸਭਾ ਹਲਕਾ ਖਡੂਰ ਸਾਹਿਬ ਤੋਂ ਸ਼ੋ੍ਰਮਣੀ ਅਕਾਲੀ ਦਲ ਦੇ ਸੂਬਾ ਮੀਤ ਪ੍ਰਧਾਨ ਕੁਲਦੀਪ ਸਿੰਘ ਔਲਖ, ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਯੂਥ ਅਕਾਲੀ ਦਲ ਦੇ ਜਨਰਲ ਸਕੱਤਰ ਕੁਲਦੀਪ ਸਿੰਘ ਲਾਹੌਰੀਆ ਨੇ ਕਿਹਾ ਹੈ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪੰਜਾਬ ਨੂੰ ਕਈ ਹੱਦ ਤੱਕ ਕਰਜ਼ਾਈ ਸੂਬਾ ਬਣਾ ਦਿੱਤਾ ਹੈ, ਜਦਕਿ ਇਸਦੇ ਬਾਵਜੂਦ ਸੂਬੇ ਵਿਚ ਕੋਈ ਵੱਡਾ ਜਾਂ ਢੁੱਕਵਾਂ ਵਿਕਾਸ ਕਾਰਜ ਨਹੀਂ ਹੋਇਆ | ਜੇਕਰ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਸਮੇਂ ਕਰਜ਼ਾ ਚੁੱਕਿਆ ਗਿਆ ਸੀ ਤਾਂ ਉਸ ਦੇ ਬਦਲੇ ਪੰਜਾਬ ਭਰ ਵਿਚ ਵਿਆਪਕ ਅਤੇ ਦਿੱਖਣਯੋਗ ਵਿਕਾਸ ਕਾਰਜ ਕੀਤੇ ਗਏ | ਉਨ੍ਹਾਂ ਦੱਸਿਆ ਕਿ ਅਕਾਲੀ ਦਲ ਦੀ ਸਰਕਾਰ ਦੌਰਾਨ ਬਿਜਲੀ ਉਤਪਾਦਨ ਵਿਚ ਇਤਿਹਾਸਕ ਵਾਧਾ ਕੀਤਾ ਗਿਆ, ਪੰਜਾਬ ਨੂੰ ਇੰਟਰਨੈਸ਼ਨਲ ਪੱਧਰ 'ਤੇ ਜੋੜਨ ਲਈ ਏਅਰਪੋਰਟ ਤਿਆਰ ਕੀਤੇ ਗਏ ਅਤੇ ਨਾਲ ਹੀ ਕਈ ਮਹੱਤਵਪੂਰਨ ਪ੍ਰਸ਼ਾਸਨਿਕ ਸੁਧਾਰ ਲਾਗੂ ਕੀਤੇ ਗਏ | ਉਨ੍ਹਾਂ ਦੋਸ਼ ਲਗਾਇਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਆਉਣ ਤੋਂ ਬਾਅਦ ਪੰਜਾਬ ਵਿਚ ਕੋਈ ਵੀ ਵੱਡਾ ਵਿਕਾਸ ਪ੍ਰੋਜੈਕਟ ਸ਼ੁਰੂ ਨਹੀਂ ਕੀਤਾ ਗਿਆ | ਆਮ ਆਦਮੀ ਪਾਰਟੀ ਪਹਿਲਾਂ ਸਕੀਮਾਂ ਦਾ ਐਲਾਨ ਕਰਦੀ ਹੈ, ਫਿਰ ਉਨ੍ਹਾਂ ਸਕੀਮਾਂ ਦੇ ਨਾਂਅ 'ਤੇ ਵੱਡੇ ਫੰਡਾਂ ਵਿਚ ਘਪਲੇਬਾਜ਼ੀ ਕਰਕੇ ਸਰਕਾਰੀ ਪੈਸਾ ਲੁੱਟਿਆ ਜਾਂਦਾ ਹੈ ਅਤੇ ਉਹ ਸਕੀਮਾਂ ਕੁਝ ਮਹੀਨਿਆਂ ਤੋਂ ਅੱਗੇ ਨਹੀਂ ਚੱਲ ਪਾਉਂਦੀਆਂ |

ਪਿਛਲੀ ਖ਼ਬਰ ਬਸੰਤ ਪੰਚਮੀ ਤਿਉਹਾਰ ਮਜ਼ਦੂਰ ਵੈਲਫੇਅਰ ਸੁਸਾਇਟੀ ਵਲੋਂ ਕੱਲ੍ਹ ਤੋਂ ਅਗਲੀ ਖ਼ਬਰ ਮਨਜੀਤ ਸਿੰਘ ਮੰਨਾ ਦੀ ਅਗਵਾਈ ਹੇਠ ਵਿਕਸਿਤ ਭਾਰਤ ਜੀ ਰਾਮ ਜੀ ਜਾਗਰੂਕਤਾ ਅਭਿਆਨ ਤਹਿਤ ਮੀਟਿੰਗ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।