ਤਰਨ ਤਾਰਨ, 21 ਜਨਵਰੀ (ਹਰਿੰਦਰ ਸਿੰਘ)-ਵਿੱਦਿਅਕ ਸੰਸਥਾ ਬਾਬਾ ਸਿਧਾਣਾ ਪਬਲਿਕ ਸਕੂਲ ਸ਼ੇਰੋਂ ਵਿਖੇ ਹਰ ਸਾਲ ਦੀ ਤਰ੍ਹਾਂ ਐਤਕੀ ਵੀ ਬੱਚਿਆਂ ਦੇ ਡਰਾਇੰਗ, ਭਾਸ਼ਣ, ਕਵਿਤਾ ਤੇ ਸੁਲੇਖ ਮੁਕਾਬਲੇ ਕਰਵਾਏ ਗਏ | ਸਕੂਲ ਦੀ ਵਾਈਸ ਪਿ੍ੰਸੀਪਲ ਮੈਡਮ ਹਰਪ੍ਰੀਤ ਕੌਰ ਕੰਗ ਤੇ ਮੈਡਮ ਸੁਮਨਦੀਪ ਕੌਰ ਦੀ ਅਗਵਾਈ ਹੇਠ ਕਰਵਾਏ ਗਏ ਮੁਕਾਬਲਿਆਂ ਵਿਚ ਬੱਚਿਆਂ ਨੇ ਬੜੇ ਉਤਸ਼ਾਹ ਨਾਲ ਭਾਗ ਲਿਆ | ਆਪਣੇ ਸੰਬੋਧਨ ਵਿਚ ਸਕੂਲ ਦੇ ਚੇਅਰਮੈਨ ਗੁਲਜ਼ਾਰ ਸਿੰਘ ਨੇ ਕਿਹਾ ਕਿ ਇਸਦਾ ਮੁੱਖ ਮੰਤਵ ਵਿਦਿਆਰਥੀਆਂ ਅੰਦਰ ਲੁਕੀ ਹੋਈ ਕਲਾ ਨੂੰ ਉਜਾਗਰ ਕਰਨਾ ਹੈ | ਉਨ੍ਹਾਂ ਵਿਦਿਆਰਥੀਆਂ ਨੂੰ ਸ਼ੁਭ ਕਾਮਨਾਵਾਂ ਵੀ ਦਿੱਤੀਆਂ | ਸੁੰਦਰ ਲਿਖਾਈ ਮੁਕਾਬਲੇ ਵਿਚ ਕਿਰਨਪ੍ਰੀਤ ਕੌਰ ਨੇ ਪਹਿਲਾ, ਪਵਨਦੀਪ ਕੌਰ ਨੇ ਦੂਸਰਾ ਤੇ ਸੋਨਮਦੀਪ ਕੌਰ ਨੇ ਤੀਸਰਾ ਸਥਾਨ ਹਾਸਲ ਕੀਤਾ | ਪੇਂਟਿੰਗ ਮੁਕਾਬਲੇ ਵਿਚ ਅੰਮਿ੍ਤਪਾਲ ਕੌਰ ਨੇ ਪਹਿਲਾ, ਕਰਮਜੀਤ ਕੌਰ ਤੇ ਪ੍ਰਭਜੋਤ ਕੌਰ ਨੇ ਦੂਸਰਾ ਸਥਾਨ ਹਾਸਲ ਕੀਤਾ | ਅਖੀਰ ਵਿਚ ਜੇਤੂ ਵਿਦਿਆਰਥੀਆਂ ਨੂੰ ਇਨਾਮ ਤਕਸੀਮ ਕੀਤੇ ਗਏ | ਇਸ ਮੌਕੇ ਵਾਈਸ ਪਿ੍ੰਸੀਪਲ ਮੈਡਮ ਹਰਪ੍ਰੀਤ ਕੌਰ, ਸੁਖਮਨਪ੍ਰੀਤ ਕੌਰ, ਰੁਪਿੰਦਰ ਕੌਰ, ਅਮਾਨਤਜੀਤ ਕੌਰ, ਸੁਮਨਦੀਪ ਕੌਰ, ਲਵਪ੍ਰੀਤ ਕੌਰ ਆਦਿ ਸਮੂਹ ਸਟਾਫ ਹਾਜ਼ਰ ਸੀ |