23-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-01-2026

ਅਸਲ੍ਹੇ ਨਾਲ ਵੀਡੀਓ ਇੰਸਟਾਗ੍ਰਾਮ 'ਤੇ ਪਾਉਣ ਵਾਲੇ ਖ਼ਿਲਾਫ਼ ਮਾਮਲਾ ਦਰਜ

ਅਜੀਤ ਡੈਸਕ 24-01-2026
ਤਰਨ ਤਾਰਨ, 23 ਜਨਵਰੀ (ਇਕਬਾਲ ਸਿੰਘ ਸੋਢੀ)-ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਭਿੱਖੀਵਿੰਡ ਦੀ ਪੁਲਿਸ ਨੇ ਇਕ ਵਿਅਕਤੀ ਵਲੋਂ ਇੰਸਟਾਗ੍ਰਾਮ 'ਤੇ ਅਸਲੇ੍ਹ ਨਾਲ ਵੀਡੀਓ ਬਣਾ ਕੇ ਵਾਈਰਲ ਕਰਨ ਦੇ ਦੋਸ਼ ਹੇਠ ਮਾਮਲੇ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਥਾਣਾ ਭਿੱਖੀਵਿੰਡ ਦੇ ਏ.ਐੱਸ.ਆਈ. ਸਤਨਾਮ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਕਿ ਮਨਬੀਰ ਸਿੰਘ ਉਰਫ ਬੁੱਟਰ ਭਿੱਖੀਵਿੰਡ ਪੁੱਤਰ ਬਲਦੇਵ ਸਿੰਘ ਵਾਸੀ ਖੇਮਕਰਨ ਰੋਡ ਭਿੱਖੀਵਿੰਡ ਹਾਲ ਵਾਸੀ ਵਾ ਤਾਰਾਂ ਸਿੰਘ ਨੇ ਸ਼ੋਸ਼ਲ ਮੀਡੀਆ 'ਤੇ ਇੰਸਟਾਗ੍ਰਾਮ 'ਤੇ ਬੁੱਟਰ ਭਿੱਖੀਵਿੰਡ ਦੇ ਨਾਂਅ ਦੀ ਆਈ.ਡੀ. ਬਣਾ ਕੇ ਵੀਡੀਓ ਅਤੇ ਫੋਟੋਆਂ ਅਸਲੇ ਨਾਲ ਪਾ ਕੇ ਅਸਲੇ ਦੀ ਨੁਮਾਇੰਸ਼ ਕੀਤੀ ਹੈ, ਜੋ ਕਿ ਨੌਜਵਾਨ ਪੀੜੀ 'ਤੇ ਇਸਦਾ ਮਾੜਾ ਅਸਰ ਪੈਂਦਾ ਹੈ | ਉਨ੍ਹਾਂ ਦੱਸਿਆ ਕਿ ਮਾਮਲੇ ਦੀ ਜਾਂਚ ਉਪਰੰਤ ਉਕਤ ਵਿਅਕਤੀ ਖਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ |
ਪਿਛਲੀ ਖ਼ਬਰ ਧੰਨ-ਧੰਨ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਸੰਬੰਧੀ ਸਮਾਗਮ ਕੱਲ੍ਹ ਤੋਂ ਸ਼ੁਰੂ <br/> ਅਗਲੀ ਖ਼ਬਰ ਚੋਰੀ ਦੇ ਮੋਟਰਸਾਈਕਲ ਸਮੇਤ ਇਕ ਵਿਅਕਤੀ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।