23-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-01-2026

ਸੱਜਣ ਕੁਮਾਰ ਦੇ ਬਰੀ ਹੋਣ ਦੇ ਫ਼ੈਸਲੇ ਨਾਲ ਪੰਜਾਬੀਆਂ ਦੇ ਹਿਰਦੇ ਵਲੂੰਧਰੇ-ਔਲਖ, ਲਾਹੌਰੀਆ <br/>

ਅਜੀਤ ਡੈਸਕ 24-01-2026
ਗੋਇੰਦਵਾਲ ਸਾਹਿਬ, 23 ਜਨਵਰੀ (ਸਕੱਤਰ ਸਿੰਘ ਅਟਵਾਲ)-ਸ਼੍ਰੋਮਣੀ ਅਕਾਲੀ ਦਲ ਦੇ ਮੀਤ ਪ੍ਰਧਾਨ ਕੁਲਦੀਪ ਸਿੰਘ ਔਲਖ ਅਤੇ ਯੂਥ ਅਕਾਲੀ ਦਲ ਦੇ ਜਰਨਲ ਸਕੱਤਰ ਕੁਲਦੀਪ ਸਿੰਘ ਲਾਹੋਰੀਆ ਨੇ 1984 ਦੀ ਸਿੱਖ ਨਸਲਕੁਸ਼ੀ ਮਾਮਲੇ ਵਿਚ ਕਾਂਗਰਸੀ ਆਗੂ ਸੱਜਣ ਕੁਮਾਰ ਨੂੰ ਬਰੀ ਕਰਨ ਦੇ ਫ਼ੈਸਲੇ ਨੂੰ ਨਾ ਸਿਰਫ ਸਮੁੱਚੀ ਸਿੱਖ ਲਈ ਸਗੋਂ ਦੁਨੀਆਂ ਭਰ ਦੇ ਇਨਸਾਨ ਪਸੰਦ ਲੋਕਾਂ ਲਈ ਝਿੰਜੋੜਨ ਵਾਲੀ ਖ਼ਬਰ ਦੱਸਿਆ ਹੈ | ਇਸ ਫ਼ੈਸਲੇ ਨੇ 1984 ਦੀ ਨਸਲਕੁਸ਼ੀ ਦਾ ਸ਼ਿਕਾਰ ਹੋਏ ਨਿਰਦੋਸ਼ ਸਿੱਖਾਂ ਦੇ ਪਰਿਵਾਰਾਂ ਦੇ ਪੁਰਾਣੇ ਜ਼ਖ਼ਮਾਂ 'ਤੇ ਲੂਣ ਛਿੜਕਣ ਦਾ ਕੰਮ ਕੀਤਾ ਹੈ | ਇਨਸਾਫ਼ ਪ੍ਰਣਾਲੀ ਇਕ ਵਾਰ ਫਿਰ ਪੀੜਤਾਂ ਦੀਆਂ ਉਮੀਦਾਂ 'ਤੇ ਖਰੀ ਨਹੀਂ ਉੱਤਰ ਸਕੀ | ਉਨ੍ਹਾਂ ਕਿਹਾ ਕਿ ਦੇਸ਼ ਵਿਚਲੀ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਪੀੜਤ ਪਰਿਵਾਰਾਂ ਦੇ ਕੇਸ ਨੂੰ ਸਹੀ ਤਰੀਕੇ ਨਾਲ ਪੇਸ਼ ਨਹੀਂ ਕਰ ਸਕੀ, ਜਿਸ ਕਾਰਨ ਦੋਸ਼ੀ ਸੱਜਣ ਕੁਮਾਰ ਨੂੰ ਬਰੀ ਕਰ ਦਿੱਤਾ | ਸ਼੍ਰੋਮਣੀ ਅਕਾਲੀ ਦਲ ਹਮੇਸ਼ਾਂ ਇਨ੍ਹਾਂ ਪਰਿਵਾਰਾਂ ਨਾਲ ਖੜਾ ਹੈ ਅਤੇ ਕਿਸੇ ਵੀ ਹਾਲਤ ਵਿਚ ਦੋਸ਼ੀਆਂ ਨੂੰ ਬਖਸ਼ਿਆ ਨਹੀਂ ਜਾਵੇਗਾ | ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਸੂਬਾ ਮੀਤ ਪ੍ਰਧਾਨ ਕੁਲਦੀਪ ਸਿੰਘ ਔਲਖ, ਯੂਥ ਅਕਾਲੀ ਦਲ ਦੇ ਜਨਰਲ ਸਕੱਤਰ ਕੁਲਦੀਪ ਸਿੰਘ ਲਾਹੋਰੀਆ, ਬਲਾਕ ਸੰਮਤੀ ਮੈਂਬਰ ਬਲਵਿੰਦਰ ਸਿੰਘ, ਹਰਦੀਪ ਸਿੰਘ ਖੱਖ ਮੈਂਬਰ ਪੰਚਾਇਤ, ਗੁਰਮੇਜ ਸਿੰਘ ਖੱਖ, ਸੀਨੀਅਰ ਯੂਥ ਅਕਾਲੀ ਆਗੂ ਏਕਮਜੀਤ ਸਿੰਘ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਸਾਬਕਾ ਚੀਫ਼ ਪਾਰਲੀਮਾਨੀ ਸਕੱਤਰ ਮੰਨਾ ਨੇ ਰਈਆ ਕਮੇਟੀ ਦੀਆਂ ਚੋਣਾਂ ਸੰਬੰਧੀ ਕੀਤੀ ਮੀਟਿੰਗ <br/> ਅਗਲੀ ਖ਼ਬਰ ਹੈਰੋਇਨ ਅਤੇ ਨਾਜਾਇਜ਼ ਸ਼ਰਾਬ ਸਮੇਤ 6 ਵਿਅਕਤੀ ਗਿ੍ਫ਼ਤਾਰ-ਐੱਸ.ਐੱਸ.ਪੀ. ਸੁਰਿੰਦਰ ਲਾਂਬਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।