23-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-01-2026

ਸਾਬਕਾ ਚੀਫ਼ ਪਾਰਲੀਮਾਨੀ ਸਕੱਤਰ ਮੰਨਾ ਨੇ ਰਈਆ ਕਮੇਟੀ ਦੀਆਂ ਚੋਣਾਂ ਸੰਬੰਧੀ ਕੀਤੀ ਮੀਟਿੰਗ <br/>

ਅਜੀਤ ਡੈਸਕ 24-01-2026
ਮੀਆਂਵਿੰਡ, 23 ਜਨਵਰੀ (ਸੰਧੂ)- ਲੋਕ ਸਭਾ ਹਲਕਾ ਖਡੂਰ ਸਾਹਿਬ ਦੇ ਭਾਰਤੀ ਜਨਤਾ ਪਾਰਟੀ ਦੇ ਇੰਚਾਰਜ ਸਾਬਕਾ ਚੀਫ਼ ਪਾਰਲੀਮਾਨੀ ਸਕੱਤਰ ਮਨਜੀਤ ਸਿੰਘ ਮੰਨਾ ਨੇ ਰਈਆ ਨਗਰ ਪੰਚਾਇਤ ਦੀ ਚੋਣ ਸਬੰਧੀ ਆਪਣੇ ਸਾਥੀਆਂ ਨਾਲ ਮੀਟਿੰਗ ਕਰਕੇ ਉਨ੍ਹਾਂ ਨਾਲ ਵਿਚਾਰ ਵਟਾਂਦਰਾ ਕੀਤਾ | ਇਸ ਮੌਕੇ ਗੱਲਬਾਤ ਕਰਦਿਆਂ ਮੰਨਾ ਨੇ ਕਿਹਾ ਕਿ ਆ ਰਹੀਆਂ ਇੰਨ੍ਹਾਂ ਚੋਣਾਂ ਲਈ ਭਾਜਪਾ ਵਰਕਰਾਂ ਅਤੇ ਵੋਟਰਾਂ ਵਿਚ ਭਾਰੀ ਉਤਸ਼ਾਹ 'ਤੇ ਭਾਰਤੀ ਜਨਤਾ ਪਾਰਟੀ ਵੱਡੇ ਬਹੁਮਤ ਨਾਲ ਜਿੱਤ ਪ੍ਰਾਪਤ ਕਰਕੇ ਨਗਰ ਪੰਚਾਇਤ ਦਾ ਪ੍ਰਧਾਨ ਬਣੇ | ਇਸ ਮੌਕੇ ਜ਼ਿਲ੍ਹਾ ਅੰਮਿ੍ਤਸਰ ਦਿਹਾਤੀ ਦੇ ਜਰਨਲ ਸਕੱਤਰ ਅਤੇ ਸਰਕਲ ਰਈਆ ਦੇ ਪ੍ਰਧਾਨ ਰਜੇਸ਼ ਟਾਂਗਰੀ ਨੇ ਕਿਹਾ ਕਿ ਮਨਜੀਤ ਸਿੰਘ ਮੰਨਾ ਵਲੋਂ ਰਈਆ ਵਿਖੇ ਜੀ.ਟੀ. ਰੋਡ ਤੇ ਬਣ ਰਹੇ ਪੁਲ ਨੂੰ ਦੁਕਾਨਦਾਰਾਂ ਅਤੇ ਰਈਆ ਵਾਸੀਆਂ ਦੀ ਮੰਗ ਅਨੁਸਾਰ ਕੇਂਦਰੀ ਮੰਤਰੀ ਨਿਤਿਨ ਗਡਕਰੀ ਦੇ ਧਿਆਨ ਵਿਚ ਲਿਆ ਕੇ ਦੁਬਾਰਾ ਵਲੋਂ ਬੁਰਜੀਆਂ ਵਾਲਾ ਚਾਲੂ ਕਰਵਾਇਆ ਗਿਆ ਹੈ, ਜਿਸ ਕਰਕੇ ਰਈਆ ਵਾਸੀ ਮਨਜੀਤ ਸਿੰਘ ਮੰਨਾ ਦੇ ਹੱਕ ਵਿਚ ਖੜ੍ਹੇ ਹਨ ਤੇ ਮਨਜੀਤ ਸਿੰਘ ਵਲੋਂ ਕਰਵਾਏ ਜਾ ਰਹੇ ਕੰਮਾਂ ਤੋਂ ਪੂਰੇ ਖੁਸ਼ ਹਨ | ਇਸ ਮੌਕੇ ਡਿੰਪੀ ਮੀਆਂਵਿੰਡ, ਸਾਬਕਾ ਕੌਂਸਲਰ ਦਿਲਬਾਗ ਸਿੰਘ, ਸਾਬਕਾ ਕੌਂਸਲਰ ਤਰਸੇਮ ਸਿੰਘ, ਰਜੇਸ਼ ਕੁਮਾਰ, ਸਾਬਕਾ ਕੌਂਸਲਰ ਸੁਖਦੇਵ ਸਿੰਘ, ਸ਼ੁੱਭ ਰਈਆ, ਵੈਭਵ ਧੀਰ, ਪਾਰਸ ਰਈਆ, ਗੋਲਡੀ ਰਈਆ ਆਦਿ ਹਾਜ਼ਰ ਸਨ

ਪਿਛਲੀ ਖ਼ਬਰ ਜਥੇਦਾਰ ਗੁਰਦਿਆਲ ਸਿੰਘ ਦੇ ਅਕਾਲ ਚਲਾਣੇ 'ਤੇ ਬ੍ਰਹਮਪੁਰਾ ਅਤੇ ਹੋਰਨਾਂ ਵਲੋਂ ਡੂੰਘਾ ਦੁੱਖ ਪ੍ਰਗਟ <br/> ਅਗਲੀ ਖ਼ਬਰ ਸੱਜਣ ਕੁਮਾਰ ਦੇ ਬਰੀ ਹੋਣ ਦੇ ਫ਼ੈਸਲੇ ਨਾਲ ਪੰਜਾਬੀਆਂ ਦੇ ਹਿਰਦੇ ਵਲੂੰਧਰੇ-ਔਲਖ, ਲਾਹੌਰੀਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।