23-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-01-2026

ਜਥੇਦਾਰ ਗੁਰਦਿਆਲ ਸਿੰਘ ਦੇ ਅਕਾਲ ਚਲਾਣੇ 'ਤੇ ਬ੍ਰਹਮਪੁਰਾ ਅਤੇ ਹੋਰਨਾਂ ਵਲੋਂ ਡੂੰਘਾ ਦੁੱਖ ਪ੍ਰਗਟ <br/>

ਅਜੀਤ ਡੈਸਕ 24-01-2026
ਫਤਿਆਬਾਦ, 23 ਜਨਵਰੀ (ਹਰਵਿੰਦਰ ਸਿੰਘ ਧੂੰਦਾ)-ਹਲਕਾ ਖਡੂਰ ਸਾਹਿਬ ਤੋਂ ਸਾਬਕਾ ਵਿਧਾਇਕ ਅਤੇ ਹਲਕਾ ਇੰਚਾਰਜ ਸ਼੍ਰੋਮਣੀ ਅਕਾਲੀ ਦਲ ਰਵਿੰਦਰ ਸਿੰਘ ਬ੍ਰਹਮਪੁਰਾ ਨੇ ਅਕਾਲੀ ਦਲ ਦੇ ਨਿਧੜਕ ਤੇ ਸੀਨੀਅਰ ਆਗੂ ਅਤੇ ਆਪਣੇ ਪਿਤਾ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਦੇ ਨਜ਼ਦੀਕੀ ਸਾਥੀ ਅਤੇ ਸਾਬਕਾ ਸਰਕਲ ਪ੍ਰਧਾਨ ਸ੍ਰੀ ਗੋਇੰਦਵਾਲ ਸਾਹਿਬ ਜਥੇਦਾਰ ਗੁਰਦਿਆਲ ਸਿੰਘ (ਮੁੰਡਾ ਪਿੰਡ) ਦੇ ਅਕਾਲ ਚਲਾਣੇ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ | ਇਸ ਮੌਕੇ 'ਤੇ ਉਨ੍ਹਾਂ ਤੋੋਂ ਇਲਾਵਾ ਪਰਿਵਾਰਿਕ ਮੈਂਬਰਾਂ ਸਰਪੰਚ ਪਿ੍ਥੀਪਾਲ ਸਿੰਘ ਅਤੇ ਸਾ.ਸਰਪੰਚ ਬੇਟੇ ਪਰਮਜੀਤ ਸਿੰਘ ਨਾਲ ਦੁੱਖ ਸਾਂਝਾ ਕੀਤਾ ਅਤੇ ਕਿਹਾ ਕਿ ਜਥੇਦਾਰ ਗੁਰਦਿਆਲ ਸਿੰਘ ਦੇ ਦਿਹਾਂਤ ਨਾਲ ਜਿੱਥੇ ਉਨ੍ਹਾਂ ਦੇ ਪਰਿਵਾਰ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ, ਉੱਥੇ ਹੀ ਸ਼੍ਰੋਮਣੀ ਅਕਾਲੀ ਦਲ ਅਤੇ ਬ੍ਰਹਮਪੁਰਾ ਪਰਿਵਾਰ ਨੇ ਵੀ ਇਕ ਨਿਧੜਕ, ਇਮਾਨਦਾਰ ਅਤੇ ਸੰਘਰਸ਼ੀ ਆਗੂ ਨੂੰ ਖੋਹ ਦਿੱਤਾ ਹੈ, ਜਿਸਦੀ ਕਮੀ ਕਦੇ ਵੀ ਪੂਰੀ ਨਹੀਂ ਕੀਤੀ ਜਾ ਸਕਦੀ | ਉਨ੍ਹਾਂ ਕਿਹਾ ਕਿ ਜਥੇਦਾਰ ਗੁਰਦਿਆਲ ਸਿੰਘ ਨੇ ਸਾਰੀ ਜਿੰਦਗੀ ਪਾਰਟੀ ਲਈ ਨਿਸ਼ਕਾਮ ਸੇਵਾ ਕੀਤੀ ਅਤੇ ਹਮੇਸ਼ਾ ਅਕਾਲੀ ਦਲ ਦੀ ਮਜ਼ਬੂਤੀ ਲਈ ਕੰਮ ਕੀਤਾ |
ਰਵਿੰਦਰ ਸਿੰਘ ਬ੍ਰਹਮਪੁਰਾ ਨੇ ਕਿਹਾ ਕਿ ਮੈੈਂ ਪਰਮਾਤਾਮਾ ਅੱਗੇ ਅਰਦਾਸ ਕਰਦਾ ਹਾਂ ਕਿ ਪਰਮਾਤਮਾ ਵਿਛੜੀ ਹੋਈ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ਣ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ | ਇਸ ਮੌਕੇ ਬਾਬਾ ਬੰਤਾ ਸਿੰਘ ਮੁੰਡਾ-ਪਿੰਡ, ਬਾਬਾ ਨੰਦ ਸਿੰਘ, ਐੱਸ.ਜੀ.ਪੀ.ਸੀ. ਮੈਂਬਰ ਗੁਰਬਚਨ ਸਿੰਘ ਕਰਮੂਵਾਲਾ, ਸੀਨੀਅਰ ਆਗੂ ਸਤਨਾਮ ਸਿੰਘ ਚੋਹਲਾ, ਸੂਬਾ ਮੀਤ ਪ੍ਰਧਾਨ ਕੁਲਦੀਪ ਸਿੰਘ ਔਲਖ, ਜ਼ਿਲ੍ਹਾ ਯੂਥ ਪ੍ਰਧਾਨ ਜਗਜੀਤ ਸਿੰਘ ਜੱਗੀ, ਜਗਰੂਪ ਸਿੰਘ ਪੱਖੋਪੁਰ, ਚਰਨਜੀਤ ਸਿੰਘ ਭੈਲ, ਸੁੱਖਾ ਸਿੰਘ ਬਾਠ ਭੈਲ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਜਵਾਹਰ ਨਵੋਦਿਆ ਵਿਦਿਆਲਿਆ ਗੋਇੰਦਵਾਲ ਸਾਹਿਬ ਵਿਖੇ ਨੌਵੀਂ ਅਤੇ ਗਿਆਰਵੀਂ ਵਿਚ ਦਾਖ਼ਲਾ ਲੈਣ ਲਈ ਪ੍ਰੀਖਿਆ 7 ਫਰਵਰੀ ਨੂੰ... ਅਗਲੀ ਖ਼ਬਰ ਸਾਬਕਾ ਚੀਫ਼ ਪਾਰਲੀਮਾਨੀ ਸਕੱਤਰ ਮੰਨਾ ਨੇ ਰਈਆ ਕਮੇਟੀ ਦੀਆਂ ਚੋਣਾਂ ਸੰਬੰਧੀ ਕੀਤੀ ਮੀਟਿੰਗ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।