22-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-01-2026

ਜਵਾਹਰ ਨਵੋਦਿਆ ਵਿਦਿਆਲਿਆ ਗੋਇੰਦਵਾਲ ਸਾਹਿਬ ਵਿਖੇ ਨੌਵੀਂ ਅਤੇ ਗਿਆਰਵੀਂ ਵਿਚ ਦਾਖ਼ਲਾ ਲੈਣ ਲਈ ਪ੍ਰੀਖਿਆ 7 ਫਰਵਰੀ ਨੂੰ <br/>

ਅਜੀਤ ਡੈਸਕ 24-01-2026
ਗੋਇੰਦਵਾਲ ਸਾਹਿਬ, 23 ਜਨਵਰੀ (ਸਕੱਤਰ ਸਿੰਘ ਅਟਵਾਲ)- ਭਾਰਤ ਸਰਕਾਰ ਦੁਆਰਾ ਚਲਾਏ ਜਾ ਰਹੇ ਪੀ.ਐੱਮ.ਸ੍ਰੀ ਸਕੂਲ ਜਵਾਹਰ ਨਵੋਦਿਆ ਵਿਦਿਆਲਿਆ ਗੋਇੰਦਵਾਲ ਸਾਹਿਬ ਵਿਖੇ ਸਾਲ 2026-27 ਲਈ ਨੌਵੀਂ ਅਤੇ ਗਿਆਰਵੀਂ ਜਮਾਤ ਵਿਚ ਖਾਲੀ ਪਈਆਂ ਸੀਟਾਂ ਉੱਪਰ ਦਾਖਲਾ ਲੈਣ ਲਈ ਪ੍ਰੀਖਿਆ 7 ਫਰਵਰੀ 2026 ਦਿਨ ਸ਼ਨੀਵਾਰ ਨੂੰ ਹੋਵੇਗੀ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਵਿਦਿਆਲਿਆ ਦੇ ਪਿ੍ੰਸੀਪਲ ਰਵਿੰਦਰ ਕੁਮਾਰ ਨੇ ਦੱਸਿਆ ਕਿ ਨੌਵੀਂ ਜਮਾਤ ਵਿਚ ਦਾਖਲਾ ਲੈਣ ਵਾਲੇ ਵਿਦਿਆਰਥੀਆਂ ਦੀ ਪ੍ਰੀਖਿਆ ਜਵਾਹਰ ਨਵੋਦਿਆ ਵਿਦਿਆਲਿਆ ਗੋਇੰਦਵਾਲ ਸਾਹਿਬ ਵਿਖੇ ਹੀ ਹੋਵੇਗੀ ਅਤੇ ਗਿਆਰਵੀਂ ਜਮਾਤ ਵਿਚ ਦਾਖਲਾ ਲੈਣ ਲਈ ਵਿਦਿਆਰਥੀਆਂ ਦੀ ਪ੍ਰੀਖਿਆ ਐਮੀਨੈਂਸ ਸਕੂਲ ਗੋਇੰਦਵਾਲ ਸਾਹਿਬ ਵਿਖੇ ਹੋਵੇਗੀ | ਇਸ ਸਬੰਧੀ ਜਿਹੜੇ ਵਿਦਿਆਰਥੀਆਂ ਨੇ ਫਾਰਮ ਭਰੇ ਹਨ ਉਹ ਆਪਣੇ ਰੋਲ ਨੰਬਰ ਇਸ ਸਾਈਟ ਤੋਂ ਡਾਊਨਲੋਡ ਕਰ ਸਕਦੇ ਹਨ ਜਾਂ ਵਿਦਿਆਰਥੀ ਸੰਪਰਕ ਕਰਕੇ ਆਪਣੇ ਰੋਲ ਨੰਬਰ ਜਵਾਹਰ ਨਵੋਦਿਆ ਵਿਦਿਆਲਿਆ ਤੋਂ ਵੀ ਪ੍ਰਾਪਤ ਕਰ ਸਕਦੇ ਹਨ |

ਪਿਛਲੀ ਖ਼ਬਰ ਜਗਦੀਸ਼ ਰਾਜ ਧਵਨ ਨਮਿਤ ਭੋਗ ਤੇ ਅੰਤਿਮ ਅਰਦਾਸ 'ਚ ਵੱਖ-ਵੱਖ ਸ਼ਖ਼ਸੀਅਤਾਂ ਨੇ ਸ਼ਰਧਾਂਜਲੀ ਭੇਟ ਕੀਤੀ <br/> ਅਗਲੀ ਖ਼ਬਰ ਜਥੇਦਾਰ ਗੁਰਦਿਆਲ ਸਿੰਘ ਦੇ ਅਕਾਲ ਚਲਾਣੇ 'ਤੇ ਬ੍ਰਹਮਪੁਰਾ ਅਤੇ ਹੋਰਨਾਂ ਵਲੋਂ ਡੂੰਘਾ ਦੁੱਖ ਪ੍ਰਗਟ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।