22-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-01-2026

ਪੰਜਾਬ ਰਾਜ ਫਾਰਮੇਸੀ ਆਫੀਸਰ ਐਸੋਸੀਏਸ਼ਨ ਦੀ ਹੋਈ ਮੀਟਿੰਗ <br/>

ਅਜੀਤ ਡੈਸਕ 24-01-2026
ਤਰਨ ਤਾਰਨ, 23 ਜਨਵਰੀ (ਹਰਿੰਦਰ ਸਿੰਘ)-ਪੰਜਾਬ ਰਾਜ ਫਾਰਮੇਸੀ ਆਫੀਸਰ ਐਸੋਸੀਏਸ਼ਨ ਦੀ ਸੂਬਾ ਕਮੇਟੀ ਵਲੋਂ ਦਿੱਤੇ ਪ੍ਰੋਗਰਾਮ ਮੁਤਾਬਿਕ ਜ਼ਿਲਿ੍ਹਆਂ ਵਿਚ ਜਥੇਬੰਦੀ ਦੀਆਂ ਨਵੀਆਂ ਕਮੇਟੀਆਂ ਦੀ ਬਣਤਰ ਲਈ ਚੋਣਾਂ ਕਰਵਾਈਆਂ ਜਾ ਰਹੀਆਂ ਹਨ | ਇਸੇ ਤਹਿਤ ਜ਼ਿਲ੍ਹਾ ਤਰਨ ਤਾਰਨ ਦੀ ਜ਼ਿਲ੍ਹਾ ਕਮੇਟੀ ਦੀ ਚੋਣ 25 ਜਨਵਰੀ ਐਤਵਾਰ ਨੂੰ ਸਿਵਲ ਹਸਪਤਾਲ ਤਰਨ ਤਾਰਨ ਵਿਖੇ ਸੂਬਾ ਨਿਗਰਾਨ ਅਸ਼ੋਕ ਸ਼ਰਮਾ ਪ੍ਰਧਾਨ ਅੰਮਿ੍ਤਸਰ ਅਤੇ ਅਮਰਿੰਦਰ ਸਿੰਘ ਜਨਰਲ ਸਕੱਤਰ ਕਪੂਰਥਲਾ ਦੀ ਨਿਗਰਾਨੀ ਹੇਠ ਹੋਵੇਗੀ | ਇਸ ਚੋਣ ਦੀਆਂ ਤਿਆਰੀਆਂ ਸਬੰਧੀ ਮੀਟਿੰਗ ਸਿਵਲ ਹਸਪਤਾਲ ਤਰਨ ਤਰਨ ਵਿਖੇ ਜ਼ਿਲ੍ਹਾ ਪ੍ਰਧਾਨ ਭੁਪਿੰਦਰ ਸਿੰਘ ਸੰਧੂ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ ਹੋਰਨਾਂ ਤੋਂ ਇਲਾਵਾ ਨਵਕਿੰਮ ਸਿੰਘ ਸੰਧੂ ਜਨਰਲ ਸਕੱਤਰ, ਮਨਜੀਤ ਰਾਏ ਕੈਰੋੋਂ, ਅਰਵਿੰਦਰ ਸਿੰਘ ਨਾਗੋਕੇ, ਬਲਵਿੰਦਰ ਸਿੰਘ ਨੌਸ਼ਹਿਰਾ ਪੰਨੂਆ, ਜਸਕੀਰਤ ਸਿੰਘ, ਰਣਜੀਤ ਸਿੰਘ ਡੀ.ਪੀ.ਓ.,ਰਣਜੀਤ ਬਾਠ, ਅਰਮਿੰਦਰ ਕੌਰ, ਪ੍ਰਭਜੋਤ ਕੌਰ, ਸ਼ਾਰੂ ਝਬਾਲ, ਨਵਦੀਪ ਕਸੇਲ, ਰਾਹੁਲ ਅਰੋੜਾ, ਵਰਿਦਰ ਭਾਟੀਆ, ਅਮਨਦੀਪ ਪੱਟੀ, ਟਵਿਕਲ ਮੀਆਂਵਿੰਅਡ ਤੇ ਹੋਰ ਕਮੇਟੀ ਮੈਂਬਰਾਂ ਨੇ ਹਿੱਸਾ ਲਿਆ | ਮੀਟਿੰਗ ਵਿਚ ਵੱਖ-ਵੱਖ ਮੈਂਬਰਾਂ ਦੀਆਂ 25 ਜਨਵਰੀ ਵਾਲੀ ਚੋਣ ਨੂੰ ਨਿਰਵਿਘਨ ਨੇਪਰੇ ਚਾੜਨ ਲਈ ਡਿਊਟੀਆਂ ਲਗਾਈਆਂ ਗਈਆਂ | ਇਸ ਸਮੇਂ ਬੋਲਦਿਆਂ ਭੁਪਿੰਦਰ ਸਿੰਘ ਸੰਧੂ ਮਰਹਾਣਾ ਅਤੇ ਨਵਕਿਰਨ ਸਿੰਘ ਸੰਧੂ ਨੇ ਦੱਸਿਆ ਕਿ ਜਥੇਬੰਦੀ ਦੀ ਜਮਹੂਰੀ ਤਰੀਕੇ ਨਾਲ ਹੋਣ ਵਾਲੀ ਚੋਣ ਇਹਦੇ ਵਿਚ ਨਵਾਂ ਖੂਨ ਵੀ ਲੈ ਕੇ ਆਵੇਗੀ ਅਤੇ ਫਾਰਮੇਸੀ ਵਰਗ ਦੀਆਂ ਬਕਾਇਆ ਮੰਗਾਂ ਨੂੰ ਪ੍ਰਾਪਤ ਕਰਨ ਲਈ ਸੰਘਰਸ਼ ਨੂੰ ਨਵੇਂ ਸਿਰਿਓਾ ਵੱਢਣ ਲਈ ਰੂਪ ਰੇਖਾ ਤਿਆਰ ਕਰੇਗੀ | ਉਨਾਂ ਸਮੂਹ ਫਾਰਮੇਸੀ ਅਫਸਰਾਂ ਨੂੰ ਅਪੀਲ ਕੀਤੀ ਉਹ ਸਾਰੇ ਉਕਤ ਚੋਣ ਵਿਚ ਹਿੱਸਾ ਲੈ ਕੇ ਆਪਣੇ ਨਵੀਂ ਕਮੇਟੀ ਚੁਣਨ ਦੇ ਅਧਿਕਾਰ ਦਾ ਇਸਤੇਮਾਲ ਕਰਨ ਅਤੇ ਜਥੇਬੰਦੀ ਨੂੰ ਮਜ਼ਬੂਤ ਬਣਾਉਣ ਵਿੱਚ ਆਪਣਾ ਪੂਰਨ ਯੋਗਦਾਨ ਪਾਉਣ |

ਪਿਛਲੀ ਖ਼ਬਰ ਬਾਬਾ ਹਜ਼ਾਰਾ ਸਿੰਘ ਤੇ ਬਾਬਾ ਲੱਖਾ ਸਿੰਘ ਕਾਰ ਸੇਵਾ ਗੁਰੂ ਕਾ ਬਾਗ ਵਾਲਿਆਂ ਦੀ ਯਾਦ 'ਚ ਡੇਰਾ ਕਾਰ ਸੇਵਾ ਗੁਰੂ ਕਾ ਬਾ... ਅਗਲੀ ਖ਼ਬਰ ਵਿੱਦਿਆ ਦੀ ਦੇਵੀ ਮਾਂ ਸਰਸਵਤੀ ਜੀ ਦੀ ਪੂਜਾ ਉਪਰੰਤ ਬਸੰਤ ਪੰਚਮੀ ਸਮਾਰੋਹ ਆਰੰਭ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।