30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-01-2026

ਮੁੱਖ ਮੰਤਰੀ ਸਹਿਤ ਬੀਮਾ ਯੋਜਨਾ ਨਾਲ ਪੰਜਾਬ ਦੇ ਲੋਕਾਂ ਵਿਚ ਖੁਸ਼ੀ ਦੀ ਲਹਿਰ-ਸੁਰਜੀਤ ਸਿੰਘ ਭੂਰਾ <br/>

ਅਜੀਤ ਡੈਸਕ 25-01-2026
ਖੇਮਕਰਨ, 24 ਜਨਵਰੀ (ਰਾਕੇਸ਼ ਕੁਮਾਰ ਬਿੱਲਾ)- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ 'ਆਪ' ਸੁਪਰੀਮੋ ਅਰਵਿੰਦ ਕੇਜਰੀਵਾਲ ਦੇ ਯਤਨਾਂ ਸਦਕਾ ਪੰਜਾਬ ਸਰਕਾਰ ਵਲੋਂ ਚਾਲੂ ਕੀਤੀ ਗਈ ਪੰਜਾਬ ਸਿਹਤ ਬੀਮਾ ਯੋਜਨਾ ਇਕ ਇਤਿਹਾਸਕ ਫੈਸਲਾ ਹੈ | ਜਿਸ ਵਿਚ ਪੰਜਾਬ ਵਿੱਚ ਰਹਿ ਰਹੇ ਹਰੇਕ ਪਰਿਵਾਰ 10 ਲੱਖ ਰੁਪਏ ਤੱਕ ਆਪਣਾ ਮੁਫ਼ਤ ਇਲਾਜ ਕਿਸੇ ਵੀ ਸਰਕਾਰੀ ਜਾਂ ਪ੍ਰਾਈਵੇਟ ਹਸਪਤਾਲ ਤੋਂ ਕਰਵਾ ਸਕਦੇ ਹਨ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਪੰਜਾਬ ਜੇਲ੍ਹ ਬੋਰਡ ਦੇ ਡਾਇਰੈਕਟਰ ਸੁਰਜੀਤ ਸਿੰਘ ਭੂਰਾ ਨੇ ਗੱਲਬਾਤ ਦੌਰਾਨ ਕੀਤਾ | ਉਨ੍ਹਾਂ ਨੇ ਅੱਗੇ ਕਿਹਾ ਕਿ ਪੰਜਾਬ ਦੀਆਂ ਪਿਛਲੀਆਂ ਸਰਕਾਰਾਂ ਨੇ ਸਿੱਖਿਆ ਅਤੇ ਸਿਹਤ ਸੰਸਥਾਵਾਂ ਵੱਲ ਕੋਈ ਧਿਆਨ ਨਹੀਂ ਦਿੱਤਾ ਅਤੇ ਹਰ ਵਾਰ ਲੋਕਾਂ ਨੂੰ ਝੂਠੇ ਲਾਰਿਆਂ ਵਿਚ ਉਲਝਾਈ ਰੱਖਿਆ | ਜਦਕਿ ਪੰਜਾਬ ਦੀ ਹਰਮਨ ਪਿਆਰੀ ਇਸ ਮਾਨ ਸਰਕਾਰ ਦੇ ਇਸ ਫੈਸਲੇ ਨਾਲ ਲੋਕਾਂ ਵਿਚ ਬਹੁਤ ਖੁਸ਼ੀ ਦੀ ਲਹਿਰ ਦੌੜ ਗਈ ਹੈ ਅਤੇ ਲੋਕ ਸਰਕਾਰ ਦੇ ਇਸ ਫੈਸਲੇ ਦਾ ਹਰ ਵਰਗ ਵਲੋੋਂ ਭਰਵਾਂ ਸਵਾਗਤ ਕੀਤਾ ਜਾ ਰਿਹਾ ਹੈ | ਉਨ੍ਹਾਂ ਦੱਸਿਆ ਹੈ ਕਿ ਇਸ ਸਿਹਤ ਕਾਰਡ ਦਾ ਲਾਭ ਪੰਜਾਬ ਦੇ ਹਰ ਵਰਗ ਦੇ ਲੋਕਾਂ ਨੂੰ ਮਿਲੇਗਾ | ਇਸ ਯੋਜਨਾ ਦਾ ਲਾਭ ਲੈਣ ਲਈ ਨਾ ਤਾਂ ਕੋਈ ਆਮਦਨ ਦੀ ਸ਼ਰਤ ਹੈ ਤੇ ਨਾ ਹੀ ਕੋਈ ਉਮਰ ਦੀ ਸੀਮਾ ਹੈ | ਪੰਜਾਬ ਦਾ ਕੋਈ ਵੀ ਵਿਅਕਤੀ ਜਿਸ ਕੋਲ ਆਧਾਰ ਜਾਂ ਵੋਟਰ ਕਾਰਡ ਹੈ, ਉਹ ਇਸ ਸਕੀਮ ਦਾ ਫਾਇਦਾ ਲੈ ਸਕਦਾ ਹੈ, ਸ਼ਰਤ ਇਹ ਹੈ ਕਿ ਆਧਾਰ ਜਾਂ ਵੋਟਰ ਕਾਰਡ ਪੰਜਾਬ ਦਾ ਹੋਣਾ ਚਾਹੀਦਾ ਹੈ |

ਪਿਛਲੀ ਖ਼ਬਰ ਗੈਂਗਸਟਰਾਂ ਅਤੇ ਨਸ਼ਾ ਤਸਕਰਾਂ ਖ਼ਿਲਾਫ਼ 'ਆਪ੍ਰੇਸ਼ਨ ਪ੍ਰਹਾਰ' ਤਹਿਤ ਤਰਨ ਤਾਰਨ ਪੁਲਿਸ ਵਲੋਂ ਪੰਜਵੇਂ ਦਿਨ ਵੀ ਛਾਪੇਮਾਰੀ... ਅਗਲੀ ਖ਼ਬਰ ਪਿਸਟਲ, ਹੈਰੋਇਨ ਅਤੇ ਨਸ਼ੀਲੀਆਂ ਗੋਲੀਆਂ ਸਮੇਤ 9 ਵਿਅਕਤੀ ਕਾਬੂ-ਐੱਸ.ਐੱਸ.ਪੀ. ਸੁਰਿੰਦਰ ਲਾਂਬਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।