30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-01-2026

ਜਾਅਲੀ ਰਜਿਸਟਰੀ ਕਰਵਾਉਣ 'ਤੇ ਮਾਮਲਾ ਦਰਜ

ਅਜੀਤ ਡੈਸਕ 25-01-2026
ਤਰਨ ਤਾਰਨ, 24 ਜਨਵਰੀ (ਇਕਬਾਲ ਸਿੰਘ ਸੋਢੀ)- ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਝਬਾਲ ਦੀ ਪੁਲਿਸ ਨੇ ਜਾਅਲੀ ਰਜਿਸਟਰੀ ਕਰਵਾਉਣ ਦੇ ਮਾਮਲੇ ਵਿਚ 2 ਵਿਅਕਤੀਆਂ ਖਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਐੱਸ.ਐ ਸ.ਪੀ. ਤਰਨ ਤਾਰਨ ਕੋਲ ਹਰਿੰਦਰ ਕੌਰ ਲੇਟ ਇਕਬਾਲ ਸਿੰਘ ਵਾਸੀ ਕਲੇਸ ਨੇ ਸ਼ਿਕਾਇਤ ਦਰਜ ਕਰਵਾਈ ਕਿ ਗੁਰਤੇਜ ਸਿੰਘ ਪੁੱਤਰ ਰਾਮ ਸਿੰਘ ਵਾਸੀ ਕਲੇਸ ਅਤੇ ਦਿਲਬਾਗ ਸਿੰਘ ਪੁੱਤਰ ਪੂਰਨ ਸਿੰਘ ਵਾਸੀ ਠੱਠਗੜ ਨੇ ਜਮੀਨ ਦੀ ਜਾਅਲੀ ਰਜਿਸਟਰੀ ਕਰਵਾਈ ਹੈ | ਇਸ ਮਾਮਲੇ ਦੀ ਜਾਂਚ ਐੱਸ.ਐ ਸ.ਪੀ. ਵਲੋਂ ਡੀ.ਐੱਸ.ਪੀ.ਸਿਟੀ ਸੁਖਬੀਰ ਸਿੰਘ ਨੂੰ ਸੌਂਪੀ ਗਈ, ਜਿਨ੍ਹਾਂ ਦੀ ਜਾਂਚ ਤੋਂ ਬਾਅਦ ਥਾਣਾ ਝਬਾਲ ਦੀ ਪੁਲਿਸ ਨੂੰ ਉਕਤ ਵਿਅਕਤੀਆਂ ਖਿਲਾਫ਼ ਜਾਅਲੀ ਰਜਿਸਟਰੀ ਕਰਵਾਉਣ ਦੇ ਮਾਮਲੇ ਵਿਚ ਕੇਸ ਦਰਜ ਕਰਨ ਲਈ ਹੁਕਮ ਜਾਰੀ ਕੀਤੇ ਗਏ | ਥਾਣਾ ਝਬਾਲ ਦੇ ਏ.ਐੱਸ.ਆਈ. ਸਵਿੰਦਰ ਸਿੰਘ ਨੇ ਦੱਸਿਆ ਕਿ ਉਕਤ ਵਿਅਕਤੀਆਂ ਖਿਲਾਫ਼ ਵੱਖ-ਵੱਖ ਧਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਹੈ |
ਪਿਛਲੀ ਖ਼ਬਰ ਵਿਅਕਤੀ ਨਾਲ ਕੁੱਟਮਾਰ ਕਰਨ 'ਤੇ 9 ਖ਼ਿਲਾਫ਼ ਮਾਮਲਾ ਦਰਜ ਅਗਲੀ ਖ਼ਬਰ ਗੈਂਗਸਟਰਾਂ ਅਤੇ ਨਸ਼ਾ ਤਸਕਰਾਂ ਖ਼ਿਲਾਫ਼ 'ਆਪ੍ਰੇਸ਼ਨ ਪ੍ਰਹਾਰ' ਤਹਿਤ ਤਰਨ ਤਾਰਨ ਪੁਲਿਸ ਵਲੋਂ ਪੰਜਵੇਂ ਦਿਨ ਵੀ ਛਾਪੇਮਾਰੀ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।