30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-01-2026

ਸ਼ਹੀਦ ਭਗਤ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਭਿੱਖੀਵਿੰਡ ਦੇ ਵਿਦਿਆਰਥੀਆਂ ਗੁਰਮਤਿ ਮੁਕਾਬਲੇ 'ਚ ਮੱਲਾਂ ਮਾਰੀਆਂ <br/>

ਅਜੀਤ ਡੈਸਕ 25-01-2026
ਭਿੱਖੀਵਿੰਡ, 24 ਜਨਵਰੀ (ਬੌਬੀ)- ਸੱਚਖੰਡ ਵਾਸੀ ਬ੍ਰਹਮ ਗਿਆਨੀ ਬਾਬਾ ਦਯਾ ਸਿੰਘ ਜੀ ਦੀ ਮਿੱਠੀ ਪਿਆਰੀ ਯਾਦ ਵਿਚ ਸੁਰਸਿੰਘ ਵਿਖੇ ਕਰਵਾਏ ਗਏ ਗੁਰਮਤਿ ਮੁਕਾਬਲੇ ਕਰਵਾਏ ਗਏ ਜਿਸ ਵਿਚ ਸ਼ਹੀਦ ਭਗਤ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਭਿੱਖੀਵਿੰਡ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਮੱਲਾਂ ਮਾਰੀਆਂ | ਇਨ੍ਹਾਂ ਗੁਰਮਤਿ ਮੁਕਾਬਲਿਆਂ ਵਿਚ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਨੇ ਭਾਗ ਲਿਆ, ਜਿੱਥੇ ਸ਼ਹੀਦ ਭਗਤ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਭਿੱਖੀਵਿੰਡ ਦੇ ਵਿਦਿਆਰਥੀਆਂ ਨੇ ਆਪਣੀ ਪ੍ਰਤਿਭਾ ਦਾ ਲੋਹਾ ਮਨਵਾਇਆ | ਭਾਸ਼ਣ ਮੁਕਾਬਲੇ ਵਿਚ ਗੁਰਕਮਲ ਕੌਰ ਨੇ ਦੂਜਾ ਸਥਾਨ ਹਾਸਲ ਕੀਤਾ | ਕਵਿਤਾ ਮੁਕਾਬਲੇ ਵਿੱਚ ਹਰਮਨਦੀਪ ਕੌਰ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ | ਇਸੇ ਤਰ੍ਹਾਂ ਦੁਮਾਲਾ ਸਜਾਉਣ ਮੁਕਾਬਲੇ ਵਿੱਚ ਜਸਕੀਰਤ ਕੌਰ ਨੇ ਤੀਸਰਾ ਸਥਾਨ ਹਾਸਲ ਕਰਕੇ ਸਕੂਲ ਦਾ ਨਾਮ ਰੌਸ਼ਨ ਕੀਤਾ | ਕਵੀਸ਼ਰੀ ਮੁਕਾਬਲੇ ਵਿੱਚ ਗੁਰਨੂਰ ਸਿੰਘ, ਗੁਰਵੀਰ ਸਿੰਘ ਅਤੇ ਜਸ਼ਨਪ੍ਰੀਤ ਸਿੰਘ ਦੀ ਟੀਮ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ | ਇਸ ਮੌਕੇ ਸਕੂਲ ਦੇ ਚੇਅਰਪਰਸਨ ਮਨਪ੍ਰੀਤ ਕੌਰ ਨੇ ਜਿੱਤ ਹਾਸਲ ਕਰਨ ਵਾਲੇ ਸਾਰੇ ਵਿਦਿਆਰਥੀਆਂ ਨੂੰ ਦਿਲੋਂ ਵਧਾਈ ਦਿੰਦਿਆਂ ਕਿਹਾ ਕਿ ਗੁਰਮਤਿ ਮੁਕਾਬਲੇ ਬੱਚਿਆਂ ਦੇ ਚਰਿੱਤਰ ਨਿਰਮਾਣ ਅਤੇ ਆਤਮਿਕ ਵਿਕਾਸ ਵਿਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ | ਉਨ੍ਹਾਂ ਨੇ ਅਧਿਆਪਕਾਂ ਅਤੇ ਮਾਪਿਆਂ ਦੀ ਵੀ ਸ਼ਲਾਘਾ ਕੀਤੀ ਜਿਨ੍ਹਾਂ ਦੀ ਪ੍ਰੇਰਣਾ ਨਾਲ ਬੱਚੇ ਇਹ ਉਪਲਬਧੀਆਂ ਹਾਸਲ ਕਰ ਰਹੇ ਹਨ | ਅੰਤ ਵਿੱਚ ਸਕੂਲ ਪ੍ਰਬੰਧਕ ਕਮੇਟੀ ਵਲੋਂ ਜੇਤੂ ਵਿਦਿਆਰਥੀਆਂ ਦੇ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ ਗਈਆਂ |

ਪਿਛਲੀ ਖ਼ਬਰ ਕਲਗੀਧਰ ਟਰੱਸਟ ਬੜੂ ਸਾਹਿਬ ਵਲੋਂ ਹੜ੍ਹ ਪ੍ਰਭਾਵਿਤ ਪਰਿਵਾਰ ਨੂੰ ਨਵੇਂ ਘਰ ਦੀਆਂ ਚਾਬੀਆਂ ਸੌਂਪੀਆਂ <br/> ਅਗਲੀ ਖ਼ਬਰ ਗੁਰਦਿਆਲ ਸਿੰਘ ਮੁੰਡਾ ਪਿੰਡ ਦੀ ਮੌਤ 'ਤੇ ਜਥੇਦਾਰ ਨਾਗੋਕੇ ਨੇ ਕੀਤਾ ਦੁੱਖ ਦਾ ਪ੍ਰਗਟਾਵਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।