30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-01-2026

ਕਲਗੀਧਰ ਟਰੱਸਟ ਬੜੂ ਸਾਹਿਬ ਵਲੋਂ ਹੜ੍ਹ ਪ੍ਰਭਾਵਿਤ ਪਰਿਵਾਰ ਨੂੰ ਨਵੇਂ ਘਰ ਦੀਆਂ ਚਾਬੀਆਂ ਸੌਂਪੀਆਂ <br/>

ਅਜੀਤ ਡੈਸਕ 25-01-2026
ਤਰਨ ਤਾਰਨ, 24 ਜਨਵਰੀ (ਇਕਬਾਲ ਸਿੰਘ ਸੋਢੀ)-ਕਲਗੀਧਰ ਟਰੱਸਟ ਗੁਰਦੁਆਰਾ ਬੜੂ ਸਾਹਿਬ ਹਿਮਾਚਲ ਪ੍ਰਦੇਸ਼ ਵਲੋਂ ਹਰ ਵਾਰ ਦੀ ਤਰ੍ਹਾਂ ਕੁਦਰਤੀ ਆਫਤਾਂ ਨੂੰ ਨਜਿੱਠਣ ਲਈ ਅਕਾਲ ਸੇਵਾ ਟੀਮਾਂ ਨੂੰ ਭੇਜਣ ਦਾ 26 ਅਗਸਤ ਤੋਂ ਉੱਦਮ ਕੀਤਾ ਗਿਆ | ਜ਼ਿਲ੍ਹਾ ਫ਼ਾਜਿਲਕਾ ਦੇ ਹੜ੍ਹ ਪ੍ਰਭਾਵਿਤ ਏਰੀਆ ਵਿਚ ਜਿੱਥੇ ਵੱਖ-ਵੱਖ ਸੇਵਾਵਾਂ ਰਾਹੀਂ ਅਪਣਾ ਯੋਗਦਾਨ ਪਾਇਆ ਉੱਥੇ ਹੁਣ ਮੁੜ ਵਸੇਬੇ ਦੇ ਕਾਰਜਾਂ ਅਧੀਨ ਪਿੰਡ ਗੁਲਾਬਾ ਭੈਣੀ ਵਿਖੇ ਹੜ੍ਹ ਪ੍ਰਭਾਵਿਤ ਪਰਿਵਾਰ ਨੂੰ ਨਵਾਂ ਘਰ ਬਣਾ ਕੇ ਚਾਬੀ ਸੌਂਪੀ ਗਈ | ਜਿਕਰਯੋਗ ਹੈ ਕਿ ਕਲਗੀਧਰ ਟਰੱਸਟ ਦੇ ਮੁੱਖ ਸੇਵਾਦਾਰ ਅਤੇ ਪ੍ਰਧਾਨ ਡਾ. ਦਵਿੰਦਰ ਸਿੰਘ ਅਤੇ ਉਪ ਪ੍ਰਧਾਨ ਜਗਜੀਤ ਸਿੰਘ (ਕਾਕਾ ਵੀਰ ਜੀ) ਦੀ ਅਗਵਾਈ ਵਿਚ ਪੂਰੇ ਪੰਜਾਬ ਵਿਚ ਵੱਡੇ ਪੱਧਰ 'ਤੇ ਹੜ੍ਹ ਰਾਹਤ ਕਾਰਜ ਕੀਤੇ ਗਏ ਹਨ | ਜ਼ਿਲ੍ਹਾ ਗੁਰਦਾਸਪੁਰ, ਅੰਮਿ੍ਤਸਰ, ਫਿਰੋਜ਼ਪੁਰ ਵਿਚ ਹੜ੍ਹ ਪ੍ਰਭਾਵਿਤ ਲੋਕਾਂ ਨੂੰ ੂੰ ਨਵੇਂ ਮਕਾਨ ਬਣਾਕੇ ਦਿੱਤੇ ਗਏ ਹਨ | ਉਥੇ ਫ਼ਾਜਿਲਕਾ ਦੇ ਬਾਰਡਰ ਏਰੀਆ ਵਿਚ ਟਰੱਸਟ ਵਲੋਂ ਮੁੱੜ ਵਸੇਬੇ ਕਾਰਜਾਂ ਤਹਿਤ ਹੜ੍ਹ ਪੀੜਤਾਂ ਲਈ ਵੱਖ-ਵੱਖ ਸਮਾਨ ਮੁਹੱਈਆ ਕਰਵਾਇਆ ਗਿਆ ਅਤੇ ਕੁਝ ਪਰਿਵਾਰਾਂ ਲਈ ਮਕਾਨ ਵੀ ਬਣਾਏ ਜਾ ਰਹੇ ਹਨ | ਇਸੇ ਤਹਿਤ ਫਾਜ਼ਿਲਕਾ ਜ਼ਿਲ੍ਹੇ ਦੇ ਪਿੰਡ ਗੁਲਾਬਾ ਭੈਣੀ ਵਿਖੇ ਬਣੇ ਪਹਿਲੇ ਮਕਾਨ ਦੀਆਂ ਚਾਬੀਆਂ ਸਮਾਜ ਸੇਵੀ ਸੀਨੀਅਰ ਮੈਡੀਕਲ ਅਫਸਰ ਡਾ.ਅਰਪਿਤ ਗੁਪਤਾ ਅਤੇ ਵਲੋਂ ਪਰਿਵਾਰ ਨੂੰ ਸੌਂਪੀਆਂ ਗਈਆਂ | ਇਸ ਮੌਕੇ ਕਲਗੀਧਰ ਟਰੱਸਟ ਦੇ ਵਲੰਟੀਅਰ ਸੇਵਾਦਾਰ ਸਮੇਤ ਪਿੰਡ ਦੇ ਮੁਹਤਬਰ ਅਤੇ ਪਰਿਵਾਰ ਹਾਜ਼ਰ ਸੀ |

ਪਿਛਲੀ ਖ਼ਬਰ ਮਮਤਾ ਨਿਕੇਤਨ ਸਕੂਲ ਵਿਖੇ ਧੂਮਧਾਮ ਨਾਲ ਮਨਾਈ ਗਈ ਬਸੰਤ ਪੰਚਮੀ <br/> ਅਗਲੀ ਖ਼ਬਰ ਸ਼ਹੀਦ ਭਗਤ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਭਿੱਖੀਵਿੰਡ ਦੇ ਵਿਦਿਆਰਥੀਆਂ ਗੁਰਮਤਿ ਮੁਕਾਬਲੇ 'ਚ ਮੱਲਾਂ ਮਾਰੀਆਂ <b...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।