30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-01-2026

ਗੁਰਦੁਆਰਾ ਬੀਬੀ ਰਜਨੀ ਜੀ ਵਿਖੇ 31 ਜਨਵਰੀ ਨੂੰ ਮਨਾਇਆ ਜਾਵੇਗਾ ਬਾਬਾ ਦੀਪ ਸਿੰਘ ਜੀ ਦਾ ਜਨਮ ਦਿਹਾੜਾ <br/>

ਅਜੀਤ ਡੈਸਕ 25-01-2026
ਪੱਟੀ, 24 ਜਨਵਰੀ (ਅਵਤਾਰ ਸਿੰਘ ਖਹਿਰਾ, ਕੁਲਵਿੰਦਰਪਾਲ ਸਿੰਘ ਕਾਲੇਕੇ)- ਧੰਨ ਧੰਨ ਬਾਬਾ ਦੀਪ ਸਿੰਘ ਜੀ ਸ਼ਹੀਦ ਕੀਰਤਨ ਦਰਬਾਰ ਸੁਸਾਇਟੀ ਰਜਿ. ਪੱਟੀ ਵੱਲੋਂ ਸੰਗਤ ਦੇ ਸਹਿਯੋਗ ਦੇ ਨਾਲ ਅਨੋਖੇ ਅਮਰ ਸ਼ਹੀਦ ਧੰਨ ਧੰਨ ਬਾਬਾ ਦੀਪ ਸਿੰਘ ਜੀ ਦਾ ਜਨਮ ਦਿਹਾੜਾ 31 ਜਨਵਰੀ ਦਿਨ ਸ਼ਨੀਵਾਰ ਸ਼ਾਮ 5 ਵਜੇ ਤੋਂ 9 ਵਜੇ ਤੱਕ ਗੁਰਦੁਆਰਾ ਬੀਬੀ ਰਜਨੀ ਜੀ ਸਾਹਮਣੇ ਰੇਲਵੇ ਸਟੇਸ਼ਨ ਪੱਟੀ ਵਿਖੇ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ | ਇਸ ਦੇ ਸੰਬੰਧ ਵਿਚ ਇਕ ਮੀਟਿੰਗ ਗੁਰਦੁਆਰਾ ਬੀਬੀ ਰਜਨੀ ਜੀ ਵਿਖੇ ਰੱਖੀ ਗਈ, ਜਿਸ ਵਿਚ ਸਭ ਮੈਂਬਰਾਂ ਨੇ ਹਾਜਰੀ ਭਰੀ | ਸਮਾਗਮ ਨੂੰ ਚੜ੍ਹਦੀ ਕਲਾ ਵਿਚ ਕਰਾਉਣ ਲਈ ਵਧੀਆ ਉਪਰਾਲੇ ਕੀਤੇ ਜਾਣਗੇ | ਸ਼ਨੀਵਾਰ ਸ਼ਾਮ ਨੂੰ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਆਰੰਭ ਹੋਣਗੇ, ਉਸ ਤੋਂ ਉਪਰੰਤ ਕੀਰਤਨੀਏ ਗੁਰਚਰਨ ਸਿੰਘ ਰਸੀਆ, ਭਾਈ ਅਮਨਦੀਪ ਸਿੰਘ ਪੱਟੀ ਵਾਲੇ, ਪੰਥ ਪ੍ਰਸਿੱਧ ਕਥਾਵਾਚਕ ਗਿਆਨੀ ਸੰਤੋਖ ਸਿੰਘ ਬਾਬਾ ਦੀਪ ਸਿੰਘ ਜੀ ਦੀ ਜੀਵਨੀ ਬਾਰੇ ਚਾਨਣਾ ਪਾ ਕੇ ਸੰਗਤਾਂ ਨੂੰ ਨਿਹਾਲ ਕਰਨਗੇ | ਇਹ ਜਾਣਕਾਰੀ ਪ੍ਰਧਾਨ ਕੁਲਵਿੰਦਰ ਸਿੰਘ ਬੱਬੂ ਅਤੇ ਸਕੱਤਰ ਜੋਗਾ ਸਿੰਘ ਨੇ ਦਿੱਤੀ | ਇਸ ਸਮਾਗਮ ਵਿਚ ਬਲਬੀਰ ਸਿੰਘ ਲੁਹਾਰੀਆ ਪ੍ਰਧਾਨ ਗੁਰਦੁਆਰਾ ਬੀਬੀ ਰਜਨੀ ਜੀ ਪੱਟੀ ਦਾ ਵਿਸ਼ੇਸ਼ ਸਹਿਯੋਗ ਰਹੇਗਾ | ਇਸ ਮੌਕੇ ਪ੍ਰੇਮ ਪ੍ਰਕਾਸ਼ ਸਿੰਘ ਜੌਲੀ, ਨਿਰਮਲ ਸਿੰਘ ਕੈਸ਼ੀਅਰ, ਚਰਨ ਕਮਲ ਸਿੰਘ, ਸਰਬਜੀਤ ਸਿੰਘ, ਕੁਲਵਿੰਦਰ ਸਿੰਘ ਕਾਕਾ, ਜਗਪ੍ਰੀਤ ਸਿੰਘ, ਅਸ਼ਮੀਤ ਸਿੰਘ, ਸੁਖਮੀਤ ਸਿੰਘ, ਜਗਜੀਤ ਸਿੰਘ, ਗੁਰਪ੍ਰੀਤ ਸਿੰਘ ਗੋਪੀ, ਹਰਪ੍ਰੀਤ ਸਿੰਘ, ਲਖਬੀਰ ਸਿੰਘ ਸ਼ਹੀਦ, ਸੁਰਿੰਦਰ ਸਿੰਘ, ਸੁਰਜੀਤ ਸਿੰਘ, ਕੁਲਵਿੰਦਰ ਸਿੰਘ ਮਿੱਠੂ, ਇੰਸਪੈਕਟਰ ਦਰਸ਼ਨ ਸਿੰਘ, ਅਵਤਾਰ ਸਿੰਘ ਢਿੱਲੋਂ, ਦੀਪਕ ਸਿੰਘ, ਐਡਵੋਕੇਟ ਸਮਿੰਦਰ ਸਿੰਘ, ਅਮਿਤ ਸਿੰਘ ਜੌਲੀ, ਅਜੇਪਾਲ ਸਿੰਘ, ਬਾਬਾ ਦੀਪ ਸਿੰਘ ਚੈਰੀਟੇਬਲ ਟਰਸਟ ਪੱਟੀ ਦੇ ਪ੍ਰਧਾਨ ਗੁਰਮੀਤ ਸਿੰਘ ਹੈਪੀ, ਸੁਖਪਾਲ ਸਿੰਘ ਡਿਪਟੀ, ਸੁਖਮੀਤ ਸਿੰਘ, ਵਰਿੰਦਰਪਾਲ ਸਿੰਘ ਬਿੱਲੂ ਆਦਿ ਹਾਜ਼ਰ ਸਨ | ਸਮਾਪਤੀ ਉਪਰੰਤ ਗੁਰੂ ਕੇ ਲੰਗਰ ਵਰਤਾਏ ਜਾਣਗੇ |

ਪਿਛਲੀ ਖ਼ਬਰ ਭਰ ਜਵਾਨੀ ਵਿਚ ਸਾਂਭਿਆ ਹੋਇਆ ਜੀਵਨ ਹੀ ਬੁਢੇਪੇ ਵਿਚ ਜਾ ਕੇ ਖ਼ਾਲਸਾ ਪੰਥ ਦੀ ਅਗਵਾਈ ਕਰ ਸਕਦਾ ਹੈ-ਪਿ੍ੰਸੀਪਲ, ਚੇਅਰਮੈਨ... ਅਗਲੀ ਖ਼ਬਰ ਡਾਕਟਰ ਐੱਸ.ਪੀ. ਸਿੰਘ ਉਬਰਾਏ ਨੇ ਹੜ੍ਹ ਪੀੜਤ ਪਰਿਵਾਰਾਂ ਦੀਆਂ 27 ਲੜਕੀਆਂ ਨੂੰ ਇਕ-ਇਕ ਲੱਖ ਰੁਪਏ ਦੇ ਚੈੱਕ ਵੰਡੇ <b...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।