31-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-01-2026

ਕਲਗੀਧਰ ਪਬਲਿਕ ਸਕੂਲ ਭਿੱਖੀਵਿੰਡ ਵਲੋਂ ਗੁਰਕੀਰਤ ਸਿੰਘ ਦਾ ਤਾਊਜ ਭੇਟ ਕਰ ਕੇ ਵਿਸ਼ੇਸ਼ ਸਨਮਾਨ

ਗੁਰਕੀਰਤ ਸਿੰਘ ਨੂੰ ਤੰਤੀ ਸਾਜ਼ ਤਾਊਜ ਭੇਟ ਕਰਦੇ ਹੋਏ ਕਲਗੀਧਰ ਪਬਲਿਕ ਸਕੂਲ ਭਿੱਖੀਵਿੰਡ ਦੇ ਚੀਫ਼ ਡਾਇਰੈਕਟਰ ਬੁੱਢਾ ਸਿੰਘ | ਤਸਵੀਰ:ਬੌਬੀ <br/> 25-01-2026
ਭਿੱਖੀਵਿੰਡ, 24 ਜਨਵਰੀ (ਬੌਬੀ)- ਭਿੱਖੀਵਿੰਡ ਨਿਵਾਸੀ ਗੁਰਕੀਰਤ ਸਿੰਘ ਜੋ ਕਿ ਕਲਗੀਧਰ ਪਬਲਿਕ ਸਕੂਲ ਭਿੱਖੀਵਿੰਡ ਦਾ ਛੇਵੀਂ ਜਮਾਤ ਦਾ ਹੋਣਹਾਰ ਅਤੇ ਪ੍ਰਤਿਭਾਸ਼ਾਲੀ ਵਿਦਿਆਰਥੀ ਹੈ, ਗੁਰਮਤਿ ਸੰਗੀਤ ਵਿਚ ਤੰਤੀ ਸਾਜਾਂ ਦੀ ਸਿੱਖਿਆ ਨੂੰ ਬੜੀ ਲਗਨ, ਨਿਸ਼ਠਾ ਅਤੇ ਨਿਰੰਤਰ ਅਭਿਆਸ ਨਾਲ ਸਿੱਖ ਰਿਹਾ ਹੈ | ਛੋਟੀ ਉਮਰ ਵਿਚ ਹੀ ਉਸ ਵਲੋਂ ਗੁਰਮਤਿ ਸੰਗੀਤ ਪ੍ਰਤੀ ਦਿਖਾਈ ਜਾ ਰਹੀ ਗੰਭੀਰ ਦਿਲਚਸਪੀ ਅਤੇ ਅਨੁਸ਼ਾਸਨ ਨੂੰ ਦੇਖਦਿਆਂ ਕਲਗੀਧਰ ਪਬਲਿਕ ਸਕੂਲ ਭਿੱਖੀਵਿੰਡ ਵਲੋਂ ਉਸ ਦਾ ਵਿਸ਼ੇਸ਼ ਤੌਰ 'ਤੇ ਸਨਮਾਨ ਕੀਤਾ ਗਿਆ | ਜਿਕਰਯੋਗ ਹੈ ਕਿ ਕਲਗੀਧਰ ਪਬਲਿਕ ਸਕੂਲ ਭਿੱਖੀਵਿੰਡ ਲੋੜਵੰਦ ਵਿਦਿਆਰਥੀਆਂ ਦੀ ਉੱਚ ਵਿਦਿਆ ਪ੍ਰਾਪਤੀ ਵਿੱਚ ਵੀ ਯੋਗਦਾਨ ਪਾਉਂਦਾ ਹੈ ਅਤੇ ਪਾਠਕ੍ਰਮ ਹੀ ਨਹੀਂ, ਸਗੋਂ ਖੇਡਾਂ, ਧਾਰਮਿਕ ਅਤੇ ਹੋਰ ਗਤੀਵਿਧੀਆਂ ਵਿੱਚ ਅਵਲ ਰਹਿਣ ਵਾਲੇ ਲੋੜਵੰਦ ਵਿਦਿਆਰਥੀਆਂ ਦੀ ਵੀ ਹੌਸਲਾ ਅਫਜ਼ਾਈ ਅਤੇ ਮਦਦ ਕਰਦਾ ਹੈ, ਤਾਂ ਜੋ ਕੋਈ ਵੀ ਪ੍ਰਤਿਭਾ ਆਰਥਿਕ ਕਾਰਨਾਂ ਕਰਕੇ ਪਿੱਛੇ ਨਾ ਰਹਿ ਜਾਵੇ | ਕਲਗੀਧਰ ਪਬਲਿਕ ਸਕੂਲ ਭਿੱਖੀਵਿੰਡ ਵਲੋਂ ਗੁਰਕੀਰਤ ਸਿੰਘ ਨੂੰ ਤੰਤੀ ਸਾਜ 'ਤਾਊਜ' ਭੇਟ ਕੀਤਾ ਗਿਆ | ਇਹ ਸਨਮਾਨ ਸਕੂਲ ਦੇ ਚੀਫ ਡਾਇਰੈਕਟਰ ਬੁੱਢਾ ਸਿੰਘ ਵਲੋਂ ਆਪਣੀ ਹੱਥੀਂ ਪ੍ਰਦਾਨ ਕੀਤਾ ਗਿਆ | ਇਸ ਮੌਕੇ ਉਨ੍ਹਾਂ ਗੁਰਕੀਰਤ ਸਿੰਘ ਦੀ ਮਿਹਨਤ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਗੁਰਮਤਿ ਸੰਗੀਤ ਸਿੱਖਣਾ ਸਿਰਫ਼ ਸੁਰਾਂ ਦੀ ਸਾਧਨਾ ਹੀ ਨਹੀਂ, ਸਗੋਂ ਆਤਮਿਕ ਉੱਚਾਈ ਅਤੇ ਸਿੱਖ ਵਿਰਾਸਤ ਨਾਲ ਜੁੜਨ ਦਾ ਮਹੱਤਵਪੂਰਨ ਸਾਧਨ ਹੈ | ਇਸ ਮੌਕੇ ਉਸਤਾਦ ਅਧਿਆਪਕ ਜਸਵਿੰਦਰ ਸਿੰਘ ਨੇ ਦੱਸਿਆ ਕਿ ਗੁਰਕੀਰਤ ਸਿੰਘ ਨਿਰੰਤਰ ਅਭਿਆਸ ਕਰਦਾ ਹੈ ਅਤੇ ਤੰਤੀ ਸਾਜਾਂ ਨੂੰ ਸਮਝਣ ਵਿੱ ਖ਼ਾਸ ਰੁਚੀ ਦਿਖਾਂਦਾ ਹੈ | ਉਨ੍ਹਾਂ ਕਿਹਾ ਕਿ ਉਸ ਦੀ ਇਹ ਲਗਨ ਹੋਰ ਵਿਦਿਆਰਥੀਆਂ ਲਈ ਪ੍ਰੇਰਣਾ ਸਰੋਤ ਬਣ ਰਹੀ ਹੈ | ਸਨਮਾਨ ਪ੍ਰਾਪਤੀ ਮੌਕੇ ਗੁਰਕੀਰਤ ਸਿੰਘ ਨੇ ਆਪਣੀ ਖੁਸ਼ੀ ਜਾਹਿਰ ਕਰਦਿਆਂ ਅਧਿਆਪਕਾਂ ਅਤੇ ਆਪਣੇ ਮਾਤਾ-ਪਿਤਾ ਦਾ ਧੰਨਵਾਦ ਕੀਤਾ ਅਤੇ ਭਵਿੱਖ ਵਿਚ ਗੁਰਮਤਿ ਸੰਗੀਤ ਦੇ ਖੇਤਰ ਵਿੱਚ ਹੋਰ ਮਿਹਨਤ ਕਰਨ ਦਾ ਸੰਕਲਪ ਜ਼ਾਹਿਰ ਕੀਤਾ | ਇਸ ਮੌਕੇ ਗੁਰਕੀਰਤ ਸਿੰਘ ਦੇ ਪਿਤਾ ਅਮਰਜੀਤ ਸਿੰਘ ਨੇ ਆਪਣੇ ਪੁੱਤਰ ਦੀ ਇਸ ਉਪਲਬਧੀ 'ਤੇ ਮਾਣ ਮਹਿਸੂਸ ਕਰਦਿਆਂ ਕਿਹਾ ਕਿ ਸਕੂਲ ਵਲੋਂ ਮਿਲ ਰਹੇ ਇਸ ਤਰ੍ਹਾਂ ਦੇ ਸਹਿਯੋਗ ਅਤੇ ਸਨਮਾਨ ਨਾਲ ਬੱਚਿਆਂ ਦਾ ਆਤਮਵਿਸ਼ਵਾਸ ਵਧਦਾ ਹੈ |
ਪਿਛਲੀ ਖ਼ਬਰ ਰਾਸ਼ਟਰੀ ਪੱਧਰ 'ਤੇ ਤਗਮੇ ਜਿੱਤਣ ਵਾਲੇ ਖਿਡਾਰੀ ਅਰਸ਼ਦੀਪ ਸਿੰਘ ਮਾੜੀਮੇਘਾ ਨੂੰ ਮੁਹਤਬਰਾਂ ਨੇ ਕੀਤਾ ਸਨਮਾਨਿਤ ਅਗਲੀ ਖ਼ਬਰ ਭਰ ਜਵਾਨੀ ਵਿਚ ਸਾਂਭਿਆ ਹੋਇਆ ਜੀਵਨ ਹੀ ਬੁਢੇਪੇ ਵਿਚ ਜਾ ਕੇ ਖ਼ਾਲਸਾ ਪੰਥ ਦੀ ਅਗਵਾਈ ਕਰ ਸਕਦਾ ਹੈ-ਪਿ੍ੰਸੀਪਲ, ਚੇਅਰਮੈਨ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।