31-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-01-2026

ਮਿਲੇਨੀਅਮ ਵਰਲਡ ਸਕੂਲ ਕੈਰੋਂ ਵਿਚ ਗਣਤੰਤਰ ਦਿਵਸ ਭਰਪੂਰ ਦੇਸ਼ ਭਗਤੀ ਨਾਲ ਮਨਾਇਆ <br/>

ਅਜੀਤ ਡੈਸਕ 25-01-2026
ਪੱਟੀ, 24 ਜਨਵਰੀ (ਅਵਤਾਰ ਸਿੰਘ ਖਹਿਰਾ, ਕੁਲਵਿੰਦਰਪਾਲ ਕਾਲੇਕੇ)- ਮਿਲੇਨੀਅਮ ਵਰਲਡ ਸਕੂਲ ਕੈਰੋਂ ਵਿਚ ਭਾਰਤ ਦਾ 77 ਵਾਂ ਗਣਤੰਤਰ ਦਿਵਸ ਬੜੇ ਹੀ ਉਤਸ਼ਾਹ, ਗੌਰਵ ਅਤੇ ਦੇਸ਼ਭਗਤੀ ਦੀ ਭਾਵਨਾ ਨਾਲ ਮਨਾਇਆ ਗਿਆ | ਇਸ ਮੌਕੇ ਸਕੂਲ ਵਿਚ ਦੇਸ਼ ਭਗਤੀ ਦਾ ਮਾਹੌਲ ਬਣਿਆ ਹੋਇਆ ਸੀ | ਇਸ ਮੌਕੇ ਬੱਚਿਆਂ ਨੂੰ ਤਿਰੰਗੇ ਦੇ ਰੰਗਾਂ ਨਾਲ਼ ਸਬੰਧਤ ਕਰਾਫਟ ਕਰਵਾਇਆ ਗਿਆ | ਕਲਾਸਾਂ ਦੇ ਵਿਚ ਅਲੱਗ ਅਲੱਗ ਪ੍ਰਕਾਰ ਦਾ ਕਰਾਫਟ ਕਰਵਾ ਕੇ ਬੱਚਿਆ ਨੂੰ ਦੇਸ਼ ਭਗਤੀ ਨਾਲ ਜੋੜਿਆ ਗਿਆ | ਇਸ ਮੌਕੇ ਪਿ੍ੰਸੀਪਲ ਨੇ ਆਪਣੇ ਸੰਬੋਧਨ ਵਿਚ ਵਿਦਿਆਰਥੀਆਂ ਨੂੰ ਭਾਰਤੀ ਸੰਵਿਧਾਨ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ ਅਤੇ ਉਨ੍ਹਾਂ ਨੂੰ ਸੱਚਾਈ, ਇਮਾਨਦਾਰੀ ਅਤੇ ਦੇਸ਼ ਸੇਵਾ ਦੇ ਮਾਰਗ 'ਤੇ ਚੱਲਣ ਲਈ ਪ੍ਰੇਰਿਤ ਕੀਤਾ | ਉਨ੍ਹਾਂ ਨੇ ਕਿਹਾ ਕਿ ਗਣਤੰਤਰ ਦਿਵਸ ਸਾਨੂੰ ਆਪਣੇ ਅਧਿਕਾਰਾਂ ਦੇ ਨਾਲ-ਨਾਲ ਫਰਜ਼ਾਂ ਦੀ ਵੀ ਯਾਦ ਦਿਵਾਉਂਦਾ ਹੈ | ਇਹ ਸਮਾਗਮ ਵਿਦਿਆਰਥੀਆਂ ਵਿਚ ਦੇਸ਼ ਪ੍ਰੇਮ ਅਤੇ ਏਕਤਾ ਦੀ ਭਾਵਨਾ ਪੈਦਾ ਕਰਨ ਵਿਚ ਸਫਲ ਰਿਹਾ | ਇਸ ਮੌਕੇ ਸਕੂਲ ਦੀ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਜਗੀਰ ਸਿੰਘ, ਚੇਅਰਮੈਨ ਨਿਰਵੈਲ ਸਿੰਘ, ਡਾਇਰੈਕਟਰ ਗੁਰਜਿੰਦਰ ਸਿੰਘ, ਕੁਲਬੀਰ ਕੌਰ ਨੇ ਉਚੇਚੇ ਤੌਰ 'ਤੇ ਸ਼ਿਰਕਤ ਕੀਤੀ |

ਪਿਛਲੀ ਖ਼ਬਰ ਸ੍ਰੀ ਖਾਟੂਸ਼ਾਮ ਜੀ ਦਾ ਸਾਲਾਨਾ ਸਮਾਗਮ 31 ਨੂੰ ਅਗਲੀ ਖ਼ਬਰ ਰਾਸ਼ਟਰੀ ਪੱਧਰ 'ਤੇ ਤਗਮੇ ਜਿੱਤਣ ਵਾਲੇ ਖਿਡਾਰੀ ਅਰਸ਼ਦੀਪ ਸਿੰਘ ਮਾੜੀਮੇਘਾ ਨੂੰ ਮੁਹਤਬਰਾਂ ਨੇ ਕੀਤਾ ਸਨਮਾਨਿਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।