31-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-01-2026

ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੇ ਬਲਾਕ ਪ੍ਰਧਾਨ ਮੇਜਰ ਸਿੰਘ ਮੰਨਣ ਦਾ ਦਿਹਾਂਤ <br/>

ਅਜੀਤ ਡੈਸਕ 25-01-2026
ਝਬਾਲ, 24 ਜਨਵਰੀ (ਸੁਖਦੇਵ ਸਿੰਘ)-ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੇ ਬਲਾਕ ਪ੍ਰਧਾਨ ਮੇਜ਼ਰ ਸਿੰਘ ਮੰਨਣ ਦਾ ਸੰਖੇਪ ਬਿਮਾਰੀ ਤੋਂ ਬਾਅਦ ਦਿਹਾਂਤ ਹੋ ਗਿਆ | ਉਨ੍ਹਾਂ ਦਾ ਅੰਤਿਮ ਸੰਸਕਾਰ ਪਿੰਡ ਮੰਨਣ ਵਿਖੇ ਕਰ ਦਿੱਤਾ ਗਿਆ | ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਅਤੇ ਕੁਲ ਹਿੰਦ ਕਿਸਾਨ ਸਭਾ ਦੇ ਆਗੂਆਂ ਨੇ ਮੇਜ਼ਰ ਸਿੰਘ ਦੀ ਮਿ੍ਤਕ ਦੇਹ 'ਤੇ ਪਾਰਟੀ ਦਾ ਝੰਡਾ ਪਾਇਆ | ਇਸ ਮੌਕੇ ਬੀ.ਕੇ.ਯੂ. ਏਕਤਾ ਉਗਰਾਹਾਂ ਦੇ ਜ਼ਿਲ੍ਹਾ ਪ੍ਰਧਾਨ ਗੁਰਬਾਜ਼ ਸਿੰਘ ਸਿੱਧਵਾਂ, ਜ਼ਿਲ੍ਹਾ ਆਗੂ ਸੁਖਬੀਰ ਸਿੰਘ ਗੱਗੋਬੂਹਾ, ਇੰਦਰਜੀਤ ਸਿੰਘ ਮਾੜੀ ਮੇਘਾ, ਬਾਬਾ ਬਲਜਿੰਦਰ ਸਿੰਘ ਕਾਲਾ ਝਬਾਲ, ਜ਼ਿਲ੍ਹਾ ਸਲਾਹਕਾਰ ਦਿਲਬਾਗ ਸਿੰਘ ਐਮਾ, ਪ੍ਰਧਾਨ ਹਰਪ੍ਰੀਤ ਸਿੰਘ ਐਮਾ, ਮਨਜਿੰਦਰ ਸਿੰਘ ਐਮਾ, ਦਲਜੀਤ ਸਿੰਘ ਐਮਾ, ਕੁੱਲ ਹਿੰਦ ਕਿਸਾਨ ਸਭਾ ਦੇ ਆਗੂ ਕਾ. ਦਵਿੰਦਰ ਕੁਮਾਰ ਸੋਹਲ, ਖਜਾਨਚੀ ਧਿਆਨ ਸਿੰਘ ਫੌਜੀ, ਹਰਜਿੰਦਰ ਸਿੰਘ ਮੰਨਣ, ਗੁਰਸੇਵਕ ਸਿੰਘ ਐਮਾ, ਲਖਵਿੰਦਰ ਸਿੰਘ ਫੌਜੀ, ਸ਼ਮਸ਼ੇਰ ਸਿੰਘ ਮੰਨਣ, ਸੋਨੂੰ ਮੰਨਣ, ਸਰਪੰਚ ਹਰਪ੍ਰੀਤ ਸਿੰਘ ਮੰਨਣ, ਗੁਰਪਿੰਦਰ ਸਿੰਘ ਨਾਥੂ, ਲਾਡੀ ਬੁਰਜ, ਮਨਜਿੰਦਰ ਸਿੰਘ ਸੋਨੀ, ਸਰਪੰਚ ਮਨਜੀਤ ਸਿੰਘ ਪੰਜਵੜ੍ਹ ਸਮੇਤ ਵੱਖ-ਵੱਖ ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਪਰਿਵਾਰ ਤੇ ਜਥੇਬੰਦੀ ਨੂੰ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ |

ਪਿਛਲੀ ਖ਼ਬਰ ਜ਼ਿਲ੍ਹੇ ਦੇ ਆਂਗਣਵਾੜੀ ਕੇਂਦਰਾਂ ਵਿਚ ਅਰਲੀ ਚਾਈਲਡਹੁੱਡ ਕੇਅਰ ਐਂਡ ਐਜੂਕੇਸ਼ਨ ਦਿਵਸ ਮਨਾਇਆ <br/> ਅਗਲੀ ਖ਼ਬਰ ਚੋਰਾਂ ਵਲੋਂ ਇਲੈਕਟ੍ਰੋਨਿਕ ਦੁਕਾਨ 'ਚ ਸਾਮਾਨ ਚੋਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।