01-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-01-2026

ਗੁ: ਸ਼ਹੀਦ ਗੰਜ ਸਾਹਿਬ ਦੇ ਆਸ ਪਾਸ ਟ੍ਰੈਫਿਕ ਪੁਲਿਸ ਵਲੋਂ ਨਾਜਾਇਜ਼ ਕਬਜ਼ੇ ਹਟਵਾਏ <br/>

ਅਜੀਤ ਡੈਸਕ 25-01-2026
ਅੰਮਿ੍ਤਸਰ, 24 ਜਨਵਰੀ (ਰੇਸ਼ਮ ਸਿੰਘ)- ਧੰਨ-ਧੰਨ ਬਾਬਾ ਦੀਪ ਸਿੰਘ ਜੀ ਅਮਰ ਸ਼ਹੀਦ ਦਾ ਜਨਮ ਦਿਹਾੜਾ ਸੰਗਤਾਂ ਵਲੋਂ ਧਾਰਮਿਕ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ ਅਤੇ ਇਸ ਲਈ ਦੇਸ ਵਿਦੇਸ਼ ਦੀਆਂ ਸੰਗਤਾਂ ਇਥੇ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਚਾਟੀਵਿੰਡ ਚੌਂਕ ਵਿਖੇ ਸ਼ਿਰਕਤ ਕਰ ਰਹੀਆਂ ਹਨ | ਇਸ ਲਈ ਟਰੈਫਿਕ ਪੁਲਿਸ ਵਲੋਂ ਆਸ ਪਾਸ ਦੇ ਖੇਤਰ 'ਚ ਲਗਦੇ ਜਾਮ ਤੋਂ ਸ਼ਰਧਾਲੂਆਂ ਨੂੰ ਨਿਜਾਤ ਦਿਵਾਉਣ ਲਈ ਵਿਸੇਸ਼ ਉਪਰਾਲੇ ਕੀਤੇ ਜਾ ਰਹੇ ਹਨ | ਇਹ ਪ੍ਰਗਟਾਵਾ ਅੱਜ ਏ.ਡੀ.ਸੀ.ਪੀ. ਟਰੈਫਿਕ ਸ੍ਰੀਮਤੀ ਅਮਨਦੀਪ ਕੌਰ ਨੇ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਦੇ ਮੈਨੇਜ਼ਰ ਜਤਿੰਦਰਪਾਲ ਸਿੰਘ ਜੇ.ਪੀ. ਤੇ ਹੋਰ ਪ੍ਰਬੰਧਕਾਂ ਨਾਲ ਟਰੈਫਿਕ ਸਬੰਧੀ ਕੀਤੀ ਮੀਟਿੰਗ ਉਪਰੰਤ ਕੀਤਾ | ਉਨ੍ਹਾਂ ਦਸਿਆ ਕਿ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਦੇ ਆਸ ਪਾਸ ਅੱਜ ਉਨ੍ਹਾਂ ਦੀ ਟੀਮ ਤੇ ਸਮੂਹ ਇੰਚਾਰਜ ਟਰੈਫਿਕ ਸਟਾਫ ਸਮੇਤ ਫੋਰਸ ਵਲੋਂ ਨੇੜਲੇ ਖੇਤਰਾਂ ਦੇ ਬਾਜ਼ਾਰਾਂ ਅਤੇ ਫੁੱਟਪਾਥਾਂ ਦੇ ਰੇਹੜੀ/ਫੜੀਆਂ ਵਲੋਂ ਕੀਤੇ ਗਏ ਨਾਜਾਇਜ਼ ਕਬਜ਼ਿਆਂ ਨੂੰ ਹਟਵਾਇਆ ਗਿਆ ਤਾਂ ਜੋ ਸ਼ਰਧਾਲੂਆਂ ਨੂੰ ਟਰੈਫਿਕ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ | ਇਸ ਤੋ ਇਲਾਵਾ ਧੰਨ ਧੰਨ ਬਾਬਾ ਦੀਪ ਸਿੰਘ ਜੀ ਸ਼ਹੀਦ ਜੀ ਦੇ ਜਨਮ ਦਿਵਸ ਨੂੰ ਦੇਖਦੇ ਹੋਏ ਆਉਣ ਵਾਲੀਆਂ ਸੰਗਤਾਂ ਨੂੰ ਟਰੈਫਿਕ ਸੰਬੰਧੀ ਕਿਸੇ ਕਿਸਮ ਦੀ ਕੋਈ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ ਇਸ ਦੇ ਸੰਬੰਧ ਵਿਚ ਗੁਰਦੁਆਰਾ ਸਾਹਿਬ ਦੇ ਪ੍ਰਬੰਧਕਾਂ ਨਾਲ ਕੀਤੀ ਵਿਸ਼ੇਸ਼ ਮੀਟਿੰਗ ਜਿਨ੍ਹਾਂ ਵਲੋਂ ਸੁਚਾਰੂ ਹੱਲ ਨਿਕਲਣ ਦੀ ਆਸ ਪ੍ਰਗਟਾਈ ਗਈ ਹੈ |

ਪਿਛਲੀ ਖ਼ਬਰ ਸੁਲਤਾਨਵਿੰਡ ਭਾਈ ਮੰਝ ਸਾਹਿਬ ਰੋਡ 'ਤੇ ਰੁਮਾਲੇ ਸਾਹਿਬ ਦੀ ਬੇਅਦਬੀ ਦੀ ਵੀਡੀਓ ਹੋਈ ਵਾਇਰਲ <br/> ਅਗਲੀ ਖ਼ਬਰ ਕੇਂਦਰੀ ਪੰਜਾਬੀ ਲੇਖਕ ਸਭਾ ਵਲੋਂ ਨਾਟਕਕਾਰ ਜਤਿੰਦਰ ਬਰਾੜ ਦੇ ਅਕਾਲ ਚਲਾਣੇ 'ਤੇ ਦੁੱਖ ਦਾ ਇਜ਼ਹਾਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।