01-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-01-2026

ਸੱਜਣ ਕੁਮਾਰ ਦੇ ਬਰੀ ਹੋਣ ਨਾਲ ਪੀੜਤ ਪਰਿਵਾਰਾਂ ਦੇ ਜ਼ਖ਼ਮਾਂ 'ਤੇ ਲੂਣ-ਭਾਈ ਵਿਰਸਾ ਸਿੰਘ ਖ਼ਾਲਸਾ <br/>

ਅਜੀਤ ਡੈਸਕ 25-01-2026
ਤਰਨ ਤਾਰਨ, 24 ਜਨਵਰੀ (ਹਰਿੰਦਰ ਸਿੰਘ)- ਅਦਾਲਤ ਨੇ ਦਿੱਲੀ ਦੰਗਿਆਂ ਦੀ ਅਗਵਾਈ ਕਰਨ ਵਾਲੇ ਮੁੱਖ ਦੋਸ਼ੀ ਸੱਜਣ ਕੁਮਾਰ ਨੂੰ ਬਰੀ ਕਰਕੇ 42 ਸਾਲਾਂ ਦੇ ਲਗਪਗ ਇਨਸਾਫ਼ ਮੰਗਣ ਵਾਲੇ ਪੀੜਤ ਪਰਿਵਾਰਾਂ ਦੇ ਜ਼ਖਮਾਂ ਤੇ ਲੂਣ ਛਿੜਕਿਆ ਹੈ, ਉਹ ਇਸ ਪੱਖਪਾਤੀ ਫ਼ੈਸਲੇ ਤੋਂ ਡਾਢੇ ਦੁੱਖੀ ਹਨ, ਜਿਸ ਕਰਕੇ ਉਨ੍ਹਾਂ ਨੇ ਦੇਸ਼ ਦੇ ਪ੍ਰਧਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੋਂ ਮੰਗ ਕੀਤੀ ਕਿ ਸੱਜਣ ਕੁਮਾਰ ਨੂੰ ਸਜ਼ਾ ਦਵਾਈ ਜਾਵੇ ਨਹੀਂ ਤਾਂ ਅਸੀਂ ਉੱਚ ਅਦਾਲਤ ਵਿਚ ਇਸ ਫੈਸਲੇ ਨੂੰ ਚੁਣੌਤੀ ਦੇ ਕੇ ਇਨਸਾਫ਼ ਮੰਗਣ ਲਈ ਮਜ਼ਬੂਰ ਹੋਣਾ ਪਵੇਗਾ, ਉਧਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਅਕਾਲੀ ਦਲ ਸਮੇਤ ਦੇਸ਼ਾਂ-ਵਿਦੇਸ਼ਾਂ ਵਿਚ ਵਸਦੇ ਸਿੱਖ ਭਾਈਚਾਰੇ ਨੇ ਇਸ ਫੈਸਲੇ ਦਾ ਵਿਰੋਧ ਕਰਨ ਦੇ ਨਾਲ-ਨਾਲ ਸੱਜਣ ਕੁਮਾਰ ਨੂੰ ਸਖ਼ਤ ਸਜ਼ਾ ਦੇਣ ਦੀ ਮੰਗ ਕੀਤੀ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਦਿੱਲੀ ਦੰਗਿਆਂ ਦੇ ਮੁੱਖ ਦੋਸ਼ੀ ਸੱਜਣ ਕੁਮਾਰ ਨੂੰ ਅਦਾਲਤ ਵਲੋਂ ਬਰੀ ਕਰਨ ਵਾਲੇ ਫੈਸਲੇ ਦੀ ਨਿੰਦਾ, ਪੀੜਤਾਂ ਪਰਿਵਾਰਾਂ ਵਲੋਂ ਫ਼ੈਸਲੇ ਨੂੰ ਚੁਣੌਤੀ ਦੇਣ ਦੀ ਹਮਾਇਤ ਅਤੇ ਪ੍ਰਧਾਨ ਮੰਤਰੀ ਤੋਂ ਸੱਜਣ ਕੁਮਾਰ ਨੂੰ ਸਜ਼ਾ ਦਿਵਾਉਣ ਦੀ ਮੰਗ ਕਰਦਿਆਂ ਕਿਹਾ ਕਿ ਇਸ ਫੈਸਲੇ ਦਾ ਜਿਥੇ ਲੁਧਿਆਣਾ ਦੇ ਦੰਗਾ ਪੀੜਤਾਂ, ਅਕਾਲੀ ਦਲ, ਸਮੁੱਚੇ ਸਿੱਖ ਪੰਥ ਦੇ ਲੋਕਾਂ ਨੇ ਚਿਖਾ ਵਿਰੋਧ ਕੀਤਾ ਹੈ ਅਤੇ ਇਸ ਫੈਸਲੇ ਨੂੰ ਸਿੱਖਾਂ ਨਾਲ ਭਾਰਤ ਦੇਸ਼ ਦੀਆਂ ਅਦਾਲਤਾਂ ਵਲੋਂ ਚਿੱਟੇ ਦਿਨ ਬੇਇਨਸਾਫ਼ੀ ਤੇ ਧੱਕੇਸ਼ਾਹੀ ਦੱਸਿਆ ਹੈ | ਭਾਈ ਖਾਲਸਾ ਨੇ ਦੱਸਿਆ ਸਿੱਖ ਵਿਰੋਧੀ ਕਾਂਗਰਸ ਪਾਰਟੀ ਦੇ ਰਾਜ ਵਿਚ ਇਹ ਦੰਗੇ ਕਰਵਾਏ ਗਏ ਸਨ ਅਤੇ ਇਨ੍ਹਾਂ ਦੰਗਾਕਾਰੀਆਂ ਨੂੰ ਸ਼ਰੇਆਮ ਸਿੱਖਾਂ ਨੂੰ ਘਰਾਂ ਵਿਚੋਂ ਕੱਢ ਕੱਢ ਕੇ ਮਾਰਿਆ ਅਤੇ ਗਲਾਂ ਵਿਚ ਟਾਇਰ ਪਾ ਕੇ ਜਿੰਦਾ ਸਾੜਿਆ ਗਿਆ | ਇੰਨ੍ਹਾਂ ਦੰਗਾਕਾਰੀਆਂ ਦੀ ਅਗਵਾਈ ਦੋਸ਼ੀ ਸੱਜਣ ਕੁਮਾਰ ਕਰ ਰਿਹਾ ਸੀ | ਇਸ ਮੌਕੇ ਭਾਈ ਖਾਲਸਾ ਪ੍ਰਧਾਨ ਨਾਲ ਭਾਈ ਅਵਤਾਰ ਸਿੰਘ ਅੰਮਿ੍ਤਸਰ, ਭਾਈ ਜੋਗਿੰਦਰ ਸਿੰਘ ਅਤੇ ਭਾਈ ਜਗਤਾਰ ਸਿੰਘ ਫਿਰੋਜ਼ਪੁਰ, ਭਾਈ ਦਿਲਬਾਗ ਸਿੰਘ ਬਾਗੀ, ਭਾਈ ਸੁਖਦੇਵ ਸਿੰਘ ਫੌਜੀ ਜਗਰਾਓਾ, ਭਾਈ ਸੁਰਿੰਦਰ ਸਿੰਘ ਆਦਮਪੁਰ ਤੇ ਭਾਈ ਵਿਕਰਮ ਸਿੰਘ ਪੰਡੋਰੀ ਨਿੱਜਰ ਆਦਿ ਤੋਂ ਇਲਾਵਾ ਕਈ ਹੋਰ ਕਾਰਕੁੰਨ ਹਾਜ਼ਰ ਸਨ |

ਪਿਛਲੀ ਖ਼ਬਰ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਿਜ਼ੂਅਲ ਐਂਡ ਪ੍ਰਫਾਰਮਿੰਗ ਆਰਟਸ ਵਿਭਾਗ ਨੇ ਬਸੰਤ ਉਤਸਵ ਉਤਸ਼ਾਹ ਨਾਲ ਮਨਾਇਆ <br/>... ਅਗਲੀ ਖ਼ਬਰ ਡਾਇਟ ਕੈਰੋਂ ਵਿਖੇ ਸਮੱਗਰਾ ਸਿੱਖਿਆ ਅਧੀਨ 'ਸੇਫਟੀ ਐਂਡ ਸਕਿਉਰਟੀ' ਵਿਸ਼ੇ 'ਤੇ ਲਗਾਇਆ ਜ਼ਿਲ੍ਹਾ ਪੱਧਰੀ ਸੈਮੀਨਾਰ <br/>...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।