01-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-01-2026

ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ 10 ਦਿਨਾਂ ਤੋਂ ਚੱਲ ਰਹੀ ਗੁਰਮਤਿ ਸਮਾਗਮ ਲੜੀ ਸਮਾਪਤ

ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਗੁ: ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਨਹਿਰੂ/ ਫ੍ਰੈਂਡਜ਼ ਕਾਲੋਨੀ ਮਜੀਠਾ ਰੋਡ ਵਿਖੇ ਸਜੇ ਗੁਰਮਤਿ ਸਮਾਗਮ ਦੌਰਾਨ ਗੁਰਮਤਿ ਵਿਚਾਰਾਂ ਸਰਵਨ ਕਰਾਉਂਦੇ ਹੋਏ ਸਿੰਘ ਸਾਹਿਬ ਗਿਆਨੀ ਬਲਵਿੰਦਰ ਸਿੰਘ ਅਤੇ ਭਾਈ ਗੁਰਇਕਬਾਲ ਸਿੰਘ ਦੇ ਜਥੇ ਨੂੰ ਸਨਮਾਨਤ ਕਰਦੇ ਹੋਏ ਜਗਜੀਤ ਸਿੰਘ ਖ਼ਾਲਸਾ, ਸਤਿੰਦਰਪਾਲ ਸਿੰਘ ਜੌਨੀ, ਭਾਈ ਵਿਸ਼ਾਲ ਸਿੰਘ ਤੇ ਹੋਰ | ਤਸਵੀਰਾਂ : ਨਿਰਮਲ ਸਟੂਡੀਓ <br/> 25-01-2026
ਅੰਮਿ੍ਤਸਰ, 24 ਜਨਵਰੀ (ਜਸਵੰਤ ਸਿੰਘ ਜੱਸ)-ਅਮਰ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਸ਼ੋ੍ਰਮਣੀ ਕਮੇਟੀ, ਸ੍ਰੀ ਦਰਬਾਰ ਸਾਹਿਬ ਅਤੇ ਗੁਰਦੁਆਰਾ ਸ਼ਹੀਦਗੰਜ ਬਾਬਾ ਦੀਪ ਸਿੰੰਘ ਜੀ ਦੇ ਪ੍ਰਬੰਧਕਾਂ ਵਲੋਂ ਸੇਵਕ ਜਥਾ ਕੜਾਹਿ ਪ੍ਰਸ਼ਾਦਿ ਅਤੇ ਹੋਰ ਸੰਗਤਾਂ ਦੇ ਸਹਿਯੋਗ ਨਾਲ ਗੁਰੂ ਨਗਰੀ 'ਚ 15 ਜਨਵਰੀ ਤੱਕ ਆਰੰਭੀ 10 ਦਿਨਾ ਵਿਸ਼ੇਸ਼ ਗੁਰਮਤਿ ਸਮਾਗਮਾਂ ਦੀ ਲੜੀ ਅੱਜ ਰਾਤ ਗੁ: ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਨਹਿਰੂ/ ਫ੍ਰੈਂਡਜ਼ ਕਲੋਨੀ ਮਜੀਠਾ ਰੋਡ ਵਿਖੇ ਸਜੇ ਗੁਰਮਤਿ ਸਮਾਗਮ ਨਾਲ ਸੰਪੂਰਨ ਹੋ ਗਈ | ਅੱਜ ਲੜੀ ਦੇ ਆਖ਼ਰੀ ਦਿਨ ਦੇ ਸਮਾਗਮ ਦੌਰਾਨ ਸ੍ਰੀ ਦਰਬਾਰ ਸਾਹਿਬ ਦੇ ਗ੍ਰੰਥੀ ਗਿਆਨੀ ਬਲਵਿੰਦਰ ਸਿੰਘ, ਭਾਈ ਗੁਰਇਕਬਾਲ ਸਿੰਘ ਭਲਾਈ ਕੇਂਦਰ ਵਾਲੇ ਅਤੇ ਭਾਈ ਕੰਵਲਪ੍ਰੀਤ ਸਿੰਘ ਹਜ਼ੂਰੀ ਰਾਗੀ ਜਥਿਆਂ ਨੇ ਕਥਾ ਵਿਚਾਰਾਂ ਤੇ ਸ਼ਬਦ ਕੀਰਤਨ ਸਰਵਨ ਕਰਾ ਕੇ ਸੰਗਤਾਂ ਨੂੰ ਨਾਮ ਬਾਣੀ ਦੇ ਰੰਗ ਵਿਚ ਰੰਗਿਆ | ਇਸ ਦੌਰਾਨ ਸਿੰਘ ਸਾਹਿਬ ਅਤੇ ਕੀਰਤਨੀ ਜਥਿਆਂ ਨੂੰ ਭਾਈ ਜਗਜੀਤ ਸਿੰਘ ਖ਼ਾਲਸਾ, ਗਿਆਨੀ ਵਿਸ਼ਾਲ ਸਿੰਘ, ਸਤਿੰਦਰਪਾਲ ਸਿੰਘ ਤੇ ਗੁ: ਪ੍ਰਬੰਧਕਾਂ ਵਲੋਂ ਸਿਰੋਪਾਉ ਭੇਟ ਕਰਕੇ ਸਨਮਾਨਤ ਕੀਤਾ ਗਿਆ |
ਅਕਾਲ ਤਖਤ ਸਾਹਿਬ ਤੋਂ ਨਗਰ ਕੀਰਤਨ ਕੱਲ੍ਹ: ਇਸੇ ਦੌਰਾਨ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਮੈਨੇਜਰ ਸ: ਭਗਵੰਤ ਸਿੰਘ ਧੰਗੇੜਾ ਅਤੇ ਗੁ: ਸ਼ਹੀਦਗੰਜ ਸਾਹਿਬ ਦੇ ਮੈਨੇਜਰ ਜਤਿੰਦਰਪਾਲ ਸਿੰਘ ਨੇ ਦੱਸਿਆ ਕਿ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਸ਼ੋ੍ਰਮਣੀ ਕਮੇਟੀ ਅਤੇ ਸ੍ਰੀ ਦਰਬਾਰ ਸਾਹਿਬ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਵਿਸ਼ਾਲ ਨਗਰ ਕੀਰਤਨ 26 ਜਨਵਰੀ ਨੂੰ ਸ੍ਰੀ ਅਕਾਲ ਤਖਤ ਸਾਹਿਬ ਤੋਂ ਸਵੇਰੇ ਸਵੇਰੇ 10 ਵਜੇ ਵਿਸ਼ਾਲ ਨਗਰ ਕੀਰਤਨ ਅਰੰਭ ਹੋਵੇਗਾ, ਜੋ ਸ਼ਹਿਰ ਦੇ ਵੱਖ ਵੱਖ ਇਲਾਕਿਆਂ ਤੋਂ ਹੁੰੰਦਾ ਹੋਇਆ ਸ਼ਾਮ ਨੂੰ ਗੁ: ਸ਼ਹੀਦਗੰਜ ਬਾਬਾ ਦੀਪ ਸਿੰਘ ਜੀ ਚਾਟੀਵਿੰਡ ਚੌਕ ਵਿਖੇ ਪੁੱਜ ਕੇ ਸੰਪੂਰਨ ਹੋਵੇਗਾ | ਉਨ੍ਹਾਂ ਦੱਸਿਆ ਕਿ ਇਸੇ ਦਿਨ ਸ਼ਾਮ ਨੂੰ 7 ਤੋਂ ਦੇਰ ਰਾਤ 12 ਵਜੇ ਤੱਕ ਅਤੇ 27 ਜਨਵਰੀ ਨੂੰ ਸਵੇਰ ਤੋਂ ਰਾਤ ਤੱਕ ਗੁ: ਸ਼ਹੀਦਗੰਜ ਸਾਹਿਬ ਵਿਖੇ ਵਿਸ਼ਾਲ ਗੁਰਮਤਿ ਸਮਾਗਮ ਸਜਾਏ ਜਾਣਗੇ, ਜਿਨ੍ਹਾਂ ਵਿਚ ਸਿੰਘ ਸਾਹਿਬਾਨ, ਸ਼ੋ੍ਰਮਣੀ ਕਮੇਟੀ ਪ੍ਰਧਾਨ ਤੇ ਮੈਂਬਰ ਸਾਹਿਬਾਨ, ਸੰਤ ਮਹਾਂਪੁਰਸ਼ ਤੇ ਸੰਗਤਾਂ ਵੱਡੀ ਗਿਣਤੀ ਵਿਚ ਸ਼ਾਮਿਲ ਹੋਣਗੀਆਂ |
ਪਿਛਲੀ ਖ਼ਬਰ ਸਿੱਖਾਂ ਦੀ ਘਟ ਰਹੀ ਆਬਾਦੀ 'ਤੇ ਜਥੇਦਾਰ ਗੜਗੱਜ ਵਲੋਂ ਗੰਭੀਰ ਚਿੰਤਾ ਦਾ ਪ੍ਰਗਟਾਵਾ ਸਿੱਖ ਪਰਿਵਾਰਾਂ ਨੂੰ ਤਿੰਨ ਜਾਂ... ਅਗਲੀ ਖ਼ਬਰ ਸ੍ਰੀ ਹਰਿਮੰਦਰ ਸਾਹਿਬ ਦੇ ਪਾਵਨ ਸਰੋਵਰ 'ਚ ਮਰਯਾਦਾ ਦਾ ਉਲੰਘਣ ਕਰਨ ਦੇ ਮਾਮਲੇ ਸੰਬੰਧੀ ਇਕ ਵਿਅਕਤੀ ਗਿ੍ਫ਼ਤਾਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।