09-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-02-2026

ਸੰਤ ਗਿਆਨੀ ਜਰਨੈਲ ਸਿੰਘ ਖ਼ਾਲਸਾ ਭਿੰਡਰਾਂਵਾਲਿਆਂ ਦੀ ਤਸਵੀਰ ਲਗਾਉਣ 'ਤੇ ਪੁਲਿਸ ਵਲੋਂ ਨੌਜਵਾਨ ਦੀ ਕੀਤੀ ਕੁੱਟਮਾਰ 'ਤੇ ਸਖ਼ਤ ਸ਼ਬਦਾਂ 'ਚ ਨਿਖੇਧੀ ਕਰਦੇ ਹਾਂ-ਸੰਤ ਗਿਆਨੀ ਖ਼ਾਲਸਾ ਮੁਖੀ ਦਮਦਮੀ ਟਕਸਾਲ <br/>

ਅਜੀਤ ਡੈਸਕ 01-02-2026
ਚੌਕ ਮਹਿਤਾ, 31 ਜਨਵਰੀ (ਧਰਮਿੰਦਰ ਸਿੰਘ ਭੰਮਰਾ)-ਅਮਰ ਸ਼ਹੀਦ ਸੰਤ ਬਾਬਾ ਜਰਨੈਲ ਸਿੰਘ ਖਾਲਸਾ ਭਿੰਡਰਾਂਵਾਲਿਆਂ ਦੀ ਤਸਵੀਰ ਟੈਕਸੀ 'ਤੇ ਲਗਾਉਣ ਕਰਕੇ ਇਕ ਨੌਜਵਾਨ ਦੀ ਪੁਲਿਸ ਵਲੋਂ ਬੇਰਹਿਮੀ ਨਾਲ ਕੀਤੀ ਗਈ ਕੁੱਟਮਾਰ ਦੀ ਸਖ਼ਤ ਸ਼ਬਦਾਂ 'ਚ ਨਿਖੇਧੀ ਕਰਦੇ ਹੋਏ ਦਮਦਮੀ ਟਕਸਾਲ ਦੇ ਮੁੱਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿਘ ਖਾਲਸਾ ਭਿੰਡਰਾਂਵਾਲਿਆਂ ਨੇ ਕਿਹਾ ਕਿ ਬੀਤੇ ਦਿਨੀ ਲੁਧਿਆਣਾ 'ਚ ਇਕ ਸਿੱਖ ਨੌਜਵਾਨ ਦੀ ਪੁਲਿਸ ਵਲੋਂ ਬੇਰਹਿਮੀ ਨਾਲ ਕੁੱਟਮਾਰ ਦਾ ਮਾਮਲਾ ਦੇਖਣ ਨੂੰ ਮਿਲ ਰਿਹਾ ਹੈ, ਜੋ ਕਿ ਅਤਿ ਨਿੰਦਣ ਯੋਗ ਘਟਨਾ ਹੈ | ਉਨ੍ਹਾਂ ਕਿਹਾ ਕਿ ਇਸ ਨੌਜਵਾਨ ਦੀ ਟੈਕਸੀ 'ਤੇ ਸੰਤ ਬਾਬਾ ਜਰਨੈਲ ਸਿੰਘ ਭਿੰਡਰਾਂਵਾਲਿਆਂ ਦੀ ਤਸਵੀਰ ਲੱਗੀ ਹੋਈ ਸੀ | ਜਿਸ ਨੂੰ ਦੇਖ ਕਿ ਪੁਲਿਸ ਮੁਲਾਜ਼ਮਾਂ ਵਲੋਂ ਨੌਜਵਾਨ ਦੀ ਬੇਰਿਹਮੀ ਨਾਲ ਕੁੱਟਮਾਰ ਕੀਤੀ ਗਈ ਹੈ | ਇਥੇ ਦੱਸਣਾ ਬਣਦਾ ਹੈ ਸੰਤ ਬਾਬਾ ਜਰਨੈਲ ਸਿੰਘ ਖਾਲਸਾ ਭਿੰਡਰਾਂਵਾਲਿਆਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ 20ਵੀਂ ਸਦੀ ਦੇ ਮਹਾਨ ਸਿੱਖ ਹੋਣ ਦਾ ਮਾਣ ਪ੍ਰਾਪਤ ਹੈ, ਜਿਨ੍ਹਾਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਰੱਖਿਆ ਲਈ ਮਹਾਨ ਸ਼ਹੀਦੀ ਦਿੱਤੀ ਹੈ | ਇਸੇ ਕਰਕੇ ਨੌਜਵਾਨੀ ਸੰਤਾਂ ਨੂੰ ਦਿਲ ਨਾਲ ਪਿਆਰ ਕਰਨ ਕਰਕੇ ਖਾਲਸਾ ਭਿੰਡਰਾਂਵਾਲਿਆਂ ਦੀਆਂ ਤਸਵੀਰਾਂ ਗੱਡੀਆਂ 'ਤੇ ਲਗਾਈਆਂ ਜਾਂਦੀਆਂ ਹਨ | ਸੰਤ ਗਿਆਨੀ ਖਾਲਸਾ ਨੇ ਕਿਹਾ ਕਿ ਸਿੱਖ ਵਿਰੋਧੀ ਏਜੰਸੀਆਂ ਵਲੋਂ ਸੰਤਾਂ ਨੂੰ ਹਰ ਸਮੇਂ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਜਾਂਦੀ ਰਹੀ ਹੈ ਅਤੇ ਸੰਤਾਂ ਨੂੰ ਅੱਤਵਾਦੀ ਕਿਹਾ ਜਾਂਦਾ ਹੈ | ਜਦਕਿ ਸੰਤ ਜਰਨੈਲ ਸਿੰਘ ਸਭ ਧਰਮਾਂ ਦਾ ਸਤਿਕਾਰ ਕਰਨ ਵਾਲੇ ਮਹਾਨ ਤਪੱਸਵੀ ਸੂਰਬੀਰ ਯੋਧੇ ਸਨ | ਇਕ ਵਾਰ ਫਿਰ ਅਸੀਂ ਨੌਜਵਾਨ 'ਤੇ ਹੋਏ ਬੇ-ਤਹਾਸ਼ਾ ਤਸ਼ਦਦ ਦੀ ਜਥੇਬੰਦੀ ਦਮਦਮੀ ਟਕਸਾਲ ਮਹਿਤਾ ਵਲੋਂ ਸਖ਼ਤ ਸ਼ਬਦਾਂ 'ਚ ਨਿਖੇਦੀ ਕਰਦੇ ਹਾਂ ਅਤੇ ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ ਨੂੰ ਅਪੀਲ ਕਰਦੇ ਹਾਂ ਕਿ ਜਿਹੜੇ ਵੀ ਮੁਲਾਜਮਾ ਨੇ ਇਹ ਘਿਨਾਉਣੀ ਹਰਕਤ ਕੀਤੀ ਹੈ ਉਨ੍ਹਾਂ ਕੋਲੋਂ ਮਾਫੀ ਮੰਗਵਾਈ ਜਾਵੇ ਅਤੇ ਉਨ੍ਹਾਂ 'ਤੇ ਬਣਦੀਆਂ ਧਾਰਵਾਂ ਲਾਕੇ ਸਖ਼ਤ ਤੋਂ ਸ਼ਖ਼ਤ ਸਜ਼ਾ ਦਿੱਤੀ ਜਾਵੇ |

ਪਿਛਲੀ ਖ਼ਬਰ ਦਿੱਲੀ ਅਤੇ ਹਰਿਆਣਾ ਸਰਕਾਰਾਂ ਵਾਂਗੂ ਪੰਜਾਬ ਸਰਕਾਰ ਵੀ ਦੇਵੇ ਸਿੱਖ ਨਸ਼ਲਕੁਸ਼ੀ ਪੀੜਤ ਪਰਿਵਾਰਾਂ ਨੂੰ ਨੌਕਰੀਆਂ-ਮੰਨਾ,... ਅਗਲੀ ਖ਼ਬਰ ਪ੍ਰਭਜੀਤ ਸਿੰਘ ਸੰਧੂ ਠੱਠਗੜ੍ਹ ਨੂੰ ਵੱਖ-ਵੱਖ ਆਗੂਆਂ ਵਲੋਂ ਸ਼ਰਧਾਂਜਲੀਆਂ ਭੇਟ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।