11-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-02-2026

ਬੱਚਿਆਂ ਵਿਚ ਖ਼ੂਨ ਦੀ ਕਮੀ ਹੋਣ 'ਤੇ ਤੁਰੰਤ ਚੈੱਕਅੱਪ ਜ਼ਰੂਰੀ-ਡਾ. ਸੁਪਿ੍ਯਾ <br/>

ਅਜੀਤ ਡੈਸਕ 01-02-2026
ਤਰਨ ਤਾਰਨ, 31 ਜਨਵਰੀ (ਹਰਿੰਦਰ ਸਿੰਘ)- 1 ਸਾਲ ਤੋਂ 5 ਸਾਲ ਦੀ ਉਮਰ ਦੇ ਬੱਚਿਆਂ ਵਿਚ ਅਨੀਮੀਆ ਦੀ ਬਿਮਾਰੀ (ਖ਼ੂਨ ਦੀ ਕਮੀ) ਹੋਣਾ ਚਿੰਤਾਜਨਕ ਹੈ | ਬੱਚਿਆਂ ਵਿਚ ਖ਼ੂਨ ਦੀ ਕਮੀ ਦੇ ਮੁੱਖ ਕਾਰਨਾਂ 'ਚ ਗਰਭਵਤੀ ਔਰਤਾਂ ਵਿਚ ਖ਼ੂਨ ਦੀ ਕਮੀ, ਬੱਚਿਆਂ ਨੂੰ ਮਾਂ ਦੇ ਦੁੱਧ ਦੀ ਬਜਾਏ ਗਾਂ ਜਾਂ ਮੱਝ ਦਾ ਦੁੱਧ ਪਿਆਉਣਾ, ਜਨਮ ਤੋਂ ਬਾਅਦ ਡਾਕਟਰੀ ਸਲਾਹ ਲੈ ਕੇ ਖ਼ੂਨ ਵਧਾਉਣ ਦੀ ਦਵਾਈ ਨਾ ਲੈਣਾ, ਹਰੀਆਂ ਸਬਜ਼ੀਆਂ ਦਾ ਸੇਵਨ ਘੱਟ ਕਰਨਾ, ਪੇਟ ਵਿਚ ਕੀੜਿਆਂ ਦਾ ਹੋਣਾ, ਭੁੱਖ ਨਾ ਲੱਗਣਾ, ਚਿੜਚਿੜਾਪਨ, ਮਿੱਟੀ, ਕਾਗਜ, ਰਬੜ ਆਦਿ ਖਾਣਾ, ਦੇਰੀ ਨਾਲ ਬੋਲਣਾ, ਰੋਗ ਰੋਕਣ ਦੀ ਸਮਰੱਥਾ ਘੱਟ ਹੋਣ ਦੇ ਲੱਛਣ ਸਾਹਮਣੇ ਆਉਂਦੇ ਹਨ | ਇਹ ਜਾਣਕਾਰੀ ਬੱਚਿਆਂ ਦੇ ਮਾਹਰ ਡਾਕਟਰ ਸੁਪਿ੍ਯਾ ਨੇ ਰੰਧਾਵਾ ਕਲੀਨਿਕ ਸਾਹਮਣੇ ਬਿਜਲੀ ਘਰ ਨਜ਼ਦੀਕ ਪਾਸੀ ਮੈਡੀਕਲ ਤਰਨ ਤਾਰਨ ਵਿਖੇ ਗੱਲਬਾਤ ਦੌਰਾਨ ਦਿੱਤੀ | ਉਨ੍ਹਾਂ ਕਿਹਾ ਕਿ ਇਸ ਬਿਮਾਰੀ ਦੇ ਬਚਾਅ ਲਈ ਬੱਚੇ ਨੂੰ ਜਨਮ ਤੋਂ ਬਾਅਦ ਪਹਿਲੇ 6 ਮਹੀਨੇ ਸਿਰਫ ਮਾਂ ਦਾ ਦੁੱਧ ਹੀ ਦਿੱਤਾ ਜਾਵੇ ਅਤੇ ਹਰੇ ਪੱਤੇਦਾਰ ਸਬਜ਼ੀਆਂ ਦਾ ਸੇਵਨ ਦੇ ਨਾਲ ਨਾਲ ਸਮੇਂ-ਸਮੇਂ 'ਤੇ ਡਾਕਟਰੀ ਚੈੱਕਅੱਪ ਵੀ ਜ਼ਰੂਰੀ ਹੈ |

ਪਿਛਲੀ ਖ਼ਬਰ ਜ਼ਿਲ੍ਹਾ ਸੈਸ਼ਨ ਜੱਜ ਜਤਿੰਦਰ ਕੌਰ ਨੇ ਬਾਬਾ ਬਕਾਲਾ ਸਾਹਿਬ ਦੀਆਂ ਅਦਾਲਤਾਂ ਦਾ ਕੀਤਾ ਨਿਰੀਖਣ ਅਗਲੀ ਖ਼ਬਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੰਨਿਆਂ ਢੋਟੀਆਂ ਵਿਖੇ ਧਾਰਮਿਕ ਸਮਾਗਮ ਕਰਵਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।