11-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-02-2026

ਜ਼ਿਲ੍ਹਾ ਸੈਸ਼ਨ ਜੱਜ ਜਤਿੰਦਰ ਕੌਰ ਨੇ ਬਾਬਾ ਬਕਾਲਾ ਸਾਹਿਬ ਦੀਆਂ ਅਦਾਲਤਾਂ ਦਾ ਕੀਤਾ ਨਿਰੀਖਣ

ਅਜੀਤ ਡੈਸਕ 01-02-2026
ਬਾਬਾ ਬਕਾਲਾ ਸਾਹਿਬ, 31 ਜਨਵਰੀ (ਸ਼ੇਲਿੰਦਰਜੀਤ ਸਿੰਘ ਰਾਜਨ)-ਅੱਜ ਇੱਥੇ ਸ੍ਰੀਮਤੀ ਜਤਿੰਦਰ ਕੌਰ ਜ਼ਿਲ੍ਹਾ ਅਤੇ ਸ਼ੈਸ਼ਨ ਜੱਜ ਅੰਮਿ੍ਤਸਰ ਨੇ ਬਾਬਾ ਬਕਾਲਾ ਸਾਹਿਬ ਕੋਰਟ ਦਾ ਨਿਰੀਖਣ ਕੀਤਾ ਅਤੇ ਚੱਲ ਰਹੀਆਂ ਸੇਵਾਵਾਂ ਬਾਰੇ ਜਾਣਕਾਰੀ ਹਾਸਿਲ ਕੀਤੀ | ਇਸ ਮੌਕੇ ਸ: ਜਸਪ੍ਰੀਤ ਸਿੰਘ ਜੁਡੀਸ਼ੀਅਲ ਮੈਜਿਸਟਰੇਟ ਸੀਨੀਅਰ ਡਵੀਜਨ, ਮਿਸ ਮਹਿਕਪ੍ਰੀਤ ਕੌਰ, ਮੈਡਮ ਰਮਨਦੀਪ ਕੌਰ ਅਤੇ ਪਵਨਪ੍ਰੀਤ ਸਿੰਘ (ਸਾਰੇ ਜੁਡੀਸ਼ੀਅਲ ਮੈਜਿਸਟਰੇਟ ਜੂਨੀਅਰ ਡਵੀਜਨ) ਬਾਬਾ ਬਕਾਲਾ ਸਾਹਿਬ ਹਾਜ਼ਰ ਸਨ |
ਛੀਨਾ ਕਰਮ ਸਿੰਘ ਵਿਖੇ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ 'ਤੇ ਲੰਗਰ ਲਗਾਏ
ਓਠੀਆਂ, 31 ਜਨਵਰੀ (ਗੁਰਵਿੰਦਰ ਸਿੰਘ ਛੀਨਾ)-ਅਨੋਖੇ ਅਮਰ ਸ਼ਹੀਦ ਬਾਬਾ ਦੀਪ ਸਿੰਘ ਜੀ ਦਾ ਜਨਮ ਦਿਹਾੜਾ ਅੱਜ ਨਜਦੀਕ ਪੈਂਦੇ ਪਿੰਡ ਛੀਨਾ ਕਰਮ ਸਿੰਘ ਵਿਖੇ ਪਿੰਡ ਦੀਆਂ ਸੰਗਤਾਂ ਨੂੰ ਨਾਮ ਨਾਲ ਜੋੜਨ ਲਈ ਬਣਾਏ ਗਏ ਨਾਮ ਘਰ ਵਿਖੇ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ਗੁਰਦੁਆਰਾ ਸਾਹਿਬ ਵਿਖੇ ਰਖਵਾਏ ਗਏ ਸ੍ਰੀ ਅਖੰਡ ਪਾਠ ਜੀ ਭੋਗ ਪਾਉਣ ਉਪਰੰਤ ਸਜੇ ਖੁੱਲੇ ਪੰਡਾਲ ਵਿਚ ਪੰਥ ਦੇ ਮਹਾਨ ਰਾਗੀ ਢਾਡੀ ਅਤੇ ਕਵੀਸ਼ਰੀ ਜਥਿਆਂ ਨੇ ਸੰਗਤਾਂ ਨੂੰ ਗੁਰਬਾਣੀ ਦਾ ਰਸ ਭਿੰਨਾ ਕੀਰਤਨ ਕੀਤਾ ਸੁਣਾ ਕੇ ਨਿਹਾਲ ਕੀਤਾ ਅਤੇ ਪਿੰਡ ਦੇ ਨੌਜਵਾਨਾਂ ਨੂੰ ਸਰੂਪ ਧਾਰਨ ਕਰਕੇ ਅੰਮਿ੍ਤ ਛੱਕ ਕੇ ਗੁਰੂ ਦਾ ਨਾਮ ਜਪਣਾ ਲਈ ਪ੍ਰੇਰਿਤ ਕੀਤਾ ਅਤੇ ਸੰਗਤਾਂ ਲਈ ਤਰ੍ਹਾਂ ਤਰ੍ਹਾਂ ਦੇ ਅਟੁੱਟ ਲੰਗਰ ਲਗਾਏ ਗਏ | ਇਸ ਮੌਕੇ ਜਥੇ. ਗੁਰਦੇਵ ਸਿੰਘ, ਭੁਪਿੰਦਰ ਸਿੰਘ ਛੀਨਾ, ਪ੍ਰਗਟ ਸਿੰਘ ਲਾਲੀ, ਪ੍ਰਤਾਪ ਸਿੰਘ, ਹਰਪ੍ਰੀਤ ਸਿੰਘ, ਹਰਜਿੰਦਰ ਸਿੰਘ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਮੁੱਖ ਮੰਤਰੀ ਸਿਹਤ ਜੀਵਨ ਬੀਮਾ ਸਕੀਮ ਤਹਿਤ ਕੋਈ ਵੀ ਪਰਿਵਾਰ ਇਲਾਜ ਤੋਂ ਵਾਂਝਾ ਨਹੀਂ ਰਹੇਗਾ-ਸੋਨੀਆ ਮਾਨ <br/> ਅਗਲੀ ਖ਼ਬਰ ਬੱਚਿਆਂ ਵਿਚ ਖ਼ੂਨ ਦੀ ਕਮੀ ਹੋਣ 'ਤੇ ਤੁਰੰਤ ਚੈੱਕਅੱਪ ਜ਼ਰੂਰੀ-ਡਾ. ਸੁਪਿ੍ਯਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।