11-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-02-2026

ਸ੍ਰੀ ਮਾਤਾ ਗੰਗਾ ਕੰਨਿਆਂ ਸਕੂਲ ਬਾਬਾ ਬਕਾਲਾ ਸਾਹਿਬ ਵਿਖੇ ਸਾਲਾਨਾ ਸਮਾਗਮ <br/>

ਅਜੀਤ ਡੈਸਕ 01-02-2026
ਬਾਬਾ ਬਕਾਲਾ ਸਾਹਿਬ, 31 ਜਨਵਰੀ (ਸ਼ੇਲਿੰਦਰਜੀਤ ਸਿੰਘ ਰਾਜਨ)-ਸ਼੍ਰੋਮਣੀ ਕਮੇਟੀ ਦੇ ਪ੍ਰਬੰਧਾਂ ਅਧੀਨ ਚੱਲ ਰਹੇ ਸ੍ਰੀ ਮਾਤਾ ਗੰਗਾ ਕੰਨਿਆਂ ਸੀਨੀਅਰ ਸੈਕੰਡਰੀ ਸਕੂਲ ਬਾਬਾ ਬਕਾਲਾ ਸਾਹਿਬ ਵਿਖੇ ਹਰ ਸਾਲ ਦੀ ਤਰ੍ਹਾਂ ਐਤਕੀਂ ਵੀ ਬੱਚਿਆਂ ਅਤੇ ਸਟਾਫ ਦੀ ਚੜ੍ਹਦੀ ਕਲਾ ਲਈ ਅਤੇ ਸਰਬੱਤ ਦੇ ਭਲੇ ਲਈ ਸਾਲਾਨਾ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਉਪਰੰਤ ਸਕੂਲ ਦੇ ਬੱਚਿਆਂ ਵਲੋਂ ਗੁਰਬਾਣੀ ਦਾ ਮਨੋਹਰ ਕੀਰਤਨ ਕੀਤਾ ਗਿਆ ਅਤੇ ਅਰਦਾਸ ਬੇਨਤੀ ਕੀਤੀ ਗਈ ਕਿ ਗੁਰੂ ਸਾਹਿਬ ਸਾਡੇ ਸਕੂਲ ਤੇ ਮਿਹਰ ਭਰਿਆ ਹੱਥ ਰੱਖਣ ਹਮੇਸ਼ਾ ਹੀ ਸਟਾਫ ਅਤੇ ਬੱਚਿਆਂ ਨੂੰ ਚੜ੍ਹਦੀ ਕਲਾ ਵਿਚ ਰੱਖਣ | ਇਸ ਮੌਕੇ ਗੁ: ਨੌਵੀਂ ਪਾਤਸ਼ਾਹੀ ਬਾਬਾ ਬਕਾਲਾ ਸਾਹਿਬ ਦੇ ਮੈਨੇਜਰ ਭਾਈ ਗੁਰਪ੍ਰੀਤ ਸਿੰਘ ਮੱਲੇਵਾਲ ਨੇ ਆਪਣੇ ਸੰਬੋਧਿਨ ਵਿਚ ਸਕੂਲ ਵਿਚ ਚੱਲ ਰਹੀਆਂ ਵਿੱਦਿਅਕ, ਧਾਰਮਿਕ, ਖੇਡਾਂ ਅਤੇ ਸਭਿਆਚਾਰਕ ਗਤੀਵਿਧੀਆਂ ਦੀ ਸ਼ਲਾਘਾ ਕੀਤੀ ਅਤੇ ਸਕੂਲ ਦੇ ਵੱਖ-ਵੱਖ ਖੇਤਰ ਵਿਚ ਪ੍ਰਾਪਤੀਆਂ ਕਰਨ ਵਾਲੇ ਬੱਚਿਆਂ ਨੂੰ ਉਤਸ਼ਾਹਿਤ ਕਰਨ ਲਈ ਸਨਮਾਨਿਤ ਕੀਤਾ | ਇਸ ਮੌਕੇ ਮੀਤ ਮੈਨੇਜਰ ਭਾਈ ਸ਼ੇਰ ਸਿੰਘ, ਮੀਤ ਮੈਨੇਜਰ ਭਾਈ ਜਗਤਾਰ ਸਿੰਘ, ਬੀਬਾ ਗੁਰਵਿੰਦਰ ਕੌਰ ਜਲਾਲ ਉਸਮਾ ਸਾ: ਮੈਂਬਰ ਜ਼ਿਲ੍ਹਾ ਪ੍ਰੀਸ਼ਦ ਪਿ੍ੰ: ਪਵਨਦੀਪ ਕੌਰ, ਸਤਿਬੀਰ ਕੌਰ, ਪ੍ਰਤਾਪ ਸਿੰਘ ਅਤੇ ਹੋਰ ਸਖਸ਼ੀਅਤਾਂ, ਸਕੂਲ ਦਾ ਸਟਾਫ, ਬੱਚਿਆਂ ਦੇ ਮਾਪੇ ਹਾਜ਼ਰ ਸਨ |

ਪਿਛਲੀ ਖ਼ਬਰ ਟਿੱਪਰ ਨੇ ਐਕਟਿਵਾ ਸਵਾਰ ਲੜਕੀ ਨੂੰ ਕੁਚਲਿਆ-ਲੜਕੀ ਦੀ ਮੌਤ, ਮਾਤਾ ਜ਼ਖ਼ਮੀਂ <br/> ਅਗਲੀ ਖ਼ਬਰ ਮੁੱਖ ਮੰਤਰੀ ਸਿਹਤ ਜੀਵਨ ਬੀਮਾ ਸਕੀਮ ਤਹਿਤ ਕੋਈ ਵੀ ਪਰਿਵਾਰ ਇਲਾਜ ਤੋਂ ਵਾਂਝਾ ਨਹੀਂ ਰਹੇਗਾ-ਸੋਨੀਆ ਮਾਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।