11-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-02-2026

ਸਾਬਕਾ ਵਿਧਾਇਕ ਜ: ਜਲਾਲ ਉਸਮਾ ਨੇ ਕਾਕਾ ਬਿਆਸ ਨੂੰ ਬਿਆਸ ਸ਼ਹਿਰੀ ਦੇ ਪ੍ਰਧਾਨ ਥਾਪਿਆ <br/>

ਅਜੀਤ ਡੈਸਕ 01-02-2026
ਬਾਬਾ ਬਕਾਲਾ ਸਾਹਿਬ, 31 ਜਨਵਰੀ (ਸ਼ੇਲਿੰਦਰਜੀਤ ਸਿੰਘ ਰਾਜਨ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਸ਼੍ਰੋਮਣੀ ਅਕਾਲੀ ਦਲ ਵਿਚ ਕੀਤੀਆਂ ਜਾ ਰਹੀਆਂ ਨਵੀਆਂ ਨਿਯੁਕਤੀਆਂ ਤਹਿਤ, ਜ਼ਿਲ੍ਹਾ ਪ੍ਰਧਾਨ ਸ: ਰਾਜਵਿੰਦਰ ਸਿੰਘ ਰਾਜਾ ਲਦੇਹ ਦੀਆਂ ਦਿਸ਼ਾ ਨਿਰਦੇਸ਼ਾਂ ਤਹਿਤ, ਹਲਕਾ ਬਾਬਾ ਬਕਾਲਾ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਇੰਚਾਰਜ, ਸਾਬਕਾ ਵਿਧਾਇਕ ਜਥੇ. ਬਲਜੀਤ ਸਿੰਘ ਜਲਾਲ ਉਸਮਾ ਨੇ ਆਪਣੇ ਗ੍ਰਹਿ ਵਿਖੇ ਹੋਈ ਇਕ ਮੀਟਿੰਗ ਦੌਰਾਨ ਯੂਥ ਆਗੂ ਹਰਵਿੰਦਰਪਾਲ ਸਿੰਘ ਕਾਕਾ ਬਿਆਸ ਨੂੰ ਸ਼੍ਰੋਮਣੀ ਅਕਾਲੀ ਦਲ ਬਿਆਸ ਸ਼ਹਿਰੀ ਦੇ ਪ੍ਰਧਾਨ ਥਾਪਿਆ ਹੈ | ਇਸ ਮੌਕੇ ਜਥੇਦਾਰ ਜਲਾਲ ਉਸਮਾ ਨੇ ਕਿਹਾ ਕਿ ਹੁਣ 2027 ਦੀਆ ਚੋਣਾਂ ਵਿਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਨ ਜਾ ਰਹੀ ਹੈ, ਜਿਸ ਤਹਿਤ ਸ਼੍ਰੋਮਣੀ ਅਕਾਲੀ ਦਲ ਨੂੰ ਪਿੰਡ-ਪਿੰਡ ਮਜ਼ਬੂਤ ਕਰਨ ਲਈ ਪਿੰਡਾਂ ਵਿਚ ਜਲਦ ਹੀ ਹੋਰ ਨਿਯੁਕਤੀਆਂ ਕੀਤੀਆਂ ਜਾਣਗੀਆਂ ਅਤੇ ਪਾਰਟੀ ਵਿਚ ਹਰੇਕ ਵਰਗ ਨੂੰ ੁ ਬਣਦਾ ਮਾਣ-ਸਤਿਕਾਰ ਦਿੱਤਾ ਜਾਵੇਗਾ | ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਪੰਜਾਬ ਨੂੰ ਮੁੜ ਤੋਂ ਖੁਸ਼ਹਾਲੀ ਅਤੇ ਤਰੱਕੀਆਂ ਦੀਆ ਲੀਹਾਂ 'ਤੇ ਲਿਜਾਣ ਲਈ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਾਈ ਜਾਵੇ | ਇਸ ਮੌਕੇ ਬੀਬੀ ਰਣਜੀਤ ਕੌਰ ਪ੍ਰਧਾਨ ਰਈਆ, ਮੀਤ ਪ੍ਰਧਾਨ ਰਾਜਵੰਤ ਸਿੰਘ, ਡਾ: ਸਰਬਜੀਤ ਸਿੰਘ ਬਿੱਲਾ, ਮੋਹਣ ਸਿੰਘ ਕੰਗ ਪ੍ਰਧਾਨ ਸ਼ਹਿਰੀ, ਕੌਂਸਲਰ ਕਰਮ ਸਿੰਘ, ਸ: ਬਲਵਿੰਦਰ ਸਿੰਘ ਪੱਪੂ ਨਰੰਗਪੁਰ, ਮੰਗਲ ਸਿੰਘ ਯੋਧੇ, ਸੁਖਜੀਤ ਸਿੰਘ ਸੋਨੂੰ ਫੌਜੀ, ਜਸਬੀਰ ਸਿੰਘ ਚੱਠਾ ਅਤੇ ਹੋਰ ਹਾਜ਼ਰ ਸਨ |

ਪਿਛਲੀ ਖ਼ਬਰ ਆੜ੍ਹਤੀ ਮਨਜੀਤ ਸਿੰਘ ਬਾਠ ਦੇ ਮਾਤਾ ਸੁਰਜੀਤ ਕੌਰ ਨਮਿਤ ਪਾਠ ਦਾ ਭੋਗ ਤੇ ਅੰਤਿਮ ਅਰਦਾਸ <br/> ਅਗਲੀ ਖ਼ਬਰ ਟਿੱਪਰ ਨੇ ਐਕਟਿਵਾ ਸਵਾਰ ਲੜਕੀ ਨੂੰ ਕੁਚਲਿਆ-ਲੜਕੀ ਦੀ ਮੌਤ, ਮਾਤਾ ਜ਼ਖ਼ਮੀਂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।