11-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-02-2026

ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ <br/>

ਅਜੀਤ ਡੈਸਕ 01-02-2026
ਚਵਿੰਡਾ ਦੇਵੀ, 31 ਜਨਵਰੀ (ਸਤਪਾਲ ਸਿੰਘ ਢੱਡੇ)-ਅਮਰ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਪਿੰਡ ਮੀਆਂ ਪੰਧੇਰ ਦੀਆਂ ਸਮੂਹ ਸੰਗਤਾਂ ਐੱਨ.ਆਰ.ਆਈ. ਵੀਰਾਂ ਦੇ ਸਹਿਯੋਗ ਨਾਲ ਕੀਰਤਨ ਇਕ ਰੋਜਾ ਮਹਾਨ ਨਗਰ ਕੀਰਤਨ ਸਜਾਇਆ ਗਿਆ | ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਤੇ ਉਪਰੰਤ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਵਿਚ ਪੰਜਾਬ ਦਾ ਨਾਮਵਰ ਢਾਡੀ ਜਥਾ ਬੀਬੀ ਦਿਲੇਰ ਕੌਰ ਨੇ ਪੰਡਾਲ ਵਿਚ ਬੈਠੀਆਂ ਸੰਗਤਾਂ ਨੂੰ ਇਲਾਹੀ ਗੁਰਬਾਣੀ ਦੇ ਜਾਪ ਕਰਦਿਆਂ ਸਮਾਗਮਾਂ 'ਚ ਹਾਜ਼ਰੀ ਭਰਦਿਆ ਸੰਗਤਾਂ ਨੂੰ ਇਲਾਹੀ ਗੁਰਬਾਣੀ ਦੇ ਜਾਪ ਕਰਵਾਏ ਤੇ ਅਮਰ ਸ਼ਹੀਦ ਬਾਬਾ ਦੀਪ ਸਿੰਘ ਜੀ ਦੀ ਕੁਰਬਾਨੀ ਤੋਂ ਸੰਗਤਾਂ ਨੂੰ ਜਾਣੂੰ ਕਰਵਾਇਆ | ਇਸ ਮੌਕੇ ਭਾਈ ਲਵਪ੍ਰੀਤ ਸਿੰਘ, ਬਾਬਾ ਬਿਕਰਮ ਸਿੰਘ, ਭਾਈ ਲਵਪ੍ਰੀਤ ਸਿੰਘ, ਸਰਪੰਚ ਕਾਬਲ ਸਿੰਘ, ਸਰਦੂਲ ਸਿੰਘ, ਸਾਬ ਸਿੰਘ, ਕੁਲਵਿੰਦਰ ਸਿੰਘ, ਹਰਜਿੰਦਰ ਸਿੰਘ, ਦਮਨਪ੍ਰੀਤ ਸਿੰਘ, ਜੋਗਿੰਦਰ ਸਿੰਘ, ਦਲਜਿੰਦਰ ਸਿੰਘ, ਅਮਰੀਕ ਸਿੰਘ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਨੇ ਹਾਜ਼ਰੀ ਭਰੀ |

ਪਿਛਲੀ ਖ਼ਬਰ ਚਾਹ 'ਤੇ ਚਰਚਾ ਦੌਰਾਨ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਪਿੰਡ ਵਾਸੀਆਂ ਨਾਲ ਮੁਲਾਕਾਤ ਕਰ ਕੇ ਸੁਣੀਆਂ ਮੁਸ਼ਕਿਲਾਂ <... ਅਗਲੀ ਖ਼ਬਰ ਆੜ੍ਹਤੀ ਮਨਜੀਤ ਸਿੰਘ ਬਾਠ ਦੇ ਮਾਤਾ ਸੁਰਜੀਤ ਕੌਰ ਨਮਿਤ ਪਾਠ ਦਾ ਭੋਗ ਤੇ ਅੰਤਿਮ ਅਰਦਾਸ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।