17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-02-2026

ਤਰੁਣ ਚੁੱਘ ਨੂੰ ਮਨੀਪੁਰ ਲਈ ਕੇਂਦਰੀ ਆਬਜ਼ਰਵਰ ਨਿਯੁਕਤ ਕਰਨ 'ਤੇ ਵਰਕਰਾਂ 'ਚ ਖੁਸ਼ੀ ਦੀ ਲਹਿਰ

ਅਜੀਤ ਡੈਸਕ 03-02-2026
ਅੰਮਿ੍ਤਸਰ, 2 ਫਰਵਰੀ (ਹਰਮਿੰਦਰ ਸਿੰਘ)-ਭਾਰਤੀ ਜਨਤਾ ਪਾਰਟੀ ਦੇ ਸੰਸਦੀ ਬੋਰਡ ਵਲੋਂ ਪਾਰਟੀ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ ਨੂੰ ਵਿਧਾਇਕ ਦਲ ਦੇ ਨੇਤਾ ਦੀ ਚੋਣ ਲਈ ਕੇਂਦਰੀ ਆਬਜ਼ਰਵਰ ਨਿਯੁਕਤ ਕੀਤਾ ਗਿਆ ਹੈ | ਚੁੱਘ ਦੀ ਇਸ ਨਿਯੁਕਤੀ ਨੂੰ ਲੈ ਕੇ ਭਾਜਪਾ ਦੇ ਅੰਮਿ੍ਤਸਰ ਸਥਿਤ ਵਰਕਰਾਂ 'ਚ ਖੁਸ਼ੀ ਦੀ ਲਹਿਰ ਹੈ | ਇਸ ਮੌਕੇ ਭਾਜਪਾ ਦੇ ਸਥਾਨਕ ਸੀਨੀਅਰ ਆਗੂ ਹੇਮੰਤ ਮਹਿਰਾ 'ਪਿੰਕੀ' ਨੇ ਇਸ ਮਹੱਤਵਪੂਰਨ ਜ਼ਿੰਮੇਵਾਰੀ ਲਈ ਭਾਜਪਾ ਦੀ ਉੱਚ ਲੀਡਰਸ਼ਿਪ ਅਤੇ ਸੰਸਦੀ ਬੋਰਡ ਦਾ ਧੰਨਵਾਦ ਪ੍ਰਗਟ ਕਰਦੇ ਹੋਏ ਕਿਹਾ ਕਿ ਚੁੱਘ ਹਮੇਸ਼ਾ ਵਾਂਗ, ਪਾਰਟੀ ਦੁਆਰਾ ਉਨ੍ਹਾਂ 'ਤੇ ਰੱਖੇ ਗਏ ਵਿਸ਼ਵਾਸ ਨਾਲ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ, ਨਿਰਪੱਖਤਾ ਅਤੇ ਸੰਗਠਨਾਤਮਕ ਨਿਯਮਾਂ ਦੇ ਅਨੁਸਾਰ ਨਿਭਾਉਣਗੇ | ਮਹਿਰਾ ਨੇ ਕਿਹਾ ਕਿ ਮਨੀਪੁਰ ਵਰਗੇ ਸੰਵੇਦਨਸ਼ੀਲ ਅਤੇ ਮਹੱਤਵਪੂਰਨ ਰਾਜ ਵਿਚ ਉਨ੍ਹਾਂ ਦੀ ਤਰਜੀਹ ਪਾਰਟੀ ਏਕਤਾ ਅਤੇ ਲੋਕਤੰਤਰੀ ਪਰੰਪਰਾਵਾਂ ਦੇ ਅਨੁਸਾਰ ਵਿਧਾਇਕ ਦਲ ਦੇ ਆਗੂ ਦੀ ਚੋਣ ਨੂੰ ਯਕੀਨੀ ਬਣਾਉਣਾ ਹੋਵੇਗੀ |

ਪਿਛਲੀ ਖ਼ਬਰ ਸਵਰਾਜ ਸਪੋਰਟਸ ਕਲੱਬ ਅਜਨਾਲਾ ਵਲੋਂ 24ਵਾਂ ਤਿੰਨ ਰੋਜ਼ਾ ਫੁੱਟਬਾਲ ਟੂਰਨਾਮੈਂਟ ਕਰਵਾਇਆ <br/> ਅਗਲੀ ਖ਼ਬਰ ਕਾਂਗਰਸੀ ਆਗੂਆਂ ਵਲੋਂ ਬਲਾਕ ਸੰਮਤੀ ਮੈਂਬਰ ਮਨਿੰਦਰ ਕੌਰ ਅਤੇ ਅਮਰਜੀਤ ਸਿੰਘ ਦਾ ਸਨਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।