25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-02-2026

ਬਿਕਰਮ ਸਿੰਘ ਮਜੀਠੀਆ ਨੂੰ ਜ਼ਮਾਨਤ ਮਿਲਣਾ ਹੱਕ, ਸੱਚ ਅਤੇ ਨਿਆਂ ਦੀ ਜਿੱਤ-ਬਰਾਹ

ਅਜੀਤ ਡੈਸਕ 04-02-2026
ਤਰਨ ਤਾਰਨ, 3 ਫਰਵਰੀ (ਹਰਿੰਦਰ ਸਿੰਘ)-ਜਸਬੀਰ ਸਿੰਘ ਬਰਾਹ ਕੌਮੀ ਮੀਤ ਪ੍ਰਧਾਨ ਲੋਕ ਪਿ੍ਯ ਸਮਾਜ ਪਾਰਟੀ ਨੇ ਗੱਲਬਾਤ ਕਰਦਿਆਂ ਕਿਹਾ ਕਿ ਬਿਕਰਮ ਸਿੰਘ ਮਜੀਠੀਆ ਨੂੰ ਸੁਪਰੀਮ ਕੋਰਟ ਵਲੋਂ ਜਮਾਨਤ ਮਿਲਣਾ ਹੱਕ, ਸੰਚ ਤੇ ਨਿਆਂ ਦੀ ਜਿੱਤ ਹੈ | ਇਸ ਤੋਂ ਸਾਬਿਤ ਹੁੰਦਾ ਹੈ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਜਿਹੜੀ ਆਪਣੀ ਰਾਜਨੀਤਿਕ ਕਿੜ ਕੱਢਣ ਵਾਸਤੇ ਵਿਰੋਧੀਆਂ ਨੂੰ ਤੰਗ ਪ੍ਰੇਸ਼ਾਨ ਕਰ ਰਹੀ ਹੈ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੂੰ ਬਦਲਾਖੋਰੀ ਛੱਡ ਕੇ ਲੋਕ ਭਲਾਈ ਦੇ ਕੰਮਾਂ ਵੱਲ ਜ਼ਿਆਦਾ ਧਿਆਨ ਦੇਣਾ ਚਾਹੀਦਾ ਹੈ, ਤਾਂ ਜੋ ਆਮ ਲੋਕਾਂ ਦਾ ਭਲਾ ਹੋ ਸਕੇ ਅਤੇ ਸਮਾਜ ਵਿਚ ਲੋਕਾਂ ਨੂੰ ਆਪਸੀ ਟਕਰਾਅ ਤੋਂ ਬਚਾਇਆ ਜਾ ਸਕੇ ਅਤੇ ਪੰਜਾਬ ਦੀ ਤਰੱਕੀ ਹੋ ਸਕੇ |

ਪਿਛਲੀ ਖ਼ਬਰ ਆਸ਼ਾ ਵਰਕਰਜ਼ ਯੂਨੀਅਨ ਨੇ ਸਿਵਲ ਸਰਜਨ ਤਰਨ ਤਾਰਨ ਨੂੰ ਮੰਗ ਪੱਤਰ ਸੌਂਪਿਆ <br/> ਅਗਲੀ ਖ਼ਬਰ ਹੜਾਂ ਦੌਰਾਨ ਨਿਭਾਈਆਂ ਗਈਆਂ ਸੇਵਾਵਾਂ ਨੂੰ ਮੁੱਖ ਰੱਖਦੇ ਹੋਏ ਸੰਤ ਬਾਬਾ ਸੁੱਖਾ ਸਿੰਘ ਦਾ ਸਨਮਾਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।