25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-02-2026

ਸ੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸਕੂਲ ਤਰਨ ਤਾਰਨ ਵਿਖੇ ਲਾਈਟ ਐਂਡ ਸਾਊਾਡ 'ਜੀਵੇ ਪੰਜਾਬ' ਅਤੇ ਸਾਲਾਨਾ ਦਿਵਸ ਮਨਾਇਆ <br/>

ਸ੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸਕੂਲ ਤਰਨ ਤਾਰਨ ਵਿਖੇ ਕਰਵਾਏ ਗਏ ਲਾਈਟ ਐਂਡ ਸਾਊਾਡ ਜੀਵੇ ਪੰਜਾਬ ਅਤੇ ਕਰਵਾਏ ਗਏ ਸਾਲਾਨਾ ਦਿਵਸ ਸਮਾਰੋਹ ਦੇ ਦਿ੍ਸ਼ | <br/> 04-02-2026
ਤਰਨ ਤਾਰਨ, 3 ਫਰਵਰੀ (ਹਰਿੰਦਰ ਸਿੰਘ)- ਚੀਫ ਖਾਲਸਾ ਦੀਵਾਨ ਦੀ ਸੁਯੋਗ ਰਹਿਨੁਮਾਈ ਹੇਠ ਚੱਲ ਰਹੇ ਸ੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸਕੂਲ ਤਰਨ ਤਾਰਨ ਨੇ ਸਕੂਲ ਦੇ ਵਿਹੜੇ ਵਿਚ ਲਾਇਟ ਐਂਡ ਸਾਊਾਡ ਜੀਵੇ ਪੰਜਾਬ ਅਤੇ ਸਾਲਾਨਾ ਦਿਵਸ ਸਮਾਰੋਹ 2026 ਬਹੁਤ ਉਤਸ਼ਾਹ ਸ਼ਰਧਾ ਅਤੇ ਸੱਭਿਆਚਾਰਕ ਰੰਗਾਂ ਨਾਲ ਮਨਾਇਆ | ਇਹ ਸਲਾਨਾ ਸਮਾਗਮ ਸੰਸਥਾ ਦੀ ਅਕਾਦਮਿਕ ਉੱਤਮਤਾ, ਸੱਭਿਆਚਾਰਕ ਕਦਰਾਂ-ਕੀਮਤਾਂ ਅਤੇ ਵਿਦਿਆਰਥੀਆਂ ਦੇ ਸੰਪੂਰਨ ਵਿਕਾਸ ਪ੍ਰਤੀ ਵਚਨਬੱਧਤਾ ਨੂੰ ਸੁੰਦਰਤਾ ਨਾਲ ਦਰਸਾਉ ਹਿੱਤ ਕਰਵਾਇਆ ਗਿਆ | ਇਸ ਮੌਕੇ ਮੈਂਬਰ ਲੈਜਿਸਲੇਟਿਵ ਅਸੈਂਬਲੀ ਅਤੇ ਪ੍ਰਧਾਨ ਚੀਫ ਖਾਲਸਾ ਦੀਵਾਨ ਅੰਮਿ੍ਤਸਰ ਡਾ. ਇੰਦਰਬੀਰ ਸਿੰਘ ਨਿਜਰ ਉਚੇਚੇ ਤੌਰ 'ਤੇ ਮੁੱਖ ਮਹਿਮਾਨ ਦੇ ਰੂਪ ਵਿਚ ਸ਼ਾਮਿਲ ਹੋਏ | ਜਿਨਾਂ ਨੂੰ ਸਕੂਲ ਦੇ ਵਿਹੜੇ ਵਿਚ ਫੁੱਲਾਂ ਦੇ ਗੁਲਦਸਤੇ ਦੇ ਕੇ ਸਨਮਾਨਿਤ ਕੀਤਾ ਗਿਆ | ਇਨ੍ਹਾਂ ਤੋਂ ਇਲਾਵਾ ਚੀਫ ਖਾਲਸਾ ਦੀਵਾਨ ਦੇ ਮੀਤ ਪ੍ਰਧਾਨ ਸੰਤੋਖ ਸਿੰਘ ਜੀ ਸੇਠੀ ਸਰਦਾਰ ਰਮਨੀਕ ਸਿੰਘ ਆਨਰੇਰੀ ਸਕੱਤਰ, ਆਦਰਸ਼ਪਿੰਦਰ ਸਿੰਘ ਮਾਨ, ਰਣਦੀਪ ਸਿੰਘ, ਕਵਲਜੀਤ ਸਿੰਘ, ਸਰਜੋਤ ਸਿੰਘ ਸਾਹਣੀ ਸਮੇਤ ਸੀ.ਕੇ.ਡੀ. ਅੰਮਿ੍ਤਸਰ ਕਮੇਟੀ ਦੇ ਹੋਰ ਬਹੁਤ ਸਾਰੇ ਅਹੁਦੇਦਾਰਾਂ ਨੇ ਸ਼ਿਰਕਤ ਕੀਤੀ | ਇਸ ਤੋਂ ਇਲਾਵਾ ਲੋਕਲ ਕਮੇਟੀ ਮੈਂਬਰ ਰਵਿੰਦਰ ਸਿੰਘ ਔਨਰੇਰੀ ਸਕੱਤਰ ਲੋਕਲ ਕਮੇਟੀ ਗੁਰਬੀਰ ਸਿੰਘ ਢਿੱਲੋ ਬਲਦੇਵ ਸਿੰਘ, ਕੁਲਦੀਪ ਸਿੰਘ ਕੋਹਾੜਕਾ, ਮਨਜੀਤ ਸਿੰਘ ਢਿੱਲੋਂ, ਗੁਰਚਰਨਪ੍ਰੀਤ ਸਿੰਘ , ਅਮਰਿੰਦਰ ਸਿੰਘ, ਜਗਜੀਤ ਸਿੰਘ, ਸਤਵਿੰਦਰ ਸਿੰਘ, ਹਰਿੰਦਰਪਾਲ ਸਿੰਘ ਚਾਵਲਾ, ਗੁਰਦਰਸ਼ਨ ਸਿੰਘ, ਪ੍ਰਭਜੋਤ ਸਿੰਘ, ਰੇਸ਼ਮ ਸਿੰਘ ਆਦਿ ਨੇ ਸਮਾਗਮ ਦੀ ਸ਼ੋਭਾ ਵਧਾਈ | ਇਸ ਵਿਸ਼ੇਸ਼ ਮੌਕੇ ਉੱਤੇ ਅਦਾਕਾਰ ਸਰਦਾਰ ਮਹਾਵੀਰ ਸਿੰਘ ਭੁੱਲਰ ਅਤੇ ਮੰਚ ਰੰਗ ਮੰਚ ਇੰਡੀਆ ਦੇ ਪ੍ਰਧਾਨ ਕੇਵਲ ਧਾਲੀਵਾਲ ਨੇ ਉਚੇਚੇ ਤੌਰ 'ਤੇ ਸ਼ਿਰਕਤ ਕੀਤੀ ਅਤੇ ਉਨ੍ਹਾਂ ਦਾ ਵਿਸ਼ੇਸ਼ ਤੌਰ 'ਤੇ ਸਨਮਾਨ ਕੀਤਾ ਗਿਆ | ਸਮਾਗਮ ਦੀ ਸ਼ੁਰੂਆਤ ਸਕੂਲ ਸ਼ਬਦ ਨਾਲ ਕੀਤੀ ਗਈ ਜਿਸ ਨਾਲ ਇਕ ਅਧਿਆਤਮਿਕ ਮਾਹੌਲ ਪੈਦਾ ਹੋਇਆ ਅਤੇ ਸਮਾਗਮ ਦੀ ਸਫਲਤਾ ਲਈ ਆਸ਼ੀਰਵਾਦ ਮੰਗਿਆ ਗਿਆ | ਇਸ ਤੋਂ ਬਾਅਦ ਪ੍ਰਧਾਨ ਲੋਕਲ ਕਮੇਟੀ ਅਤੇ ਮੈਂਬਰ ਇੰਚਾਰਜ ਸਕੂਲ ਸਰਦਾਰ ਹਰਜੀਤ ਸਿੰਘ ਨੇ ਆਏ ਹੋਏ ਸਾਰੇ ਹੀ ਸਤਿਕਾਰਯੋਗ ਮਹਿਮਾਨਾਂ, ਵੱਖ-ਵੱਖ ਸਕੂਲਾਂ ਦੇ ਪਿ੍ੰਸੀਪਲਾਂ, ਮਾਪਿਆਂ, ਸਾਬਕਾ ਵਿਦਿਆਰਥੀਆਂ, ਸਟਾਫ ਮੈਂਬਰਾਂ ਅਤੇ ਸਾਬਕਾ ਵਿਦਿਆਰਥੀਆਂ ਦਾ ਤਹਿ ਦਿਲ ਤੋਂ ਸਵਾਗਤ ਕੀਤਾ | ਸਮਾਗਮ ਦੀ ਸ਼ੁਰੂਆਤ ਵਿਚ ਸ਼ਾਨਦਾਰ ਕਲਾਸੀਕਲ ਸਵਾਗਤ ਡਾਂਸ ਨੇ ਦਰਸ਼ਕਾਂ ਦਾ ਦਿਲ ਜਿੱਤਿਆ | ਕਿੰਡਰਗਾਰਟਨ ਦੇ ਨੰਨੇ ਮੁੰਨੇ ਬੱਚਿਆਂ ਦੁਆਰਾ ਬਾਰਬੀ ਡਾਂਸ ਨੇ ਸਾਰਿਆਂ ਨੂੰ ਮੰਤਰਮੁਗਧ ਕਰ ਦਿੱਤਾ, ਜਿਸ ਦੀ ਦਰਸ਼ਕਾਂ ਦੁਆਰਾ ਜ਼ੋਰਦਾਰ ਪ੍ਰਸ਼ੰਸਾ ਕੀਤੀ ਗਈ | ਇਸ ਤੋਂ ਇਲਾਵਾ ਛੋਟੇ ਬੱਚਿਆਂ ਦੁਆਰਾ ਵੱਖ ਵੱਖ ਡਾਂਸ ਪੇਸ਼ ਕੀਤੇ ਗਏ ਅਤੇ ਦਰਸ਼ਕਾਂ ਦਾ ਮਨ ਮੋਹਿਆ ਗਿਆ | ਉਪਰੰਤ ਸਕੂਲ ਪਿ੍ੰਸੀਪਲ ਸਤਵੰਤ ਸਿੰਘ ਬੈਂਸ ਦੁਆਰਾ ਪੇਸ਼ ਕੀਤੀ ਗਈ ਸਕੂਲ ਰਿਪੋਰਟ ਵਿਚ ਸਾਲ ਦੌਰਾਨ ਸਕੂਲ ਦੁਆਰਾ ਪ੍ਰਾਪਤ ਕੀਤੀਆਂ ਅਕਾਦਮਿਕ ਪ੍ਰਾਪਤੀਆਂ, ਸਹਿ-ਪਾਠਕ੍ਰਮ ਸਫਲਤਾਵਾਂ ਅਤੇ ਮੀਲ ਪੱਥਰਾਂ ਨੂੰ ਉਜਾਗਰ ਕੀਤਾ ਗਿਆ | ਉਪਰੰਤ ਸਕੂਲ ਦੇ ਸਾਬਕਾ ਵਿਦਿਆਰਥੀਆਂ ਨੂੰ ਸਨਮਾਨਿਤ ਕਰਦਿਆਂ ਉਨਾਂ ਨੂੰ ਯਾਦਗਾਰੀ ਚਿੰਨ੍ਹ ਦੇ ਕੇ ਨਿਵਾਜਿਆ ਗਿਆ, ਜੋ ਕਿ ਮੌਜੂਦਾ ਸਮੇਂ ਵਿਚ ਵੱਖ-ਵੱਖ ਉੱਚ ਅਹੁਦਿਆਂ 'ਤੇ ਬਿਰਾਜਮਾਨ ਹਨ |ਸ਼ਾਮ ਦੇ ਸਭ ਤੋਂ ਵੱਧ ਉਡੀਕੇ ਜਾਣ ਵਾਲੇ ਪ੍ਰੋਗਰਾਮ ਵਿਚੋਂ ਇਕ ਦਸਵੀਂ ਅਤੇ ਬਾਰ੍ਹਵੀਂ ਜਮਾਤ ਲਈ ਇਨਾਮ ਵੰਡ ਸਮਾਰੋਹ ਸੀ, ਜਿੱਥੇ ਹੋਣਹਾਰ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਸ਼ਾਨਦਾਰ ਅਕਾਦਮਿਕ ਪ੍ਰਦਰਸ਼ਨ ਲਈ ਸਨਮਾਨਿਤ ਕੀਤਾ ਗਿਆ | ਇਸ ਤੋਂ ਬਾਅਦ ਆਏ ਹੋਏ ਮੁੱਖ ਮਹਿਮਾਨ ਡਾ. ਇੰਦਰਬੀਰ ਸਿੰਘ ਨਿਜ਼ਰ ਨੇ ਸਮੂਹ ਸਮਾਗਮ ਦੀ ਪ੍ਰਸ਼ੰਸ਼ਾ ਕੀਤੀ ਅਤੇ ਜਿੱਥੇ ਉਹਨਾਂ ਦੇ ਪ੍ਰੇਰਨਾਦਾਇਕ ਸ਼ਬਦਾਂ ਨੇ ਵਿਦਿਆਰਥੀਆਂ ਨੂੰ ਨੈਤਿਕ ਕਦਰਾਂ-ਕੀਮਤਾਂ ਨੂੰ ਕਾਇਮ ਰੱਖਣ ਲਈ ਪ੍ਰੇਰਿਤ ਕੀਤਾ | ਇਸ ਮੌਕੇ ਉਨ੍ਹਾਂ ਸੀ.ਕੇ.ਡੀ ਦੇ ਸਮੂਹ ਮੈਂਬਰਾਂ ਯਾਦਗਾਰੀ ਚਿੰਨ ਦੇ ਕੇ ਸਨਮਾਨਿਤ ਕੀਤਾ ਗਿਆ ਅਤੇ ਸਕੂਲ ਦੇ ਵਿਕਾਸ ਵਿਚ ਉਨ੍ਹਾਂ ਦੇ ਕੀਮਤੀ ਯੋਗਦਾਨ ਅਤੇ ਸਮਰਥਨ ਨੂੰ ਮਾਨਤਾ ਦਿੱਤੀ ਗਈ | ਸਮਾਗਮ ਵਿੱਚ ਸਭ ਤੋਂ ਜਿਆਦਾ ਖਿੱਚ ਦਾ ਕੇਂਦਰ ਲਾਈਟ ਐਂਡ ਸਾਊਾਡ 'ਜੀਵੇ ਪੰਜਾਬ' ਜੋ ਕਿ ਪ੍ਰਸਿੱਧ ਪਲੇ ਰਾਈਟ ਅਤੇ ਥੀਏਟਰ ਡਾਇਰੈਕਟਰ ਕੇਵਲ ਧਾਲੀਵਾਲ ਦੁਆਰਾ ਦੀ ਡਾਇਰੈਕਸ਼ਨ ਹੇਠ ਕਰਵਾਇਆ ਗਿਆ | ਜਿਸ ਵਿਚ ਪੰਜਾਬ ਦੇ ਪੁਰਾਤਨ ਇਤਿਹਾਸ ਤੋੋਂ ਲੈ ਕੇ ਆਧੁਨਿਕ ਕਦਰਾਂ ਕੀਮਤਾਂ ਤੱਕ ਪੇਸ਼ ਕੀਤਾ ਗਿਆ, ਜਿਸ ਨੇ ਕਥਾ, ਸੰਗੀਤ ਅਤੇ ਵਿਜ਼ੂਅਲ ਪ੍ਰਭਾਵਾਂ ਦੇ ਪ੍ਰਭਾਵਸ਼ਾਲੀ ਮਿਸ਼ਰਣ ਦੁਆਰਾ ਇਕ ਅਰਥਪੂਰਨ ਸਮਾਜਿਕ ਅਤੇ ਨੈਤਿਕ ਸੰਦੇਸ਼ ਦਿੱਤਾ ਗਿਆ | ਸਥਾਨਕ ਕਮੇਟੀ ਦੇ ਮੀਤ ਪ੍ਰਧਾਨ ਅਤੇ ਮੈਂਬਰ ਇੰਚਾਰਜ ਗੁਰਿੰਦਰ ਸਿੰਘ ਨੇ ਆਏ ਹੋਏ ਸਮੂਹ ਮਹਿਮਾਨਾਂ ਅਤੇ ਸੀ.ਕੇ.ਡੀ ਦੇ ਸਮੂਹ ਅਹੁਦੇਦਾਰਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ | ਸਥਾਨਕ ਕਮੇਟੀ ਦੇ ਪ੍ਰਧਾਨ ਅਤੇ ਸਕੂਲ ਦੇ ਮੈਂਬਰ ਇੰਚਾਰਜ ਹਰਜੀਤ ਸਿੰਘ, ਸਥਾਨਕ ਕਮੇਟੀ ਦੇ ਉਪ ਪ੍ਰਧਾਨ ਅਤੇ ਮੈਂਬਰ ਇੰਚਾਰਜ ਗੁਰਿੰਦਰ ਸਿੰਘ, ਮੈਂਬਰ ਇੰਚਾਰਜ ਨਵਜੋਤ ਸਿੰਘ ਅਤੇ ਮੈਂਬਰ ਇੰਚਾਰਜ ਰਣਦੀਪ ਸਿੰਘ ਨੇ ਕਿਹਾ ਕਿ ਸਾਲਾਨਾ ਦਿਵਸ ਸਖ਼ਤ ਮਿਹਨਤ, ਅਨੁਸ਼ਾਸਨ, ਕਦਰਾਂ-ਕੀਮਤਾਂ ਦਾ ਜਸ਼ਨ ਹੈ | ਇਹ ਸਮਾਗਮ ਵਿਦਿਆਰਥੀਆਂ, ਅਧਿਆਪਕਾਂ ਅਤੇ ਮਾਪਿਆਂ ਦੇ ਸਮੂਹਿਕ ਯਤਨਾਂ ਨੂੰ ਦਰਸਾਉਂਦਾ ਹੈ | ਸਕੂਲ ਪਿ੍ੰਸੀਪਲ ਸਤਵੰਤ ਸਿੰਘ ਬੈਂਸ ਨੇ ਇਸ ਮੌਕ ਬੋਲਦਿਆਂ ਦੱਸਿਆ ਕਿ ਅੱਜ ਦਾ ਸਮਾਗਮ ਨੌਜਵਾਨ ਪੀੜੀ ਨੂੰ ਨਵੀਂ ਸੇਧ ਦੇਣ ਦੇ ਨਾਲ ਨਾਲ ਯਾਦਗਾਰੀ ਹੋਰ ਨਿਬੜੇਗਾ |

ਪਿਛਲੀ ਖ਼ਬਰ ਵਿਆਹ ਦਾ ਝਾਂਸਾ ਦੇ ਕੇ ਲੜਕੀ ਨੂੰ ਭਜਾਇਆ, ਮਾਮਲਾ ਦਰਜ ਅਗਲੀ ਖ਼ਬਰ ਮਜੀਠੀਆ ਨੂੰ ਕੋਰਟ ਵਲੋਂ ਮਿਲੀ ਵੱਡੀ ਰਾਹਤ 'ਤੇ ਸਰਕਲ ਗੋਇੰਦਵਾਲ ਸਾਹਿਬ ਦੇ ਸਮਰਥਕਾਂ ਨੇ ਲੱਡੂ ਵੰਡੇ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।