25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-02-2026

ਬਿਕਰਮਜੀਤ ਮਜੀਠੀਆ ਦੀ ਰਿਹਾਈ ਨਾਲ ਅਕਾਲੀ ਵਰਕਰਾਂ ਦੇ ਹੌਸਲੇ ਬੁਲੰਦ ਹੋਏ-ਦਲਜੀਤ ਐਮਾ, ਚੇਅ. ਹਰਵੰਤ ਝਬਾਲ <br/>

ਅਜੀਤ ਡੈਸਕ 04-02-2026
ਝਬਾਲ, 3 ਫਰਵਰੀ (ਸੁਖਦੇਵ ਸਿੰਘ)-ਮਾਝੇ ਦੇ ਜਰਨੈਲ ਬਿਕਰਮਜੀਤ ਸਿੰਘ ਮਜੀਠੀਆ ਨੂੰ ਸੁਪਰੀਮ ਕੋਰਟ ਵਲੋਂ ਜ਼ਮਾਨਤ ਮਿਲਣ 'ਤੇ ਖੁਸ਼ੀ ਜ਼ਾਹਰ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਦਲਜੀਤ ਸਿੰਘ ਐਮਾ, ਚੇਅਰਮੈਨ ਹਰਵੰਤ ਸਿੰਘ ਝਬਾਲ, ਮਨਜਿੰਦਰ ਸਿੰਘ ਐਮਾ, ਸ਼ਰਨਜੀਤ ਸਿੰਘ ਭੋਜੀਆਂ ਅਤੇ ਸੁਖਜਿੰਦਰ ਸਿੰਘ ਕਸੇਲ ਨੇ ਕਿਹਾ ਕਿ ਭਾਵੇਂ ਸੂਬਾ ਸਰਕਾਰ ਨੇ ਬਦਲਾਖੋਰੀ ਦੀ ਨੀਤੀ ਤਹਿਤ ਬਿਕਰਮਜੀਤ ਮਜੀਠੀਆ 'ਤੇ ਝੂਠੇ ਕੇਸ ਪਾ ਕੇ ਜੇਲ੍ਹ ਵਿਚ ਬੰਦ ਕੀਤਾ, ਪਰ ਸੁਪਰੀਮ ਕੋਰਟ ਨੇ ਜ਼ਮਾਨਤ ਮੰਨਜ਼ੂਰ ਕਰਕੇ ਇਨਸਾਫ਼ ਕੀਤਾ ਹੈ | ਉਨ੍ਹਾਂ ਕਿਹਾ ਕਿ ਬਿਕਰਮਜੀਤ ਮਜੀਠੀਆ ਨੇ ਹਮੇਸ਼ਾਂ ਹੀ ਪੰਜਾਬ ਦੇ ਹਿੱਤਾਂ ਦੀ ਗੱਲ ਕੀਤੀ ਹੈ ਅਤੇ ਸਰਕਾਰਾਂ ਦੇ ਜ਼ੁਲਮ ਖ਼ਿਲਾਫ਼ ਡੱਟ ਕੇ ਪਹਿਰਾ ਦਿੱਤਾ ਹੈ | ਉਨ੍ਹਾਂ ਕਿਹਾ ਕਿ ਬਿਕਰਮਜੀਤ ਮਜੀਠੀਆ ਦੀ ਜ਼ਮਾਨਤ ਨਾਲ ਅਕਾਲੀ ਵਰਕਰਾਂ ਨੂੰ ਵੱਡਾ ਬਲ ਮਿਲਿਆ ਹੈ | ਉਨ੍ਹਾਂ ਕਿਹਾ ਕਿ ਮਜੀਠੀਆ ਦੀ ਜ਼ਮਾਨਤ ਨਾਲ ਵਿਰੋਧੀਆਂ ਦੀ ਰਾਤ ਦੀ ਨੀਂਦ ਉੱਡ ਗਈ ਹੈ | ਉਨ੍ਹਾਂ ਨੇ ਇਸ ਨੂੰ ਸ਼੍ਰੋਮਣੀ ਅਕਾਲੀ ਦਲ ਤੇ ਸੱਚਾਈ ਦੀ ਜਿੱਤ ਦੱਸਿਆ |

ਪਿਛਲੀ ਖ਼ਬਰ ਫ਼ਸਲਾਂ ਦੇ ਮੁਆਵਜ਼ੇ ਨੂੰ ਲੈ ਕੇ ਜਥੇਬੰਦੀ ਨੇ ਐੱਸ.ਡੀ.ਐਮ. ਨੂੰ ਮੰਗ ਪੱਤਰ ਸੌਂਪਿਆ <br/> ਅਗਲੀ ਖ਼ਬਰ ਔਰਤ ਨਾਲ ਕੁੱਟਮਾਰ ਕਰਨ 'ਤੇ ਮਾਮਲਾ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।