20-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-02-2026

ਗੁਰਸੇਵਕ ਸਿੰਘ ਸ਼ੇਖ ਨੇ ਬਲਾਕ ਸੰਮਤੀ ਮੈਂਬਰ ਬੀਬੀ ਰਾਜਵਿੰਦਰ ਕੌਰ ਦੇ ਗ੍ਰਹਿ ਵਿਖੇ ਮੀਟਿੰਗ

ਅਜੀਤ ਡੈਸਕ 22-02-2026
ਤਰਨ ਤਾਰਨ, 21 ਫਰਵਰੀ (ਹਰਿੰਦਰ ਸਿੰਘ)- ਵਿਧਾਨ ਸਭਾ ਹਲਕਾ ਖਡੂਰ ਸਾਹਿਬ ਦੇ ਜੋਨ ਮਾਣੋਚਾਹਲ ਤੋਂ ਬਲਾਕ ਬਲਾਕ ਸੰਮਤੀ ਮੈਂਬਰ ਬੀਬੀ ਰਾਜਵਿੰਦਰ ਕੌਰ ਦੇ ਗ੍ਰਹਿ ਵਿਖੇ ਹੋਈ ਸ਼੍ਰੋਮਣੀ ਅਕਾਲੀ ਦਲ ਦੀ ਮੀਟਿੰਗ ਦੌਰਾਨ ਸਾਬਕਾ ਚੇਅਰਮੈਨ ਗੁਰਸੇਵਕ ਸਿੰਘ ਸ਼ੇਖ ਪਹੁੰਚੇ | ਮੀਟਿੰਗ ਦੌਰਾਨ ਸੰਬੋਧਨ ਕਰਦੇ ਹੋਏ ਉਨ੍ਹਾਂ ਕਿਹਾ ਕਿ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣੇਗੀ ਕਿਉਂਕਿ ਅਕਾਲੀ ਦਲ ਦੀ ਹਰਮਨ ਪਿਆਰਤਾ ਦਿਨੋਂ ਦਿਨ ਲੋਕਾਂ ਵਿਚ ਵੱਧਦੀ ਜਾ ਰਹੀ ਹੈ ਅਤੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿਚ ਅਕਾਲੀ ਦਲ ਦਿਨੋਂ ਦਿਨ ਤਰੱਕੀ ਕਰ ਰਿਹਾ ਹੈ | ਉਨ੍ਹਾਂ ਕਿਹਾ ਕਿ ਅਕਾਲੀ ਦਲ ਨੇ ਹਮੇਸ਼ਾ ਹੀ ਪੰਜਾਬ ਦੇ ਮੁੱਦਿਆਂ ਅਤੇ ਪੰਜਾਬ ਦੇ ਲੋਕਾਂ ਦੀ ਭਲਾਈ ਲਈ ਗੱਲ ਕੀਤੀ ਹੈ ਜਦਕਿ ਦੂਸਰੀਆਂ ਪਾਰਟੀ ਦੀਆਂ ਸਰਕਾਰਾਂ ਨੇ ਪੰਜਾਬ ਦੇ ਮੁੱਦਿਆਂ ਨੂੰ ਪੂਰੀ ਤਰ੍ਹਾਂ ਅੱਖੋਂ ਪਰੋਖੇ ਕੀਤਾ ਹੈ, ਜਿਸ ਕਾਰਨ ਹੁਣ ਪੰਜਾਬ ਦੇ ਲੋਕ ਅਕਾਲੀ ਦਲ ਦੀ ਸਰਕਾਰ ਬਣਾਉਣ ਲਈ ਉਤਾਵਲੇ ਨਜ਼ਰ ਆ ਰਹੇ ਹਨ | ਇਸ ਮੌਕੇ ਉਨ੍ਹਾਂ ਅਕਾਲੀ ਆਗੂਆਂ ਅਤੇ ਵਰਕਰਾਂ ਨਾਲ 2027 ਦੀਆਂ ਚੋਣਾਂ ਸੰਬੰਧੀ ਵਿਚਾਰ ਚਰਚਾ ਵੀ ਕੀਤੀ | ਇਸ ਮੌਕੇ ਉਨ੍ਹਾਂ ਨਾਲ ਪਲਵਿੰਦਰ ਸਿੰਘ ਪਿੰਕਾ ਸਰਪੰਚ, ਸਤਨਾਮ ਸਿੰਘ ਸ਼ਾਹ, ਹਰਪਾਲ ਸਿੰਘ ਗੈਸ ਏਜੰਸੀ ਵਾਲੇ ਹਾਜ਼ਰ ਸਨ |
ਪਿਛਲੀ ਖ਼ਬਰ ਅਣਪਛਾਤਿਆਂ ਵਲੋਂ ਗੁਰਦੁਆਰਾ ਕਿਲ੍ਹਾ ਸਾਹਿਬ ਵਿਖੇ ਰਹਿੰਦੇ ਵਿਅਕਤੀ ਨੂੰ ਤੇਜ਼ਧਾਰ ਹਥਿਆਰਾਂ ਨਾਲ ਕੀਤਾ ਜ਼ਖ਼ਮੀ ਅਗਲੀ ਖ਼ਬਰ ਏ.ਆਈ. ਇੰਪੈਕਟ 'ਤੇ ਦਿੱਲੀ ਐਲਾਨਨਾਮੇ ਦੇ ਸਮਰਥਕ ਦੇਸ਼ਾਂ 'ਚ ਚੀਨ, ਅਮਰੀਕਾ ਤੇ ਬਰਤਾਨੀਆ ਸ਼ਾਮਿਲ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।