20-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-02-2026

ਸਰਕਾਰ ਦੀਆਂ ਗਲਤ ਨੀਤੀਆਂ ਨੇ ਪੰਜਾਬ ਦੀ ਜਵਾਨੀ ਰੋਲੀ- ਕਰਨੈਲ ਸਿੰਘ ਪੀਰ ਮੁਹੰਮਦ <br/>

ਅਜੀਤ ਡੈਸਕ 22-02-2026
ਤਰਨ ਤਾਰਨ, 21 ਫਰਵਰੀ (ਹਰਿੰਦਰ ਸਿੰਘ)- ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਸੀਨੀਅਰ ਮੀਤ ਪ੍ਰਧਾਨ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਸਰਪ੍ਰਸਤ ਕਰਨੈਲ ਸਿੰਘ ਪੀਰ ਮੁਹੰਮਦ ਨੇ ਗੱਲਬਾਤ ਕਰਦਿਆਂ ਪੰਜਾਬ ਦੇ ਮੌਜੂਦਾ ਹਾਲਾਤ 'ਤੇ ਡੂੰਘੀ ਚਿੰਤਾ ਪ੍ਰਗਟਾਈ | ਉਨ੍ਹਾਂ ਨੇ ਕੇਂਦਰ ਅਤੇ ਰਾਜ ਸਰਕਾਰ ਨੂੰ ਨਿਸ਼ਾਨੇ 'ਤੇ ਲੈਂਦਿਆਂ ਕਿਹਾ ਕਿ ਅੱਜ ਪੰਜਾਬ ਦਾ ਕਿਸਾਨ ਅਤੇ ਨੌਜਵਾਨ ਦੋਵੇਂ ਹੀ ਹਾਸ਼ੀਏ 'ਤੇ ਧੱਕ ਦਿੱਤੇ ਗਏ ਹਨ | ਵਿਦੇਸ਼ੀ ਖੇਤੀ ਨੀਤੀਆਂ ਦਾ ਹਮਲਾ ਪੀਰ ਮੁਹੰਮਦ ਨੇ ਕਿਹਾ ਕਿ ਅਮਰੀਕਾ ਵਰਗੇ ਵਿਕਸਿਤ ਦੇਸ਼ ਆਪਣੇ ਕਿਸਾਨਾਂ ਨੂੰ ਅਰਬਾਂ ਡਾਲਰ ਦੀ ਸਬਸਿਡੀ ਦੇ ਕੇ ਭਾਰਤੀ ਮੰਡੀਆਂ ਵਿਚ ਸਸਤਾ ਮਾਲ ਸੁੱਟ ਰਹੇ ਹਨ | ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਅਮਰੀਕੀ ਪੈਦਾਵਾਰ ਬਿਨਾਂ ਕਿਸੇ ਰੋਕ-ਟੋਕ ਦੇ ਭਾਰਤੀ ਮੰਡੀਆਂ ਵਿਚ ਆ ਗਈ ਤਾਂ ਪੰਜਾਬ ਦਾ ਕਿਸਾਨ ਪੂਰੀ ਤਰ੍ਹਾਂ ਰੁਲ਼ ਜਾਵੇਗਾ | ਉਨ੍ਹਾਂ ਮੰਗ ਕੀਤੀ ਕਿ ਸਰਕਾਰ ਬਾਹਰਲੇ ਮੁਲਕਾਂ ਤੋਂ ਆਉਣ ਵਾਲੀ ਫ਼ਸਲ 'ਤੇ ਭਾਰੀ ਆਯਾਤ ਡਿਊਟੀ ਲਗਾਵੇ ਤਾਂ ਜੋ ਸਥਾਨਕ ਕਿਸਾਨ ਦੀ ਹੋਂਦ ਬਚ ਸਕੇ | ਐੱਸ.ਐੱਸ. ਬੋਰਡ ਦੀ ਕਾਰਜ ਪ੍ਰਣਾਲੀ 'ਤੇ ਸਵਾਲ ਪੰਜਾਬ ਦੇ ਰੁਜ਼ਗਾਰ ਮੁੱਦੇ 'ਤੇ ਬੋਲਦਿਆਂ ਉਨ੍ਹਾਂ ਕਿਹਾ ਕਿ ਇਕ ਪਾਸੇ ਖੇਤੀ ਘਾਟੇ ਦਾ ਸੌਦਾ ਬਣ ਰਹੀ ਹੈ ਅਤੇ ਦੂਜੇ ਪਾਸੇ ਸਰਕਾਰੀ ਭਰਤੀਆਂ ਵਿੱਚ ਪੰਜਾਬੀ ਨੌਜਵਾਨਾਂ ਨਾਲ ਧੱਕਾ ਹੋ ਰਿਹਾ ਹੈ | ਉਨ੍ਹਾਂ ਕਿਹਾ ਕਿ ਐੱਸ.ਐੱਸ. ਬੋਰਡ ਰਾਹੀਂ ਹੋਣ ਵਾਲੀ ਹਰ ਭਰਤੀ ਵਿਚ 80 ਤੋਂ 90 ਫ਼ੀਸਦੀ ਕੋਟਾ ਸਿਰਫ਼ ਪੰਜਾਬ ਦੇ ਪੱਕੇ ਵਸਨੀਕਾਂ ਲਈ ਹੋਣਾ ਚਾਹੀਦਾ ਹੈ | ਪ੍ਰੀਖਿਆਵਾਂ ਵਿਚ ਪੰਜਾਬੀ ਭਾਸ਼ਾ ਨੂੰ ਪਹਿਲੀ ਤਰਜੀਹ ਦਿੱਤੀ ਜਾਵੇ ਤਾਂ ਜੋ ਬਾਹਰਲੇ ਰਾਜਾਂ ਦੇ ਉਮੀਦਵਾਰ ਸਾਡੇ ਨੌਜਵਾਨਾਂ ਦਾ ਹੱਕ ਨਾ ਮਾਰ ਸਕਣ | ਉਨ੍ਹਾਂ ਕਿਹਾ ਕਿ ਜੇਕਰ ਪੰਜਾਬ ਦੀਆਂ ਨੌਕਰੀਆਂ ਪੰਜਾਬੀਆਂ ਨੂੰ ਨਾ ਮਿਲੀਆਂ ਤਾਂ ਨੌਜਵਾਨ ਮਜਬੂਰਨ ਆਪਣੀਆਂ ਜ਼ਮੀਨਾਂ ਵੇਚ ਕੇ ਵਿਦੇਸ਼ਾਂ ਵੱਲ ਪਲਾਇਨ ਕਰਨਗੇ | ਇਹ ਪੰਜਾਬ ਦੇ ਸੁਨਹਿਰੀ ਭਵਿੱਖ ਲਈ ਸਭ ਤੋਂ ਵੱਡਾ ਖ਼ਤਰਾ ਹੈ | ਉਨ੍ਹਾਂ ਮੰਗ ਕੀਤੀ ਕਿ ਐੱਮ.ਐੱਸ.ਪੀ. ਦੀ ਕਾਨੂੰਨੀ ਗਾਰੰਟੀ ਦੇਵੇ ਤਾਂ ਜੋ ਵਿਦੇਸ਼ੀ ਸਬਸਿਡੀ ਵਾਲੇ ਮਾਲ ਦਾ ਮੁਕਾਬਲਾ ਕੀਤਾ ਜਾ ਸਕੇ | ਐੱਸ.ਐੱਸ. ਬੋਰਡ ਭਰਤੀ ਪ੍ਰਕਿਰਿਆ ਨੂੰ ਤੁਰੰਤ ਸੁਧਾਰੇ ਅਤੇ ਪੰਜਾਬੀ ਨੌਜਵਾਨਾਂ ਨੂੰ ਨੌਕਰੀਆਂ ਦੇਵੇ |

ਪਿਛਲੀ ਖ਼ਬਰ ਕਾਰ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ, 4 ਸਕੂਲੀ ਬੱਚਿਆਂ ਸਮੇਤ 5 ਜ਼ਖ਼ਮੀ <br/> ਅਗਲੀ ਖ਼ਬਰ ਕੱਲ੍ਹ ਬਿਜਲੀ ਬੰਦ ਰਹੇਗੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।