20-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-02-2026

ਸੇਵਾ ਦੇਵੀ ਐੱਸ.ਡੀ. ਕਾਲਜ ਆਫ ਐਜੂਕੇਸ਼ਨ ਵਿਚ ਕੌਮਾਂਤਰੀ ਮਾਂ ਬੋਲੀ ਦਿਵਸ ਮਨਾਇਆ

ਅਜੀਤ ਡੈਸਕ 22-02-2026
ਤਰਨ ਤਾਰਨ, 21 ਫਰਵਰੀ (ਇਕਬਾਲ ਸਿੰਘ ਸੋਢੀ)- ਜ਼ਿਲ੍ਹੇ ਦੀ ਸਿਰਮੌਰ ਵਿਦਿਅਕ ਸੰਸਥਾ ਸੇਵਾ ਦੇਵੀ ਐੱਸ.ਡੀ. ਕਾਲਜ ਆਫ ਐਜੂਕੇਸ਼ਨ ਤਰਨ ਤਾਰਨ ਵਿਖੇ 21 ਫਰਵਰੀ ਨੂੰ ਕੌਮਾਂਤਰੀ ਮਾਂ ਬੋਲੀ ਦਿਵਸ ਮਨਾਇਆ ਗਿਆ | ਇਸ ਪ੍ਰੋਗਰਾਮ ਵਿਚ ਕਾਲਜ ਦੇ ਵਿਦਿਆਰਥੀਆਂ ਨੇ ਮਾਂ ਬੋਲੀ ਦਿਵਸ ਨਾਲ ਸੰਬੰਧਿਤ ਆਪਣੀਆਂ ਰਚਨਾਵਾਂ ਪੇਸ਼ ਕੀਤੀਆਂ | ਵਿਦਿਆਰਥਈਆਂ ਨੇ ਕਵਿਤਾਵਾਂ, ਲੇਖ ਅਤੇ ਨਾਟਕ ਰਾਹੀਂ ਪੰਜਾਬੀ ਬੋਲੀ ਬਾਰੇ ਆਪਣੇ ਵਿਚਾਰ ਪੇਸ਼ ਕੀਤੇ | ਮੈਡਮ ਰਜਨੀ ਜੋਸ਼ਨ ਨੇ ਵਿਦਿਆਰਥੀਆਂ ਨੂੰ ਅੰਤਰ ਰਾਸ਼ਟਰੀ ਮਾਂ ਬੋਲੀ ਦਿਵਸ ਦੇ ਪਿਛੋਕੜ ਬਾਰੇ ਦੱਸਿਆ | ਪਿੰ੍ਰਸੀਪਲ ਡਾ. ਨੀਤੂ ਮੱਕੜ ਨੇ ਵਿਦਿਆਰਥੀਆਂ ਨੂੰ ਕੌਮਾਂਤਰੀ ਮਾਂ ਬੋਲੀ ਦਿਵਸ ਦੀਆਂ ਵਧਾਈਆਂ ਦਿੱਤੀਆਂ | ਉਨ੍ਹਾਂ ਸੰਬੋਧਨ ਕਰਦੇ ਹੋਏ ਕਿਹਾ ਕਿ ਸਾਨੂੰ ਪੰਜਾਬੀ ਭਾਸ਼ਾ ਨੂੰ ਪ੍ਰਫੂਲਿਤ ਕਰਨ ਦੇ ਉਪਰਾਲੇ ਕਰਨੇ ਚਾਹੀਦੇ ਹਨ | ਇਸ ਸਮੇਂ ਕਾਲਜ ਦਾ ਸਮੂਹ ਸਟਾਫ ਮੈਡਮ ਨੀਲਮ ਮੈਦਾਨ, ਮਨਪ੍ਰੀਤ ਕੌਰ, ਮੈਡਮ ਸ਼ਵੀਤਾ, ਡਾ. ਗੀਤਾ, ਡਾ. ਜਸਪ੍ਰੀਤ, ਮੈਡਮ ਨੈਨਸੀ, ਮੈਡਮ ਸੋਨੀਆ ਅਤੇ ਸਮੂਹ ਵਿਦਿਆਰਥੀ ਹਾਜ਼ਰ ਸਨ | ਪ੍ਰੋਗਰਾਮ ਦੇ ਅੰਤ ਵਿਚ ਜੇਤੂ ਵਿਦਿਆਰਥੀਆਂ ਨੂੰ ਮੈਡਲ ਅਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ | ਪ੍ਰੋਗਰਾਮ ਦਾ ਸੰਚਾਲਨ ਮਨਪ੍ਰੀਤ ਕੌਰ ਵਲੋਂ ਕੀਤਾ ਗਿਆ |
ਪਿਛਲੀ ਖ਼ਬਰ ਪੱਖੋਕੇ ਅਤੇ ਹੋਰਨਾਂ ਵਲੋਂ ਸਤਵਿੰਦਰ ਸਿੰਘ ਚੱਕ ਮਹਿਰ ਦੇ ਅਕਾਲ ਚਲਾਣੇ 'ਤੇ ਦੁੱਖ ਦਾ ਪ੍ਰਗਟਾਵਾ ਅਗਲੀ ਖ਼ਬਰ ਮਾਤਾ ਸਾਹਿਬ ਕੌਰ ਮਾਡਰਨ ਸਕੂਲ ਭਰੋਵਾਲ ਵਿਖੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।