21-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-02-2026

ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਤਹਿਸੀਲ ਅਜਨਾਲਾ ਦੀ ਮੀਟਿੰਗ <br/>

ਨਿਊ ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਦੀ ਮੀਟਿੰਗ ਉਪਰੰਤ ਤਹਿਸੀਲ ਪ੍ਰਧਾਨ ਡਾ: ਬਲਵਿੰਦਰ ਸਿੰਘ ਲੰਗੋਮਾਹਲ, ਖ਼ਜ਼ਾਨਚੀ ਜਸਬੀਰ ਸਿੰਘ ਨਿੱਝਰ ਤੇ ਹੋਰ ਆਰ.ਐੱਮ.ਪੀ ਡਾਕਟਰ | ਤਸਵੀਰ : ਗੁਰਪ੍ਰੀਤ ਸਿੰਘ ਢਿੱਲੋਂ <br/> 22-02-2026
ਅਜਨਾਲਾ, 21 ਫਰਵਰੀ (ਗੁਰਪ੍ਰੀਤ ਸਿੰਘ ਢਿੱਲੋਂ)-ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਤਹਿਸੀਲ ਅਜਨਾਲਾ ਦੀ ਅਹਿਮ ਮੀਟਿੰਗ ਤਹਿਸੀਲ ਪ੍ਰਧਾਨ ਡਾ: ਬਲਵਿੰਦਰ ਸਿੰਘ ਲੰਗੋਮਾਹਲ ਦੀ ਅਗਵਾਈ ਹੇਠ ਹੋਈ, ਜਿਸ ਵਿਚ ਇਲਾਕੇ ਭਰ ਤੋਂ ਵੱਡੀ ਗਿਣਤੀ ਵਿਚ ਆਰ.ਐੱਮ.ਪੀ. ਡਾਕਟਰਾਂ ਨੇ ਸ਼ਿਰਕਤ ਕੀਤੀ | ਇਸ ਮੀਟਿੰਗ ਦੌਰਾਨ ਆਰ.ਐੱਮ.ਪੀ. ਡਾਕਟਰਾਂ ਨੂੰ ਆ ਰਹੀਆਂ ਮੁਸ਼ਕਿਲਾਂ ਅਤੇ ਉਨ੍ਹਾਂ ਦੀਆਂ ਮੰਗਾਂ ਸੰਬੰਧੀ ਖੁੱਲ ਕੇ ਵਿਚਾਰ ਵਟਾਂਦਰਾ ਕੀਤਾ ਗਿਆ ਅਤੇ ਪੰਜਾਬ ਸਰਕਾਰ ਵਲੋਂ ਆਰ.ਐੱਮ.ਪੀ. ਡਾਕਟਰਾਂ ਦੀਆਂ ਮੰਗਾਂ ਦਾ ਹੁਣ ਤੱਕ ਕੋਈ ਵੀ ਹੱਲ ਨਾ ਕਰਨ ਦੀ ਜ਼ੋਰਦਾਰ ਸ਼ਬਦਾਂ ਵਿਚ ਨਿਖੇਧੀ ਕੀਤੀ ਗਈ | ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪ੍ਰਧਾਨ ਡਾ: ਬਲਵਿੰਦਰ ਸਿੰਘ ਲੰਗੋਮਾਹਲ ਨੇ ਕਿਹਾ ਕਿ ਪਿਛਲੇ ਲੰਬੇ ਸਮੇਂ ਤੋਂ ਪੰਜਾਬ ਭਰ ਦੇ ਆਰ.ਐੱਮ.ਪੀ. ਡਾਕਟਰ ਆਪਣੀਆਂ ਮੰਗਾਂ ਅਤੇ ਮੁਸ਼ਕਿਲਾਂ ਦੇ ਹੱਲ ਲਈ ਸਮੇਂ ਸਮੇਂ 'ਤੇ ਸੰਘਰਸ਼ ਕਰਦੇ ਆ ਰਹੇ ਹਨ ਪਰ ਪਿਛਲੀਆਂ ਸਰਕਾਰਾਂ ਵਾਂਗ ਪੰਜਾਬ ਦੀ ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਵੀ ਉਨ੍ਹਾਂ ਦੀਆਂ ਮੰਗਾਂ ਹੱਲ ਕਰਨ ਦੀ ਬਜਾਏ ਸਾਨੂੰ ਨਜ਼ਰਅੰਦਾਜ਼ ਹੀ ਕੀਤਾ ਜਾ ਰਿਹਾ ਹੈ, ਜਿਸ ਕਾਰਨ ਆਰ.ਐੱਮ.ਪੀ. ਡਾਕਟਰਾਂ ਵਿਚ ਭਾਰੀ ਰੋਸ ਦੀ ਲਹਿਰ ਹੈ | ਉਨ੍ਹਾਂ ਸਰਕਾਰ ਕੋਲੋਂ ਮੰਗ ਕੀਤੀ ਕਿ 1965 ਤੋਂ ਬੰਦ ਪਈ ਰਜਿਸਟਰੇਸ਼ਨ ਮੁੜ ਚਾਲੂ ਕੀਤੀ ਜਾਵੇ ਅਤੇ ਹੋਰਨਾਂ ਮੰਗਾਂ ਦਾ ਵੀ ਤੁਰੰਤ ਹੱਲ ਕੀਤਾ ਜਾਵੇ ਨਹੀਂ ਤਾਂ ਅਸੀਂ ਸਰਕਾਰ ਖ਼ਿਲਾਫ਼ ਤਿੱਖਾ ਸੰਘਰਸ਼ ਵਿੱਢਣ ਲਈ ਮਜਬੂਰ ਹੋਵਾਂਗੇ | ਇਸ ਮੌਕੇ ਅਵਤਾਰ ਸਿੰਘ ਦਾਲਮ, ਚੇਅਰਮੈਨ ਬਿਕਰਮਜੀਤ ਸਿੰਘ ਡਿਆਲ ਭੜੰਗ, ਖ਼ਜ਼ਾਨਚੀ ਜਸਬੀਰ ਸਿੰਘ ਨਿੱਝਰ ਅਜਨਾਲਾ, ਕਿਰਪਾਲ ਸਿੰਘ, ਸਵਰਨਜੀਤ ਸਿੰਘ ਸੌੜੀਆਂ, ਗੁਰਜਿੰਦਰ ਸਿੰਘ, ਹਰਪ੍ਰਤਾਪ ਸਿੰਘ, ਬਿਕਰਮਜੀਤ ਸਿੰਘ ਮਟੀਆ, ਗੁਰਮੁਖ ਸਿੰਘ ਦੀਨੇਵਾਲੀ, ਚਰਨਜੀਤ ਸਿੰਘ, ਸਾਹਿਬ ਸਿੰਘ, ਉਂਕਾਰ ਸਿੰਘ, ਰਣਜੀਤ ਸਿੰਘ, ਗੁਰਦੇਵ ਸਿੰਘ, ਡਾ: ਕਰਨ, ਬਲਵਿੰਦਰ ਸਿੰਘ, ਬਿਕਰਮ ਸਿੰਘ, ਜਤਿੰਦਰ ਸਿੰਘ, ਬਲਦੇਵ ਸਿੰਘ ਅਤੇ ਜੱਗਾ ਸਿੰਘ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਕਿ੍ਸ਼ੀ ਵਿਗਿਆਨ ਕੇਂਦਰ ਨਾਗ ਕਲਾਂ ਅੰਮਿ੍ਤਸਰ ਵਿਖੇ ਕਿੱਤਾ ਮੁਖੀ ਸਿਖਲਾਈ ਕੋਰਸ ਸੂਰ ਪਾਲਣ ਕਰਵਾਇਆ ਅਗਲੀ ਖ਼ਬਰ ਕਾਲਜ ਸਠਿਆਲਾ ਵਿਖੇ ਕੌਮਾਂਤਰੀ ਮਾਤ ਭਾਸ਼ਾ ਦਿਵਸ 'ਤੇ ਲੇਖਕ ਦਰਸ਼ਨ ਸਿੰਘ ਕਿੰਗਰਾ ਦੀਆਂ 11 ਕਿਤਾਬਾਂ ਲੋਕ ਅਰਪਣ ਕਰਨ '...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।