08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-03-2026

ਪੰਜਾਬ ਨੰਬਰਦਾਰ ਯੂਨੀਅਨ ਦੀ ਮੀਟਿੰਗ <br/>

ਮੀਟਿੰਗ ਉਪਰੰਤ ਜਾਣਕਾਰੀ ਦਿੰਦੇ ਹੋਏ ਗੁਰਮੁਖ ਸਿੰਘ ਤਖ਼ਤੂਚੱਕ ਨਾਲ ਜ਼ਿਲ੍ਹਾ ਪ੍ਰਧਾਨ ਹਰਭਜਨ ਸਿੰਘ ਬੋਦੇਵਾਲ ਤੇ ਹੋਰ | ਤਸਵੀਰ:ਕੁਲਾਰ <br/> 07-03-2026
ਖਡੂਰ ਸਾਹਿਬ, 6 ਮਾਰਚ (ਰਸ਼ਪਾਲ ਸਿੰਘ ਕੁਲਾਰ)-ਪੰਜਾਬ ਨੰਬਰਦਾਰ ਯੂਨੀਅਨ ਦੀ ਇਕ ਹੰਗਾਮੀ ਮੀਟਿੰਗ ਤਹਿਸੀਲ ਪ੍ਰਧਾਨ ਗੁਰਮੁਖ ਸਿੰਘ ਤੱਖਤੂਚੱਕ ਦੀ ਅਗਵਾਈ ਅਤੇ ਜ਼ਿਲ੍ਹਾ ਪ੍ਰਧਾਨ ਹਰਭਜਨ ਸਿੰਘ ਬੋਦੇਵਾਲ ਦੀ ਪ੍ਰਧਾਨਗੀ ਹੇਠ ਖਡੂਰ ਸਾਹਿਬ ਵਿਖੇ ਹੋਈ | ਜਿਸ ਵਿਚ ਸੂਬਾ ਸਕੱਤਰ ਜਨਰਲ ਰਸ਼ਪਾਲ ਸਿੰਘ ਰਾਮਪੁਰ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ | ਇਸ ਮੌਕੇ ਮੀਟਿੰਗ ਦੌਰਾਨ ਹਾਜ਼ਰ ਨੰਬਰਦਾਰਾਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਨੇ ਕਿਹਾ ਕਿ ਪੰਜਾਬ ਦੀ ਭਗਵੰਤ ਮਾਨ ਸਰਕਾਰ ਵਲੋਂ 2022 'ਚ ਵਿਧਾਨ ਸਭਾ ਦੀਆਂ ਚੋਣਾਂ ਸਮੇਂ ਨੰਬਰਦਾਰਾਂ ਨਾਲ ਕੀਤਾ ਚੋਣ ਵਾਅਦਾ ਜਿਸ ਵਿਚ ਮਾਣ ਭੱਤਾ ਵਧਾਉਣ ਅਤੇ ਨੰਬਰਦਾਰੀ ਜੱਦੀ ਪੁਸ਼ਤੀ ਕਰਨ ਦੀ ਗਰੰਟੀ ਦਿੱਤੀ ਗਈ ਸੀ | ਚਾਰ ਸਾਲ ਤੋਂ ਵੱਧ ਸਮਾਂ ਸਰਕਾਰ ਦਾ ਬੀਤ ਜਾਣ ਉਪਰੰਤ ਵੀ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਪੂਰਾ ਨਹੀ ਗਿਆ | ਜਿਸ ਕਾਰਨ ਨੰਬਰਦਾਰਾਂ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਖਿਲਾਫ਼ ਭਾਰੀ ਰੋਸ ਹੈ | ਇਸ ਮੌਕੇ ਉਨ੍ਹਾਂ ਕਿਹਾ ਕਿ ਜੇਕਰ ਤੁਰੰਤ ਮੰਗਾਂ ਲਾਗੂ ਨਾ ਕੀਤੀਆਂ ਤਾਂ ਮੁੱਖ ਮੰਤਰੀ ਭਗਵੰਤ ਮਾਨ ਦਾ ਥਾਂ-ਥਾਂ ਘਿਰਾਓ ਕੀਤਾ ਜਾਵੇਗਾ | ਜਿਸਦੀ ਜਿੰਮਵਾਰੀ ਸਰਕਾਰ ਦੀ ਹੋਵੇਗੀ | ਇਸ ਮੌਕੇ ਕਰਮ ਸਿੰਘ ਖਡੂਰ ਸਾਹਿਬ, ਗੁਰਦੇਵ ਸਿੰਘ ਖੋਜਕੀਪੁਰ, ਰਸ਼ਪਾਲ ਸਿੰਘ ਜਵੰਦਪੁਰ, ਜਸਵੰਤ ਸਿੰਘ ਖੋਜਕੀਪੁਰ, ਮੇਜਰ ਸਿੰਘ ਜਲਾਲਾਬਾਦ, ਮੁਖਤਾਰ ਸਿੰਘ ਨਾਗੋਕੇ ਮੋੜ,ਚੈਂਚਲ ਸਿੰਘ ਜਹਾਂਗੀਰ, ਲਖਵਿੰਦਰ ਸਿੰਘ ਕੋਟ ਮੁਹੰਮਦ ਖਾਂ, ਬੂਟਾ ਸਿੰਘ ਸਰਲੀ, ਅਮਰੀਕ ਸਿੰਘ ਲਾਲਪੁਰਾ, ਮੋਹਤਮ ਸਿੰਘ ਚੱਕ ਕਰੇਖਾਂ, ਲਖਵਿੰਦਰ ਸਿੰਘ ਸਰਾਂ ਤਲਵੰਡੀ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਵਿਧਾਨ ਸਭਾ ਦੇ ਘਿਰਾਓ ਲਈ ਜ਼ਿਲ੍ਹਾ ਪ੍ਰਧਾਨ ਰਾਜਬੀਰ ਭੁੱਲਰ ਦੀ ਅਗਵਾਈ 'ਚ ਕਾਂਗਰਸੀਆਂ ਨੇ ਚੰਡੀਗੜ੍ਹ ਲਈ ਕੀਤਾ ਕੂਚ <... ਅਗਲੀ ਖ਼ਬਰ ਮਹਿਲਾ ਦਿਵਸ ਤਹਿਤ ਸਵੈ-ਸਹਾਇਤਾ ਸਮੂਹ 'ਚ ਕੰਮ ਕਰ ਰਹੀਆਂ ਮਹਿਲਾਵਾਂ ਨੂੰ ਕੀਤਾ ਸਨਮਾਨਿਤ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।