08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-03-2026

11 ਨੂੰ ਗ਼ਦਰੀ ਬਾਬਿਆਂ ਦੇ ਪਿੰਡ ਸੁਰਸਿੰਘ ਵਿਖੇ ਹੋ ਰਹੇ ਜਥੇ ਮਾਰਚ 'ਚ ਖੇਤ ਮਜ਼ਦੂਰ ਸ਼ਾਮਿਲ ਹੋਣਗੇ-ਗੋਹਲਵੜ <br/>

ਅਜੀਤ ਡੈਸਕ 07-03-2026
ਤਰਨ ਤਾਰਨ, 6 ਮਾਰਚ (ਇਕਬਾਲ ਸਿੰਘ ਸੋਢੀ)-ਕੁਲ ਹਿੰਦ ਖੇਤ ਮਜ਼ਦੂਰ ਯੂਨੀਅਨ ਤੇ ਮਨਰੇਗਾ ਮਜ਼ਦੂਰਾਂ ਦੀਆਂ ਵੱਖ-ਵੱਖ ਪਿੰਡਾਂ 'ਚ ਗੋਹਲਵੜ, ਰਟੌਲ, ਕੋਟਲੀ, ਪੰਡੋਰੀ ਰਣ ਸਿੰਘ, ਡਾਲੇਕੇ, ਪੱਖੋਕੇ ਮੀਟਿੰਗਾਂ ਕੀਤੀਆਂ ਗਈਆਂ | ਇਨ੍ਹਾਂ ਮੀਟਿੰਗਾਂ ਨੂੰ ਕੁਲ ਹਿੰਦ ਖੇਤ ਮਜ਼ਦੂਰ ਯੂਨੀਅਨ ਪੰਜਾਬ ਦੇ ਸੂਬਾ ਮੀਤ ਪ੍ਰਧਾਨ ਕਾਮਰੇਡ ਸੁਖਦੇਵ ਸਿੰਘ ਗੋਹਲਵੜ, ਜ਼ਿਲ੍ਹਾ ਵਿੱਤ ਸਕੱਤਰ ਕਾਮਰੇਡ ਬਲਦੇਵ ਸਿੰਘ ਗੋਹਲਵੜ, ਜ਼ਿਲ੍ਹਾ ਮੀਤ ਪ੍ਰਧਾਨ ਕਾਮਰੇਡ ਅੰਗਰੇਜ਼ ਸਿੰਘ ਰਟੌਲ, ਜ਼ਿਲ੍ਹਾ ਮੀਤ ਪ੍ਰਧਾਨ ਗੁਰਮੀਤ ਕੌਰ ਡਾਲੇਕੇ, ਜ਼ਿਲ੍ਹਾ ਮੀਤ ਪ੍ਰਧਾਨ ਕਾਮਰੇਡ ਦਵਿੰਦਰ ਸਿੰਘ ਪੱਖੋਕੇ, ਰਾਜਵੰਤ ਕੌਰ ਪੰਡੋਰੀ ਰਣ ਸਿੰਘ ਕਰਤਾਰ ਸਿੰਘ ਕੋਟਲੀ, ਕੁਲ ਹਿੰਦ ਕਿਸਾਨ ਸਭਾ ਪੰਜਾਬ ਦੇ ਜ਼ਿਲ੍ਹਾ ਮੀਤ ਪ੍ਰਧਾਨ ਕਾਮਰੇਡ ਮਨਪ੍ਰੀਤ ਸਿੰਘ ਕੋਟਲੀ, ਪਰਮਜੀਤ ਸਿੰਘ ਕੋਟਲੀ ਆਦਿ ਆਗੂਆਂ ਨੇ ਸੰਬੋਧਨ ਕੀਤਾ | ਕਾਮਰੇਡ ਗੋਹਲਵੜ ਨੇ ਕੇਂਦਰ ਸਰਕਾਰ ਕੋਲੋਂ ਮੰਗ ਕਰਦਿਆਂ ਕਿਹਾ ਕਿ ਵੀ.ਬੀ.ਜੀ ਰਾਮ ਜੀ ਕਾਨੂੰਨ ਵਾਪਸ ਲਿਆ ਜਾਵੇ ਤੇ ਚਾਰ ਲੇਬਰ ਕੋਡ ਰੱਦ ਕਰਾਉਣ ਲਈ ਬਿਜਲੀ ਸੋਧ ਬਿੱਲ ਤੇ ਬੀਜ ਸੋਧ ਬਿੱਲ ਆਦਿ ਮੰਗਾਂ ਨੂੰ ਲੈ ਕੇ 11 ਮਾਰਚ ਨੂੰ ਗ਼ਦਰੀ ਬਾਬਿਆਂ ਦੇ ਪਿੰਡ ਸੁਰਸਿੰਘ ਤੋਂ ਜਥਾ ਮਾਰਚ ਚੱਲੇਗਾ | ਇਸ ਮੌਕੇ ਸਿਮਰਜੀਤ ਕੌਰ, ਕੁਲਦੀਪ ਕੌਰ, ਗੁਰਜੀਤ ਕੌਰ, ਕੁਲਵਿੰਦਰ ਕੌਰ, ਮਨਜੀਤ ਕੌਰ, ਸੰਦੀਪ ਕੌਰ, ਜਸਵੰਤ ਕੌਰ, ਸੁਰਜੀਤ ਸਿੰਘ ਰਟੌਲ ਮਨਦੀਪ ਕੌਰ, ਪ੍ਰਗਟ ਸਿੰਘ, ਵਰਿਆਮ ਸਿੰਘ ਕੋਟਲੀ, ਮਨਜੀਤ ਕੌਰ, ਪਰਮਜੀਤ ਕੌਰ, ਬਲਜੀਤ ਕੌਰ, ਸੁਖਵਿੰਦਰ ਕੌਰ ਪੰਡੋਰੀ ਰਣ ਸਿੰਘ, ਜਤਿੰਦਰ ਸਿੰਘ ਠੇਕੇਦਾਰ, ਧਲਵਿੰਦਰ ਸਿੰਘ, ਮਨਜਿੰਦਰ ਸਿੰਘ, ਜਤਿੰਦਰ ਸਿੰਘ ਗੋਹਲਵੜ, ਅਮਰੀਕ ਕੌਰ, ਹਰਪ੍ਰੀਤ ਕੌਰ ਪੱਖੋਕੇ ਆਦਿ ਆਗੂ ਹਾਜ਼ਰ ਸਨ |

ਪਿਛਲੀ ਖ਼ਬਰ ਖਾਦ ਭੰਡਾਰ ਸਾਉਣੀ ਸੀਜ਼ਨ ਤੋਂ ਪਹਿਲਾਂ ਆਪਣੇ ਉੱਚੇ ਪੱਧਰ 'ਤੇ-ਸਰਕਾਰ <br/> ਅਗਲੀ ਖ਼ਬਰ ਭਾਜਪਾ ਵਲੋਂ ਮੋਗਾ ਵਿਖੇ ਕਰਵਾਈ ਜਾ ਰਹੀ ਰੈਲੀ ਸੰਬੰਧੀ ਮੀਟਿੰਗ 'ਚ ਅਸ਼ਵਨੀ ਸ਼ਰਮਾ ਮੀਆਂਵਿੰਡ ਪਹੁੰਚੇ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।