08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-03-2026

ਹਲਕਾ ਖਡੂਰ ਸਾਹਿਬ 'ਚ ਪਿੰਡ-ਪਿੰਡ ਪਹੁੰਚੇਗਾ ਅਕਾਲੀ ਦਲ ਦਾ ਸੁਨੇਹਾ-ਬ੍ਰਹਮਪੁਰਾ, ਸ਼ੇਖ <br/>

ਅਜੀਤ ਡੈਸਕ 07-03-2026
ਫਤਿਆਬਾਦ, 6 ਮਾਰਚ (ਹਰਵਿੰਦਰ ਸਿੰਘ ਧੂੰਦਾ)-ਵਿਧਾਨ ਸਭਾ ਹਲਕਾ ਖਡੂਰ ਸਾਹਿਬ ਤੋਂ ਸਾਬਕਾ ਵਿਧਾਇਕ ਅਤੇ ਹਲਕਾ ਇੰਚਾਰਜ, ਸ਼੍ਰੋਮਣੀ ਅਕਾਲੀ ਦਲ ਦੇ ਮੀਤ ਪ੍ਰਧਾਨ ਰਵਿੰਦਰ ਸਿੰਘ ਬ੍ਰਹਮਪੁਰਾ ਵਲੋਂ ਹਲਕੇ 'ਚ ਪਾਰਟੀ ਦੀਆਂ ਗਤੀਵਿਧੀਆਂ ਨੂੰ ਹੋਰ ਤੇਜ਼ ਕਰ ਦਿੱਤਾ ਗਿਆ ਹੈ | 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਧਿਆਨ ਵਿਚ ਰੱਖਦਿਆਂ ਹਲਕਾ ਖਡੂਰ ਸਾਹਿਬ ਦੇ ਪਿੰਡ-ਪਿੰਡ ਵਿਚ ਮੀਟਿੰਗਾਂ ਅਤੇ ਵਰਕਰ ਮਿਲਣੀਆਂ ਕਰਨ ਦੀ ਰਣਨੀਤੀ ਤਿਆਰ ਕੀਤੀ ਗਈ ਹੈ, ਤਾਂ ਜੋ ਸ਼੍ਰੋਮਣੀ ਅਕਾਲੀ ਦਲ ਦੇ ਕਾਫ਼ਲੇ ਨੂੰ ਹੋਰ ਮਜ਼ਬੂਤ ਅਤੇ ਵਿਸਤਾਰਿਆ ਜਾ ਸਕੇ | ਇਸ ਮੌਕੇ ਗੱਲਬਾਤ ਕਰਦਿਆਂ ਰਵਿੰਦਰ ਸਿੰਘ ਬ੍ਰਹਮਪੁਰਾ ਨੇ ਚੇਅਰਮੈਨ ਗੁਰਸੇਵਕ ਸਿੰਘ ਸ਼ੇਖ, ਕੁਲਦੀਪ ਸਿੰਘ ਲਾਹੌਰੀਆਂ ਅਤੇ ਗੁਰਨਾਮ ਸਿੰਘ ਭੂਰੇ ਗਿੱਲ ਦੇ ਸਮੇਤ ਕਿਹਾ ਕਿ ਆਉਣ ਵਾਲੇ ਦਿਨਾਂ ਵਿਚ ਹਲਕਾ ਖਡੂਰ ਸਾਹਿਬ ਦੇ ਹਰ ਪਿੰਡ 'ਚ ਸ਼੍ਰੋਮਣੀ ਅਕਾਲੀ ਦਲ ਦੀਆਂ ਵਰਕਰ ਮਿਲਣੀਆਂ ਕੀਤੀਆਂ ਜਾਣਗੀਆਂ | ਇਨ੍ਹਾਂ ਮਿਲਣੀਆਂ ਦੌਰਾਨ ਹਰ ਪਿੰਡ ਦੀ ਲੀਡਰਸ਼ਿਪ ਅਤੇ ਵਰਕਰਾਂ ਨਾਲ ਵਿਚਾਰ-ਵਟਾਂਦਰਾ ਕਰਕੇ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਅਤੇ ਨਵੇਂ ਲੋਕਾਂ ਨੂੰ ਪਾਰਟੀ ਨਾਲ ਜੋੜਨ ਉੱਤੇ ਖਾਸ ਧਿਆਨ ਦਿੱਤਾ ਜਾਵੇਗਾ | ਬ੍ਰਹਮਪੁਰਾ ਨੇ ਕਿਹਾ ਕਿ ਇਨ੍ਹਾਂ ਮਿਲਣੀਆਂ ਦਾ ਮੁੱਖ ਮਕਸਦ ਪਾਰਟੀ ਦੀਆਂ ਨੀਤੀਆਂ ਅਤੇ ਸੋਚ ਨੂੰ ਆਮ ਜਨਤਾ ਤੱਕ ਪਹੁੰਚਾਉਣਾ ਅਤੇ ਲੋਕਾਂ ਨਾਲ ਸਿੱਧਾ ਸੰਪਰਕ ਮਜ਼ਬੂਤ ਕਰਨਾ ਹੈ | ਇਸ ਮੌਕੇ ਗੁਰਸੇਵਕ ਸਿੰਘ ਸ਼ੇਖ, ਕੁਲਦੀਪ ਸਿੰਘ ਲਾਹੌਰੀਆਂ ਅਤੇ ਗੁਰਨਾਮ ਸਿੰਘ ਭੂਰੇ ਗਿੱਲ ਤੇ ਯੂਥ ਆਗੂ ਹਰਦੀਪ ਸਿੰਘ ਖੱਖ ਨੇ ਕਿਹਾ ਕਿ ਵਰਕਰ ਮਿਲਣੀਆਂ ਦੇ ਇਸ ਸਿਲਸਿਲੇ ਨਾਲ ਹਲਕਾ ਖਡੂਰ ਸਾਹਿਬ ਵਿਚ ਸ਼੍ਰੋਮਣੀ ਅਕਾਲੀ ਦਲ ਦਾ ਕਾਫ਼ਲਾ ਹੋਰ ਵੀ ਵੱਡਾ ਹੋਵੇਗਾ ਅਤੇ 2027 ਦੀਆਂ ਚੋਣਾਂ ਲਈ ਪਾਰਟੀ ਹੋਰ ਮਜ਼ਬੂਤੀ ਨਾਲ ਤਿਆਰੀ ਕਰੇਗੀ | ਇਸ ਮੌਕੇ ਸਰਵਣ ਸਿੰਘ ਸ਼ੇਖ, ਰਣਯੋਧ ਸਿੰਘ ਵਾਂ ਅਤੇ ਜੋਬਨ ਵੀ ਮੌਕੇ 'ਤੇ ਮੌਜੂਦ ਸਨ |

ਪਿਛਲੀ ਖ਼ਬਰ ਖਡੂਰ ਸਾਹਿਬ ਵਿਖੇ ਅੰਤਰਰਾਸ਼ਟਰੀ ਮਹਿਲਾ ਦਿਵਸ ਮੌਕੇ ਕਰਵਾਇਆ ਮਹਿਲਾ ਉੱਦਮੀ ਸਨਮਾਨ ਸਮਾਰੋਹ <br/> ਅਗਲੀ ਖ਼ਬਰ ਕੈਬਨਿਟ ਮੰਤਰੀ ਭੁੱਲਰ ਵਲੋਂ ਪੱਟੀ ਹਲਕੇ 'ਚ ਲੋਕ ਹਿੱਤ 'ਚ ਮਿਸਾਲੀ ਕੰਮ ਕੀਤੇ ਗਏ-ਮੋਹਿਤ ਅਰੋੜਾ, ਲਾਡੀ ਬੁਰਜ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।