07-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-03-2026

ਕਮਿਊਨਿਸਟ ਹੈਲਥ ਸੈਂਟਰ ਕਸੇਲ ਵਿਖੇ ਐੱਚ.ਪੀ.ਵੀ. ਵੈਕਸੀਨ ਦੀ ਸ਼ੁਰੂਆਤ <br/>

ਅਜੀਤ ਡੈਸਕ 07-03-2026
ਝਬਾਲ, 6 ਮਾਰਚ (ਸੁਖਦੇਵ ਸਿੰਘ)-ਤੰਦਰੁਸਤ ਨਾਰੀ ਦੇ ਮੰਤਵ ਨਾਲ ਸਿਵਲ ਸਰਜਨ ਡਾਕਟਰ ਗੁਰਪ੍ਰੀਤ ਸਿੰਘ ਰਾਏ ਦੀ ਰਹਿਣਨੁਮਾਈ, ਜ਼ਿਲ੍ਹਾ ਟੀਕਾਕਰਨ ਅਫਸਰ ਡਾਕਟਰ ਵਰਿੰਦਰਪਾਲ ਕੌਰ ਦੀ ਦੇਖਰੇਖ ਅਤੇ ਕਮਿਊਨਿਟੀ ਹੈਲਥ ਸੈਂਟਰ ਕਸੇਲ ਵਿਖੇ ਸੀਨੀਅਰ ਮੈਡੀਕਲ ਅਫਸਰ ਡਾਕਟਰ ਅਮਿਤਾ ਸੌਂਧੀ ਦੀ ਅਗਵਾਈ ਹੇਠ ਕਮਿਊਨਿਟੀ ਹੈਲਥ ਸੈਂਟਰ ਕਸੇਲ ਵਿਖੇ ਹਿਊਮਨ ਪੈਪੀਲੋਮਾ ਵਾਇਰਸ (ਐੱਚ.ਪੀ.ਵੀ.) ਵੈਕਸੀਨ ਲਗਾਉਣ ਦੀ ਸ਼ੁਰੂਆਤ ਕੀਤੀ ਗਈ | ਜਾਣਕਾਰੀ ਦਿੰਦਿਆਂ ਸੀਨੀਅਰ ਮੈਡੀਕਲ ਅਫਸਰ ਡਾਕਟਰ ਅਮਿਤਾ ਸੌਂਧੀ ਨੇ ਦੱਸਿਆ ਕਿ ਐੱਚ.ਪੀ.ਵੀ. ਵੈਕਸੀਨ ਵਿਸ਼ੇਸ਼ ਤੌਰ 'ਤੇ 14 ਸਾਲਾਂ ਦੀ ਉਮਰ ਪੂਰੀ ਕਰ ਚੁੱਕੀਆਂ ਲੜਕੀਆਂ ਨੂੰ ਬਲਾਕ ਵਿਚ ਸਿਹਤ ਕਰਮੀਆਂ ਵਲੋਂ ਬਿਲਕੁਲ ਮੁਫਤ ਲਗਾਈ ਜਾਵੇਗੀ | ਉਨ੍ਹਾਂ ਦੱਸਿਆ ਕਿ ਇਸ ਵੈਕਸੀਨ ਨੂੰ ਲਗਾਉਣ ਦਾ ਮੁੱਖ ਮੰਤਵ ਬੱਚੀਆਂ ਨੂੰ ਸਰਵਿਕਸ (ਬੱਚੇਦਾਨੀ ਦੇ ਮੂੰਹ) ਦੇ ਕੈਂਸਰ ਤੋਂ ਬਚਾਉਣ ਦੇ ਨਾਲ ਨਾਲ ਗੁਪਤ ਅੰਗਾਂ ਦੇ ਰੋਗਾਂ ਤੋਂ ਬਚਾਉਣਾ ਹੈ | ਇਸ ਮੌਕੇ ਡਾਕਟਰ ਜਤਿੰਦਰ ਕੌਰ, ਡਾਕਟਰ ਅਮਨਦੀਪ ਸਿੰਘ, ਡਾਕਟਰ ਗੁਰਪ੍ਰਤਾਪ ਸਿੰਘ ਸੀਨੀਅਰ ਫਾਰਮੇਸੀ ਅਫਸਰ ਮਨਮੋਹਨ ਸਿੰਘ, ਸਤਪਾਲ ਸਿੰਘ ਬੋਹੜੂ, ਜਗਰੂਪ ਸਿੰਘ, ਤੇਜਿੰਦਰ ਸਿੰਘ ਐੱਲ.ਐੱਚ.ਵੀ, ਦਵਿੰਦਰ ਕੌਰ ਐੱਲ.ਐੱਚ.ਵੀ. ਕੁਲਵਿੰਦਰ ਕੌਰ, ਰੇਡੀਓਗ੍ਰਾਫਰ ਅਮਨਜੀਤ ਸਿੰਘ, ਐੱਸ.ਆਈ. ਪਰਮਜੀਤ ਸਿੰਘ, ਏ.ਐੱਨ.ਐਮ, ਰਾਜਵਿੰਦਰ ਕੌਰ ਅਤੇ ਆਸ਼ਾ ਵਰਕਰਜ ਹਾਜ਼ਰ ਸਨ |

ਪਿਛਲੀ ਖ਼ਬਰ ਮੌਜੂਦਾ ਸਰਕਾਰ ਦੇ ਰਾਜਕਾਲ ਦੌਰਾਨ ਅਮਨ ਕਾਨੂੰਨ ਦੀ ਸਥਿਤੀ ਡਾਵਾਂਡੋਲ-ਡਾ. ਲੌਹੁਕਾ ਅਗਲੀ ਖ਼ਬਰ ਜਥੇਦਾਰ ਗੜਗੱਜ ਵਲੋਂ ਸਿੱਖ ਸਿਧਾਂਤਾਂ ਦੀ ਵਿਲੱਖਣਤਾ ਦਰਸਾਉਣ ਲਈ ਸਟੇਜ 'ਤੇ ਦਿੱਤਾ ਗਿਆ ਜਵਾਬ ਸ਼ਲਾਘਾਯੋਗ ਕਦਮ-ਸਿੱਖ ਪ੍...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।