07-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-03-2026

ਮੌਜੂਦਾ ਸਰਕਾਰ ਦੇ ਰਾਜਕਾਲ ਦੌਰਾਨ ਅਮਨ ਕਾਨੂੰਨ ਦੀ ਸਥਿਤੀ ਡਾਵਾਂਡੋਲ-ਡਾ. ਲੌਹੁਕਾ

ਅਜੀਤ ਡੈਸਕ 07-03-2026
ਤਰਨ ਤਾਰਨ, 6 ਮਾਰਚ (ਇਕਬਾਲ ਸਿੰਘ ਸੋਢੀ)-ਪੰਜਾਬ ਵਿਚਲੀ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਰਾਜਕਾਲ ਦੌਰਾਨ ਸੂਬੇ ਵਿਚ ਅਮਨ ਕਾਨੂੰਨ ਦੀ ਸਥਿਤੀ ਡਾਵਾਂਡੋਲ ਹੋ ਚੁੱਕੀ ਹੈ ਅਤੇ ਆਏ ਦਿਨ ਕਤਲੋਗਾਰਦ, ਲੁੱਟਾਂ-ਖੋਹਾਂ, ਫਿਰੌਤੀਆਂ ਦੀ ਮੰਗ, ਗੈਂਗਸਰਵਾਦ, ਨਸ਼ਾਖੋਰੀ ਆਦਿ ਵਿਚ ਵਾਧਾ ਹੋ ਰਿਹਾ ਹੈ, ਜਿਸ ਕਾਰਨ ਲੋਕ ਪ੍ਰੇਸ਼ਾਨ ਹਨ ਪ੍ਰੰਤੂ ਮੌਜੂਦਾ ਸਰਕਾਰ ਅੱਖਾਂ ਮੀਟ ਕੇ ਸਭ ਕੁਝ ਦੇਖ ਰਹੀ ਹੈ | ਇਹ ਪ੍ਰਗਟਾਵਾ ਸਾਬਕਾ ਕੌਂਸਲਰ ਅਤੇ ਅਕਾਲੀ ਆਗੂ ਡਾ. ਸੁਖਦੇਵ ਸਿੰਘ ਲੌਹੁਕਾ ਨੇ ਗੱਲਬਾਤ ਦੌਰਾਨ ਕੀਤਾ | ਉਨ੍ਹਾਂ ਕਿਹਾ ਕਿ ਨਸ਼ੇ ਨੂੰ ਵੀ ਖਤਮ ਕਰਨ ਵਿਚ 'ਆਪ' ਸਰਕਾਰ ਅਸਫਲ ਸਾਬਿਤ ਹੋਈ ਹੈ ਕਿਉਂਕਿ ਆਏ ਦਿਨ ਨੌਜਵਾਨ ਨਸ਼ਿਆਂ ਦੀ ਭੇਟ ਚੜ੍ਹ ਰਹੇ ਹਨ ਪ੍ਰੰਤੂ ਸਰਕਾਰ ਲੋਕਾਂ ਨੂੰ ਝੂਠੇ ਸਬਜਬਾਗ ਦਿਖਾਉਣ ਵਿਚ ਲੱਗੀ ਹੋਈ ਹੈ, ਜੋ ਕਿ ਸੱਚਾਈ ਤੋਂ ਕੋਹਾਂ ਦੂਰ ਹਨ |

ਪਿਛਲੀ ਖ਼ਬਰ ਬਿਜਲੀ ਘਰ ਖੇਮਕਰਨ ਵਿਖੇ ਸੁਖਮਨੀ ਸਾਹਿਬ ਦੇ ਪਾਠ ਦਾ ਭੋਗ ਪਾਇਆ <br/> ਅਗਲੀ ਖ਼ਬਰ ਕਮਿਊਨਿਸਟ ਹੈਲਥ ਸੈਂਟਰ ਕਸੇਲ ਵਿਖੇ ਐੱਚ.ਪੀ.ਵੀ. ਵੈਕਸੀਨ ਦੀ ਸ਼ੁਰੂਆਤ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।