07-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-03-2026

ਪੱਟੀ ਵਿਖੇ ਮਨਾਇਆ ਕੌਮਾਂਤਰੀ ਮਹਿਲਾ ਦਿਵਸ <br/>

ਅਜੀਤ ਡੈਸਕ 07-03-2026
ਪੱਟੀ, 6 ਮਾਰਚ (ਕੁਲਵਿੰਦਰਪਾਲ ਸਿੰਘ ਕਾਲੇਕੇ, ਅਵਤਾਰ ਸਿੰਘ ਖਹਿਰਾ)-ਆਜੀਵਿਕਾ ਪੰਜਾਬ ਰਾਜ ਦਿਹਾਤੀ ਆਜੀਵਿਕਾ ਮਿਸ਼ਨ (ਪੀ.ਐਸ.ਆਰ. ਐਲ.ਐਮ.) ਪੰਜਾਬ ਸਰਕਾਰ ਤੇ ਕੇਂਦਰ ਸਰਕਾਰ ਦਾ ਸਾਂਝਾ ਮਿਸ਼ਨ ਚਲਾਇਆ ਜਾ ਰਿਹਾ ਹੈ, ਜਿਸ ਤਹਿਤ ਗਰੀਬ ਪਰਿਵਾਰਾਂ ਦੀਆਂ ਮਹਿਲਾਵਾਂ ਨੂੰ ਸਵੈ ਸਹਾਇਤਾ ਸਮੂਹ ਵਿਚ ਸ਼ਾਮਿਲ ਕਰਕੇ ਇਸ ਕਿੱਤੇ ਨਾਲ ਜੋੜਿਆ ਜਾਂਦਾ ਹੈ ਅਤੇ ਮਹਿਲਾਵਾਂ ਨੂੰ ਆਪਣਾ ਜੀਵਨ ਪੱਧਰ ਉੱਚਾ ਚੁੱਕਣ ਲਈ ਸਵੈ ਰੁਜ਼ਗਾਰ ਦੇ ਕਿੱਤੇ ਅਪਨਾਉਣ ਲਈ ਉਤਸ਼ਾਹਿਤ ਕੀਤਾ ਜਾਂਦਾ ਹੈ | ਇਹ ਪ੍ਰਗਟਾਵਾ ਬਲਾਕ ਸੰਮਤੀ ਪੱਟੀ ਦੇ ਨਵ ਨਿਯੁਕਤ ਚੇਅਰਮੈਨ ਦਿਲਬਾਗ ਸਿੰਘ ਸੰਧੂ (ਪੀ.ਏ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ) ਨੇ ਬਲਾਕ ਸੰਮਤੀ ਦਫਤਰ ਪੱਟੀ ਵਿਖੇ ਮਨਾਏ ਅੰਤਰਰਾਸ਼ਟਰੀ ਮਹਿਲਾ ਦਿਵਸ ਮੌਕੇ ਆਪਣੀ ਕਾਰੋਬਾਰ ਆਪਣੀ ਪਛਾਣ ਤਹਿਤ ਸਮਾਗਮ ਵਿਚ ਸ਼ਾਮਿਲ ਹੋਣ ਮੌਕੇ ਕੀਤਾ | ਇਸ ਮੌਕੇ ਚੇਅਰਮੈਨ ਸੰਧੂ ਵਲੋਂ 100 ਦੇ ਕਰੀਬ ਉੱਦਮੀ ਮਹਿਲਾਵਾਂ ਨੂੰ ਪ੍ਰਮਾਣ ਪੱਤਰ ਤੇ ਸ਼ੀਲਡਾਂ ਦੇ ਕੇ ਸਮਾਨਮਿਤ ਕੀਤਾ ਗਿਆ ਅਤੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਇਸ ਪ੍ਰੋਗਰਾਮ ਅਧੀਨ ਕਈ ਸਹੂਲਤਾ ਪ੍ਰਦਾਨ ਕੀਤੀਆ ਜਾ ਰਹੀਆ ਹਨ | ਇਸ ਮੌਕੇ ਮੈਡਮ ਰਮਨਦੀਪ ਕੌਰ ਨੇ ਕਿਹਾ ਕਿ ਮਹਿਲਾਵਾਂ ਨੂੰ ਆਪਣੇ ਪੈਰਾਂ ਸਿਰ ਖੜੇ ਹੋਣ ਲਈ ਵੱਧ ਤੋਂ ਵੱਧ ਆਪਣਾ ਕਾਰੋਬਾਰ ਆਪਣੀ ਪਛਾਣ ਤਹਿਤ ਸਵੈ-ਸਹਾਇਤਾ ਸਮੂਹਾਂ ਨਾਲ ਜੁੜਨਾ ਚਾਹੀਦਾ ਹੈ ਅਤੇ ਲਾਭ ਲੈਣਾ ਚਾਹੀਦਾ ਹੈ | ਇਸ ਮੌਕੇ ਦਵਿੰਦਰ ਸਿੰਘ ਸੁਪਰਡੈਂਟ ਬਲਾਕ ਪੱਟੀ ਤੋਂ ਇਲਾਵਾ ਕੰਵਲਜੀਤ ਕੌਰ ਪ੍ਰਧਾਨ ਬਲਾਕ ਨੌਸ਼ਹਿਰਾ ਪੰਨੂੰਆ ਮਹਿਲਾ ਵਿੰਗ ਆਮ ਆਦਮੀ ਪਾਰਟੀ, ਬਲਾਕ ਸੰਮਤੀ ਪੱਟੀ ਮਹਿਲਾਂ ਵਿੰਗ ਦੀ ਪ੍ਰਧਾਨ ਸਰਬਜੀਤ ਕੌਰ, ਚਰਨਜੀਤ ਕੌਰ, ਰਮਨਦੀਪ ਕੌਰ, ਗਗਨਦੀਪ ਕੌਰ, ਊਮਾ ਮਹਿਤਾ, ਗੁਰਜੀਤ ਸਿੰਘ ਮੰਡ ਠੱਕਰਪੁਰਾ, ਅਵਤਾਰ ਸਿੰਘ ਮੀਡੀਆ ਇੰਚਾਰਜ, ਗੁਰਚੇਤ ਸਿੰਘ ਸੀਤੋ, ਦਲਜੀਤ ਸਿੰਘ, ਸਰਦੂਲ ਸਿੰਘ ਸਵੈ ਰੁਜਗਾਰ ਸਮੂਹ ਦੇ ਮੈਂਬਰ ਸ਼ਾਮਿਲ ਸਨ |

ਪਿਛਲੀ ਖ਼ਬਰ ਸਵੈ-ਸਹਾਇਤਾ ਸਮੂਹਾਂ 'ਚ ਕੰਮ ਕਰ ਰਹੀਆਂ ਮਹਿਲਾਵਾਂ ਦਾ ਸਨਮਾਨ <br/> ਅਗਲੀ ਖ਼ਬਰ ਬਿਜਲੀ ਘਰ ਖੇਮਕਰਨ ਵਿਖੇ ਸੁਖਮਨੀ ਸਾਹਿਬ ਦੇ ਪਾਠ ਦਾ ਭੋਗ ਪਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।