07-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-03-2026

ਸ੍ਰੀ ਗੁਰੂ ਰਾਮਦਾਸ ਗਰੁੱਪ ਆਫ਼ ਇੰਸਟੀਟਿਊਸ਼ਨਜ ਪੰਧੇਰ ਨੇ ਆਪਣੇ ਸਾਰੇ ਕਾਲਜਾਂ 'ਚ ਵਾਤਾਵਰਨ ਜਾਗਰੂਕਤਾ ਅਤੇ ਪੋਟ ਮੁਕਾਬਲੇ ਕਰਵਾਏ <br/>

ਅਜੀਤ ਡੈਸਕ 07-03-2026
ਚੇਤਨਪੁਰਾ, 6 ਮਾਰਚ (ਮਹਾਂਬੀਰ ਸਿੰਘ ਗਿੱਲ)-ਸ੍ਰੀ ਗੁਰੂ ਰਾਮਦਾਸ ਗਰੁੱਪ ਆਫ਼ ਇੰਸਟੀਟਿਊਸ਼ਨਜ ਪੰਧੇਰ ਵਲੋਂ ਆਪਣੇ ਸਾਰੇ ਕਾਲਜਾਂ 'ਚ ਭਾਰੀ ਉਤਸ਼ਾਹ ਨਾਲ ਵਾਤਾਵਰਨ ਜਾਗਰੂਕਤਾ ਅਤੇ ਪੋਟ ਮੁਕਾਬਲਾ ਦਿਵਸ ਮਨਾਇਆ ਗਿਆ | ਇਸ ਸਮਾਗਮ ਦਾ ਮੁੱਖ ਉਦੇਸ਼ ਵਾਤਾਵਰਨ ਸੁਰੱਖਿਆ ਬਾਰੇ ਜਾਗਰੂਕਤਾ ਫ਼ੈਲਾਉਣਾ ਅਤੇ ਵਿਦਿਆਰਥੀਆਂ ਨੂੰ ਹਰੇ-ਭਰੇ ਅਤੇ ਸਾਫ਼ ਸੁਥਰੇ ਭਵਿੱਖ ਦੀ ਨਿਰਮਾਣ ਯਾਤਰਾ ਵਿਚ ਆਪਣਾ ਯੋਗਦਾਨ ਪਾਉਣ ਲਈ ਪ੍ਰੇਰਿਤ ਕਰਨਾ ਸੀ | ਵੱਖ-ਵੱਖ ਵਿਭਾਗਾਂ ਦੇ ਵਿਦਿਆਰਥੀਆਂ ਨੇ ਗਮਲਿਆਂ ਦੀ ਸਜਾਵਟ ਅਤੇ ਪੌਦੇ ਲਗਾਉਣ ਦੇ ਮੁਕਾਬਲੇ ਵਿਚ ਬੜੇ ਉਤਸ਼ਾਹ ਅਤੇ ਰਚਨਾਤਮਕਤਾ ਨਾਲ ਹਿੱਸਾ ਲਿਆ | ਪੂਰੇ ਕੈਂਪਸ ਨੂੰ ਵਾਤਾਵਰਨ-ਅਨੁਕੂਲ ਗਮਲਿਆਂ ਨਾਲ ਸੁਸ਼ੋਭਿਤ ਕੀਤਾ ਗਿਆ | ਪ੍ਰੋਗਰਾਮ ਦੀ ਸ਼ੁਰੂਆਤ ਮੌਕੇ ਚੇਅਰਪਰਸਨ ਹਰਜਿੰਦਰ ਪਾਲ ਕੌਰ ਕੰਗ ਨੇ ਪ੍ਰੇਰਣਾਦਾਇਕ ਭਾਸ਼ਨ ਦਿੰਦਿਆਂ ਕਿਹਾ ਕਿ ਅੱਜ ਦੇ ਸਮੇਂ ਵਿਚ ਵਾਤਾਵਰਨ ਦੀ ਸੰਭਾਲ ਸਾਡੀ ਸਾਂਝੀ ਜ਼ਿੰਮੇਵਾਰੀ ਹੈ | ਫੈਕਲਟੀ ਮੈਂਬਰਾਂ ਅਤੇ ਜੱਜਾਂ ਨੇ ਵਿਦਿਆਰਥੀਆਂ ਦੀ ਮਹਿਨਤ ਅਤੇ ਰਚਨਾਤਮਕਤਾ ਦੀ ਭਰਪੂਰ ਸ਼ਲਾਘਾ ਕੀਤੀ | ਜੇਤੂ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਸ਼ਾਨਦਾਰ ਪ੍ਰਦਰਸ਼ਨ ਲਈ ਸਰਟੀਫਿਕੇਟ ਅਤੇ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ | ਸੰਸਥਾ ਦੇ ਐੱਮ. ਡੀ. ਅਵਤਾਰ ਸਿੰਘ ਕੰਗ ਨੇ ਸਾਰੇ ਭਾਗੀਦਾਰ ਕਾਲਜਾਂ, ਅਧਿਆਪਕਾਂ ਅਤੇ ਵਿਦਿਆਰਥੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਸਮਾਗਮ ਵਾਤਾਵਰਨ ਪ੍ਰਤੀ ਜ਼ਿੰਮੇਵਾਰੀ ਦੀ ਭਾਵਨਾ ਨੂੰ ਹੋਰ ਮਜ਼ਬੂਤ ਕਰਦਾ ਹੈ |

ਪਿਛਲੀ ਖ਼ਬਰ ਕਣਕ ਨੂੰ ਨਿਸਰਣ ਸਮੇਂ ਉੱਚ ਤਾਪਮਾਨ ਤੋਂ ਬਚਾਉਣ ਲਈ ਕਿਸਾਨ ਯੋਗ ਯਤਨ ਕਰਨ-ਡਾ. ਚਹਿਲ <br/> ਅਗਲੀ ਖ਼ਬਰ ਖੇਤੀਬਾੜੀ ਬਹੁਮੰਤਵੀ ਸਹਿਕਾਰੀ ਸਭਾ ਅਦਲੀਵਾਲਾ ਦੀ ਸਰਬਸੰਮਤੀ ਨਾਲ ਚੋਣ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।