07-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-03-2026

ਕਿਸਾਨ ਸਨਮਾਨ ਨਿਧੀ ਯੋਜਨਾ ਦਾ ਲਾਭ ਲੈਣ ਵਾਲੇ ਹਰੇਕ ਕਿਸਾਨ ਲਈ ਫਾਰਮਰ ਰਜਿਸਟਰੀ 'ਚ ਰਜਿਸਟਰੇਸ਼ਨ ਕਰਵਾਉਣੀ ਲਾਜ਼ਮੀ : ਬਲਾਕ ਖੇਤੀਬਾੜੀ ਅਫ਼ਸਰ <br/>

ਅਜੀਤ ਡੈਸਕ 07-03-2026
ਮਜੀਠਾ, 6 ਮਾਰਚ (ਮਨਿੰਦਰ ਸਿੰਘ ਸੋਖੀ)-ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਬਲਾਕ ਮਜੀਠਾ ਦੇ ਖੇਤੀਬਾੜੀ ਅਫਸਰ ਡਾ. ਹਰਭਿੰਦਰ ਸਿੰਘ ਨੇ ਦੱਸਿਆ ਕਿ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਦਾ ਲਾਭ ਲੈਣ ਵਾਲੇ ਹਰੇਕ ਕਿਸਾਨ ਲਈ ਫਾਰਮਰ ਰਜਿਸਟਰੀ ਵਿਚ ਆਪਣੀ ਰਜਿਸਟਰੇਸ਼ਨ ਕਰਵਾਉਣੀ ਲਾਜ਼ਮੀ ਹੈ | ਉਨ੍ਹਾਂ ਨੇ ਦੱਸਿਆ ਕਿ ਇਸ ਨਵੀਂ ਪ੍ਰਕਿਰਿਆ ਦਾ ਮੁੱਖ ਉਦੇਸ਼ ਕਿਸਾਨਾਂ ਦਾ ਇਕ ਕੇਂਦਰੀ ਡਾਟਾਬੇਸ ਤਿਆਰ ਕਰਨਾ ਹੈ ਤਾਂ ਕਿ ਸਰਕਾਰੀ ਸਹਾਇਤਾ ਸਿੱਧੀ ਅਤੇ ਪਾਰਦਰਸ਼ੀ ਢੰਗ ਨਾਲ ਅਸਲ ਲਾਭਪਾਤਰੀਆਂ ਤੱਕ ਪਹੁੰਚਾਈ ਜਾ ਸਕੇ | ਖੇਤੀਬਾੜੀ ਅਫਸਰ ਨੇ ਦੱਸਿਆ ਕਿ ਵਿਭਾਗ ਵਲੋਂ ਇਹ ਸਪਸ਼ਟ ਕੀਤਾ ਗਿਆ ਹੈ ਕਿ ਭਵਿੱਖ ਵਿਚ ਕੇਵਲ ਉਨ੍ਹਾਂ ਕਿਸਾਨਾਂ ਨੂੰ ਪੀ. ਐੱਮ. ਕਿਸਾਨ ਯੋਜਨਾ ਤਹਿਤ ਮਿਲਣ ਵਾਲੀਆਂ ਵਿੱਤੀ ਕਿਸ਼ਤਾਂ ਜਾਰੀ ਕੀਤੀਆਂ ਜਾਣਗੀਆਂ ਜਿਨ੍ਹਾਂ ਨੇ ਆਪਣੀ ਫਾਰਮਰ ਰਜਿਸਟਰੀ ਮੁਕੰਮਲ ਕਰ ਲਈ ਹੋਵੇਗੀ |

ਪਿਛਲੀ ਖ਼ਬਰ 9ਵਾਂ ਮਾਤਾ ਸੁਰਜੀਤ ਕੌਰ ਅਠੌਲਾ ਯਾਦਗਾਰੀ ਐਵਾਰਡ-2026 ਡਾ. ਸਤਿੰਦਰ ਕੌਰ ਕਾਹਲੋਂ ਦੀ ਝੋਲੀ ਪਵੇਗਾ <br/> ਅਗਲੀ ਖ਼ਬਰ ਕਣਕ ਨੂੰ ਨਿਸਰਣ ਸਮੇਂ ਉੱਚ ਤਾਪਮਾਨ ਤੋਂ ਬਚਾਉਣ ਲਈ ਕਿਸਾਨ ਯੋਗ ਯਤਨ ਕਰਨ-ਡਾ. ਚਹਿਲ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।