30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-03-2026

ਭਗਵੰਤ ਮਾਨ ਵਲੋਂ ਸਰਹੱਦੀ ਖੇਤਰ ਲਈ ਕੋਈ ਖਾਸ ਐਲਾਨ ਨਾ ਕਰਨ ਕਰ ਕੇ ਲੋਕਾਂ 'ਚ ਭਾਰੀ ਨਿਰਾਸ਼ਾ-ਬੱਬੂ ਮਾੜੀਮੇਘਾ <br/>

ਅਜੀਤ ਡੈਸਕ 08-03-2026

ਖਾਲੜਾ, 7 ਮਾਰਚ (ਜੱਜਪਾਲ ਸਿੰਘ ਜੱਜ)-ਅਮਰਕੋਟ ਵਿਖੇ ਆਮ ਆਦਮੀ ਦੀ ਪਾਰਟੀ ਦੀ ਹੋਈ ਰੈਲੀ ਵਿਚ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਸਰਹੱਦੀ ਖੇਤਰ ਦੇ ਲੋਕਾਂ ਲਈ ਕੋਈ ਖਾਸ ਐਲਾਨ ਨਾ ਕਰਨ ਨਾਲ ਵਿਧਾਨ ਸਭਾ ਹਲਕਾ ਖੇਮਕਰਨ ਦੇ ਲੋਕਾਂ 'ਚ ਭਾਰੀ ਨਿਰਾਸ਼ਾ ਪਾਈ ਜਾ ਰਹੀ ਹੈ | ਇਹ ਪ੍ਰਗਟਾਵਾ ਸੀਨੀਅਰ ਅਕਾਲੀ ਆਗੂ ਗੁਰਸੇਵਕ ਸਿੰਘ ਬੱਬੂ ਮਾੜੀਮੇਘਾ ਨੇ ਰੈਲੀ 'ਤੇ ਪ੍ਰਤੀਕਰਮ ਪ੍ਰਗਟਾਉਂਦਿਆਂ ਕੀਤਾ | ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਆਪਣੇ ਭਾਸ਼ਨ ਦੌਰਾਨ ਸਿਰਫ ਅਕਾਲੀਆਂ ਦੀ ਨੁਕਤਾ ਚੀਨੀ ਵਿਚ ਹੀ ਰੁੱਝੇ ਰਹੇ ਅਤੇ ਉਨ੍ਹਾਂ ਨੇ ਸਰਹੱਦੀ ਖੇਤਰ ਦੇ ਲੋਕਾਂ ਲਈ ਕੋਈ ਖਾਸ ਐਲਾਨ ਨਹੀਂ ਕੀਤਾ | ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨੂੰ ਸਪੱਸ਼ਟ ਦਿਖ ਰਿਹਾ ਹੈ ਕਿ 2027 ਵਿਚ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ ਸ਼ਾਲਾਂ ਮਾਰਦਾ ਆ ਰਿਹਾ ਹੈ | ਇਸ ਕਰਕੇ ਆਮ ਆਦਮੀ ਪਾਰਟੀ ਨੂੰ ਸੁਖਬੀਰ ਸਿੰਘ ਬਾਦਲ ਦਾ ਡਰ ਸਤਾ ਰਿਹਾ ਹੈ |

ਪਿਛਲੀ ਖ਼ਬਰ ਬੈਂਕ 'ਚ ਜਾਅਲੀ ਨੋਟ ਜਮ੍ਹਾਂ ਕਰਵਾਉਣ ਵਾਲੇ ਖ਼ਿਲਾਫ਼ ਮਾਮਲਾ ਦਰਜ ਅਗਲੀ ਖ਼ਬਰ ਖੇਮਕਰਨ ਸ਼ਹਿਰ 'ਚੋਂ 'ਆਪ' ਵਰਕਰਾਂ ਦਾ ਵੱਡਾ ਇਕੱਠ ਅਮਰਕੋਟ ਰੈਲੀ ਲਈ ਰਵਾਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।