01-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-03-2026

ਹਥਿਆਰਾਂ ਨਾਲ ਲੈਸ ਹੋ ਕੇ ਮਾਰੀਆਂ ਸੱਟਾਂ, ਮਾਮਲਾ ਦਰਜ

ਅਜੀਤ ਡੈਸਕ 08-03-2026
ਤਰਨ ਤਾਰਨ, 7 ਮਾਰਚ (ਇਕਬਾਲ ਸਿੰਘ ਸੋਢੀ)-ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਖਾਲੜਾ ਦੀ ਪੁਲਿਸ ਨੇ ਹਥਿਆਰਾਂ ਨਾਲ ਲੈਸ ਹੋ ਕੇ ਇਕ ਵਿਅਕਤੀ ਦੇ ਸੱਟਾਂ ਮਾਰਨ ਦੇ ਦੋਸ਼ ਹੇਠ 5 ਵਿਅਕਤੀਆਂ ਤੋਂ ਇਲਾਵਾ 7 ਅਣਪਛਾਤੇ ਵਿਅਕਤੀਆਂ ਖਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਥਾਣਾ ਖਾਲੜਾ ਵਿਖੇ ਰਾਜਬੀਰ ਸਿੰਘ ਪੁੱਤਰ ਲੇਟ ਕਸ਼ਮੀਰ ਸਿੰਘ ਵਾਸੀ ਨਾਰਲੀ ਨੇ ਸ਼ਿਕਾਇਤ ਦਰਜ ਕਰਵਾਈ ਕਿ 26 ਜਨਵਰੀ ਨੂੰ ਉਹ ਆਪਣੇ ਘਰ ਦੇ ਬਾਹਰ ਖੜਾ ਸੀ ਤਾਂ ਉਸ ਸਮੇਂ ਸੁੱਖਾ ਸਿੰਘ ਪੁੱਤਰ ਹਰਨੇਕ ਸਿੰਘ ਨੇ ਲਲਕਾਰਾ ਮਾਰਿਆ ਕਿ ਫੜ ਵਲੋਂ ਰਾਜਬੀਰ ਸਿੰਘ ਨੂੰ ਸਾਡੇ ਨਾਲ ਝਗੜਾ ਕਰਨ ਦਾ ਮਜਾ ਦੱਸ ਦਈਏ ਤਾਂ ਸਿਤਾਰਾ ਸਿੰਘ ਪੁੱਤਰ ਦੇਸਾ ਸਿੰਘ, ਜਸਕਰਨ ਸਿੰਘ ਪੁੱਤਰ ਸਿਤਾਰਾ ਸਿੰਘ, ਅਵਤਾਰ ਸਿੰਘ ਪੁੱਤਰ ਦੇਸਾ ਸਿੰਘ, ਖਿਲਾਰਾ ਸਿੰਘ ਪੁੱਤਰ ਦੇਸਾ ਸਿੰਘ ਵਾਸੀਅਨ ਨਾਰਲੀ ਤੋਂ ਇਲਾਵਾ 7 ਅਣਪਛਾਤੇ ਵਿਅਕਤੀਆਂ ਨੇ ਹਥਿਆਰਾਂ ਨਾਲ ਲੈਸ ਹੋ ਕੇ ਉਸ ਉਪਰ ਹਮਲਾ ਕਰ ਦਿੱਤਾ ਅਤੇ ਸੱਟਾਂ ਮਾਰ ਕੇ ਗੰਭੀਰ ਜ਼ਖਮੀ ਕਰ ਦਿੱਤਾ | ਇਹ ਇਲਾਜ ਲਈ ਸਰਕਾਰੀ ਹਸਪਤਾਲ ਸੁਰਸਿੰਘ ਵਿਖੇ ਦਾਖਲ ਰਿਹਾ ਹੈ | ਜਾਂਚ ਅਧਿਕਾਰੀ ਏ.ਐੱਸ.ਆਈ. ਗੁਰਨਾਮ ਸਿੰਘ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਉਪਰੰਤ ਉਕਤ ਵਿਅਕਤੀਆਂ ਖਿਲਾਫ਼ ਵੱਖ-ਵੱਖ ਧਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਹੈ |
ਪਿਛਲੀ ਖ਼ਬਰ ਘਰ 'ਚੋਂ ਮੋਟਰਸਾਈਕਲ ਚੋਰੀ <br/> ਅਗਲੀ ਖ਼ਬਰ ਅਣਪਛਾਤੇ ਪ੍ਰਵਾਸੀ ਦੀ ਟਰੇਨ ਦੀ ਲਪੇਟ 'ਚ ਆਉਣ ਕਰ ਕੇ ਮੌਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।