ਤਰਨ ਤਾਰਨ, 26 ਮਾਰਚ (ਹਰਿੰਦਰ ਸਿੰਘ)-ਵਿਧਾਨ ਸਭਾ ਹਲਕਾ ਸ੍ਰੀ ਖਡੂਰ ਸਾਹਿਬ ਦੇ ਪਿੰਡ ਕੋਹਾੜਕਾ ਵਿਖੇ ਸਾਬਕਾ ਸਰਪੰਚ ਸੁਰਜਨ ਸਿੰਘ ਦੇ ਗ੍ਰਹਿ ਵਿਖੇ ਸ਼੍ਰੋਮਣੀ ਅਕਾਲੀ ਦਲ ਦੀ ਅਹਿਮ ਵਰਕਰ ਮਿਲਣੀ ਪ੍ਰੋਗਰਾਮ ਕਰਵਾਇਆ ਗਿਆ | ਇਸ ਮੌਕੇ ਹਲਕਾ ਇੰਚਾਰਜ ਰਵਿੰਦਰ ਸਿੰਘ ਬ੍ਰਹਮਪੁਰਾ ਵਲੋਂ ਵਰਕਰਾਂ ਨਾਲ ਵਿਸਥਾਰਪੂਰਵਕ ਗੱਲਬਾਤ ਕਰਦਿਆਂ ਪਾਰਟੀ ਨੂੰ ਹਰ ਪੱਖੋਂ ਮਜ਼ਬੂਤ ਕਰਨ ਲਈ ਰਣਨੀਤੀਆਂ 'ਤੇ ਵਿਚਾਰ ਚਰਚਾ ਕੀਤੀ ਗਈ | ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹਮੇਸ਼ਾ ਲੋਕਾਂ ਦੇ ਹੱਕਾਂ ਲਈ ਲੜਦਾ ਆਇਆ ਹੈ ਅਤੇ ਆਉਣ ਵਾਲੇ ਸਮੇਂ ਵਿਚ ਵੀ ਪਾਰਟੀ ਨੂੰ ਜ਼ਮੀਨੀ ਪੱਧਰ 'ਤੇ ਹੋਰ ਮਜ਼ਬੂਤ ਕਰਨ ਲਈ ਵਰਕਰਾਂ ਦੀ ਭੂਮਿਕਾ ਬਹੁਤ ਅਹਿਮ ਰਹੇਗੀ | ਉਨ੍ਹਾਂ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਪਿੰਡ ਪੱਧਰ 'ਤੇ ਇਕਜੁੱਟ ਹੋ ਕੇ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣ | ਇਸ ਦੌਰਾਨ ਚੇਅਰਮੈਨ ਗੁਰਸੇਵਕ ਸਿੰਘ ਸ਼ੇਖ ਨੇ ਵਰਕਰਾਂ ਨੂੰ ਤਗੜੇ ਹੋ ਕੇ ਪਾਰਟੀ ਨਾਲ ਖੜ੍ਹਨ ਦੀ ਅਪੀਲ ਕੀਤੀ | ਇਸ ਮੌਕੇ ਹੋਰਨਾਂ ਦੇ ਨਾਲ ਗੁਰਵਿੰਦਰ ਸਿੰਘ ਕਥਾ ਵਾਚਕ, ਨਿਗੁਨ ਸਿੰਘ, ਦਿਲਬਾਗ਼ ਸਿੰਘ, ਸਤਨਾਮ ਸਿੰਘ, ਜਗਰੂਪ ਸਿੰਘ, ਸਰਵਣ ਸਿੰਘ ਸਾਬਕਾ ਸਰਪੰਚ, ਪਰਮਜੀਤ ਸਿੰਘ, ਨੱਥਾ ਸਿੰਘ, ਬਿਕਰਮਜੀਤ ਸਿੰਘ, ਸੋਣਾ ਦਰਜੀ, ਕਾਹਨ ਸਿੰਘ ਬਿਜਲੀ ਵਾਲਾ, ਬਲਜੀਤ ਸਿੰਘ, ਸੁਰਿੰਦਰ ਸਿੰਘ ਸਾਬਕਾ ਸਰਪੰਚ, ਅਮਰੀਕ ਸਿੰਘ (ਸਾਬਕਾ ਮੈਂਬਰ ਪੰਚਾਇਤ), ਅਮਰਜੀਤ ਸਿੰਘ, ਸੁੱਖਾ ਸਿੰਘ ਆਦਿ ਹਾਜ਼ਰ ਸਨ |